ਖੇਤ 'ਚ ਅਸ਼ਲੀਲ ਵੀਡੀਓ ਦਿਖਾ ਕੇ ਕੀਤਾ ਯੌਨ ਸ਼ੋਸ਼ਣ ,ਮੈਡੀਕਲ ਕੈਂਪ 'ਚ 8 ਸਾਲ ਦੀ ਬੱਚੀ ਨੇ ਡਾਕਟਰ ਨੂੰ ਦੱਸੀ ਹੱਡਬੀਤੀ
ਤਾਮਿਲਨਾਡੂ ਵਿੱਚ ਇੱਕ 47 ਸਾਲਾ ਵਿਅਕਤੀ ਨੂੰ ਇੱਕ 8 ਸਾਲ ਦੀ ਬੱਚੀ ਨਾਲ ਯੌਨ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀ ਰਤਨਮ ਮੇਟੂਪਾਲਿਆਮ ਨੇ ਖੇਤ 'ਚ ਖੇਡ ਰਹੀ ਲੜਕੀ ਨੂੰ ਅਸ਼ਲੀਲ ਵੀਡੀਓ ਦਿਖਾ ਕੇ ਉਸ ਨਾਲ ਯੌਨ ਸ਼ੋਸ਼ਣ ਕੀਤਾ।

ਕੋਇੰਬਟੂਰ : ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਇੱਕ 47 ਸਾਲਾ ਵਿਅਕਤੀ ਨੂੰ ਇੱਕ 8 ਸਾਲ ਦੀ ਬੱਚੀ ਨਾਲ ਯੌਨ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਦੋਸ਼ੀ ਰਤਨਮ ਮੇਟੂਪਾਲਿਆਮ ਨੇ ਖੇਤ 'ਚ ਖੇਡ ਰਹੀ ਲੜਕੀ ਨੂੰ ਰੋਕਿਆ ਅਤੇ ਫਿਰ ਅਸ਼ਲੀਲ ਵੀਡੀਓ ਦਿਖਾ ਕੇ ਉਸ ਨਾਲ ਯੌਨ ਸ਼ੋਸ਼ਣ ਕੀਤਾ।
ਇਹ ਘਟਨਾ ਮਾਰਚ ਮਹੀਨੇ ਦੀ ਹੈ ਪਰ ਇਸ ਦਾ ਖੁਲਾਸਾ ਉਦੋਂ ਹੋਇਆ ਜਦੋਂ 22 ਅਪ੍ਰੈਲ ਨੂੰ ਸਕੂਲ 'ਚ ਆਯੋਜਿਤ ਮੈਡੀਕਲ ਕੈਂਪ 'ਚ ਵਿਦਿਆਰਥਣ ਨੇ ਆਪਣੇ ਨਾਲ ਵਾਪਰੀ ਘਟਨਾ ਬਾਰੇ ਡਾਕਟਰ ਨੂੰ ਦੱਸਿਆ। ਇਸ ਤੋਂ ਬਾਅਦ ਡਾਕਟਰ ਨੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਇਸ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਦੋਸ਼ੀ ਖਿਲਾਫ ਡਡਿਆਲੂਰ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਗਈ। ਪੁਲੀਸ ਨੇ ਮੁਲਜ਼ਮ ਰਤਨਮ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਾਦਰੀ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਗ੍ਰਿਫਤਾਰ
ਇਸ ਤੋਂ ਪਹਿਲਾਂ ਕੇਰਲ ਦੇ ਪਠਾਨਮਥਿੱਟਾ ਵਿੱਚ ਇੱਕ 35 ਸਾਲਾ ਚਰਚ ਦੇ ਪਾਦਰੀ ਨੂੰ ਇੱਕ ਨਾਬਾਲਗ ਲੜਕੀ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਲੜਕੀ ਨੂੰ ਕਾਊਂਸਲਿੰਗ ਲਈ ਪੁਜਾਰੀ ਕੋਲ ਲਿਜਾਇਆ ਗਿਆ ਕਿਉਂਕਿ ਉਸ ਦਾ ਪੜ੍ਹਾਈ ਤੋਂ ਧਿਆਨ ਭਟਕ ਗਿਆ ਸੀ ਅਤੇ ਕੁਝ ਲੋਕਾਂ ਨੇ ਕਿਹਾ ਕਿ ਉਹ ਇਸ ਵਿੱਚ ਮਦਦ ਕਰ ਸਕਦਾ ਹੈ।
ਦੋ ਵੱਖ-ਵੱਖ ਥਾਵਾਂ 'ਤੇ ਕੀਤਾ ਦੁਰਵਿਵਹਾਰ
ਪੁਲਸ ਨੇ ਦੱਸਿਆ ਕਿ ਦੋਸ਼ੀ ਨੇ ਦੋ ਵੱਖ-ਵੱਖ ਥਾਵਾਂ 'ਤੇ ਲੜਕੀ ਨਾਲ ਦੋ ਵਾਰ ਦੁਰਵਿਵਹਾਰ ਕੀਤਾ। ਪਹਿਲੀ ਘਟਨਾ ਲੜਕੀ ਦੇ ਘਰ ਵਾਪਰੀ, ਜਿੱਥੇ ਪਾਦਰੀ ਉਸ ਨੂੰ ਕਮਰੇ ਅੰਦਰ ਲੈ ਗਿਆ ਅਤੇ ਦਰਵਾਜ਼ਾ ਬੰਦ ਕਰਕੇ ਉਸ ਨਾਲ ਬਦਸਲੂਕੀ ਕੀਤੀ। ਹਾਲਾਂਕਿ ਲੜਕੀ ਨੇ ਇਸ ਬਾਰੇ ਕਿਸੇ ਨੂੰ ਨਹੀਂ ਦੱਸਿਆ। ਇਸ ਤੋਂ ਬਾਅਦ ਪਾਦਰੀ ਨੇ ਲੜਕੀ ਨੂੰ ਆਪਣੇ ਘਰ ਬੁਲਾਇਆ, ਜਿੱਥੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ।
ਦੂਜੀ ਘਟਨਾ ਤੋਂ ਬਾਅਦ ਲੜਕੀ ਨੇ ਇਸ ਬਾਰੇ ਆਪਣੇ ਇੱਕ ਦੋਸਤ ਨੂੰ ਦੱਸਿਆ, ਜਿਸ ਨੇ ਸਕੂਲ ਪ੍ਰਬੰਧਕਾਂ ਨੂੰ ਸੂਚਨਾ ਦਿੱਤੀ। ਸਕੂਲ ਪ੍ਰਸ਼ਾਸਨ ਨੇ ਚਾਈਲਡਲਾਈਨ 'ਤੇ ਸ਼ਿਕਾਇਤ ਕੀਤੀ, ਜਿਸ ਰਾਹੀਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪਾਦਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ।






















