Bengaluru: ਵਿਅਕਤੀ ਨੇ ਗਰਲਫਰੈਂਡ ਲਈ ਰੱਖੀ ਗ੍ਰੈਂਡ ਬਰਥਡੇਅ ਪਾਰਟੀ, ਕੁਝ ਘੰਟਿਆਂ ਬਾਅਦ ਕੱਟਿਆ ਗਲਾ
Bengaluru Crime: ਕਰਨਾਟਕ ਦੇ ਬੈਂਗਲੁਰੂ 'ਚ ਇਕ ਨੌਜਵਾਨ ਨੂੰ ਆਪਣੀ ਪ੍ਰੇਮਿਕਾ ਦੇ ਕਤਲ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਨੇ ਆਪਣੀ ਪ੍ਰੇਮਿਕਾ ਦਾ ਜਨਮ ਦਿਨ ਮਨਾਉਣ ਤੋਂ ਕੁਝ ਘੰਟਿਆਂ ਬਾਅਦ ਹੀ ਉਸ ਦਾ ਕਤਲ ਕਰ ਦਿੱਤਾ।
Bengaluru Girlfriend Murder: ਬੈਂਗਲੁਰੂ ‘ਚ ਪੁਲਿਸ ਨੇ ਸ਼ਨੀਵਾਰ ਨੂੰ ਆਪਣੀ ਪ੍ਰੇਮਿਕਾ ਦੇ ਕਤਲ ਦੇ ਦੋਸ਼ 'ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਨੇ ਕਿਸੇ ਹੋਰ ਵਿਅਕਤੀ ਨਾਲ ਸਬੰਧ ਹੋਣ ਦੇ ਸ਼ੱਕ 'ਚ ਕਤਲ ਨੂੰ ਅੰਜਾਮ ਦਿੱਤਾ ਹੈ। ਇਹ ਘਟਨਾ ਲੜਕੀ ਦਾ ਜਨਮ ਦਿਨ ਮਨਾਉਣ ਤੋਂ ਕੁਝ ਘੰਟੇ ਬਾਅਦ ਵਾਪਰੀ। ਇਹ ਘਟਨਾ ਸ਼ੁੱਕਰਵਾਰ (14 ਅਪ੍ਰੈਲ) ਨੂੰ ਬੈਂਗਲੁਰੂ ਦੇ ਲਗੇਰੇ ਇਲਾਕੇ ਦੀ ਹੈ।
ਪੁਲਿਸ ਦੇ ਮੁਤਾਬਕ ਦੋਸ਼ੀ ਪ੍ਰਸ਼ਾਂਤ ਨੇ ਆਪਣੀ ਪ੍ਰੇਮਿਕਾ ਨਵਿਆ (24) ਨਾਲ ਪੂਰੇ ਦਿਨ ਦੀ ਜਨਮਦਿਨ ਪਾਰਟੀ ਕਰਨ ਦੀ ਯੋਜਨਾ ਬਣਾਈ ਸੀ। ਪੁਲਿਸ ਨੇ ਦੱਸਿਆ ਕਿ ਮੰਗਲਵਾਰ ਨੂੰ ਨਵਿਆ ਦਾ ਜਨਮਦਿਨ ਸੀ ਪਰ ਪ੍ਰਸ਼ਾਂਤ ਉਸ ਦਿਨ ਬਿਜੀ ਸੀ ਅਤੇ ਇਸ ਲਈ ਉਸ ਨੇ ਇਸ ਨੂੰ ਪੂਰਾ ਕਰਨ ਲਈ ਇਕ ਸ਼ਾਨਦਾਰ ਪਾਰਟੀ ਦੀ ਯੋਜਨਾ ਬਣਾਈ ਸੀ।
ਇਹ ਵੀ ਪੜ੍ਹੋ: ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਸਨਸਨੀ
ਮੁੱਢਲੀ ਜਾਂਚ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਪ੍ਰਸ਼ਾਂਤ ਨੂੰ ਸ਼ੱਕ ਸੀ ਕਿ ਉਸ ਦੀ ਪ੍ਰੇਮਿਕਾ ਦਾ ਕਿਸੇ ਹੋਰ ਵਿਅਕਤੀ ਨਾਲ ਅਫੇਅਰ ਹੈ ਅਤੇ ਉਹ ਲਗਾਤਾਰ ਉਸ ਨੂੰ ਮੈਸੇਜ ਕਰ ਰਿਹਾ ਸੀ, ਜਿਸ ਕਾਰਨ ਉਹ ਗੁੱਸਾ ਅਤੇ ਦੁਖੀ ਸੀ। ਪੁਲਿਸ ਨੇ ਦੱਸਿਆ ਕਿ ਦੋਸ਼ੀ ਨੇ ਨਵਿਆ ਦਾ ਜਨਮਦਿਨ ਮਨਾਉਣ ਤੋਂ ਬਾਅਦ ਉਸ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ।
ਰਾਜਗੋਪਾਲ ਨਗਰ ਥਾਣੇ ਵਿੱਚ ਐਫਆਈਆਰ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਵਿਕਟੋਰੀਆ ਹਸਪਤਾਲ ਭੇਜ ਦਿੱਤਾ ਹੈ। ਸੂਤਰਾਂ ਅਨੁਸਾਰ ਨਵਿਆ ਅਤੇ ਪ੍ਰਸ਼ਾਂਤ ਕਨਕਪੁਰਾ ਦੇ ਦੂਰ ਦੇ ਰਿਸ਼ਤੇਦਾਰ ਸਨ ਅਤੇ ਪਿਛਲੇ ਛੇ ਸਾਲਾਂ ਤੋਂ ਰਿਲੇਸ਼ਨਸ਼ਿਪ ਵਿੱਚ ਸਨ।
ਇਹ ਵੀ ਪੜ੍ਹੋ: Ludhiana News: ਲੁਧਿਆਣਾ ਦੇ ਕਾਰੋਬਾਰੀ ਦੇ ਕਤਲ ਕੇਸ 'ਚ ਵੱਡਾ ਖੁਲਾਸਾ, ਪੂਰੀ ਪਲਾਨਿੰਗ ਨਾਲ ਦਿੱਤਾ ਗਿਆ ਵਾਰਦਾਤ ਨੂੰ ਅੰਜਾਮ