Punjab News: ਸੰਗਰੂਰ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ 6 ਲੋਕਾਂ ਨੇ ਇੱਕ ਵਿਅਕਤੀ ਦੀ ਲੋਹੇ ਦੀਆਂ ਰਾਡਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਿਸ ਵਿੱਚ ਉਸ ਦੀਆਂ ਦੋਵੇਂ ਲੱਤਾਂ ਤੇ ਹੱਥ ਟੁੱਟ ਗਏ।  ਇਸ ਪੂਰੀ ਵਾਰਦਾਤ ਦਾ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਸਾਫ਼-ਸਾਫ਼ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਪੀੜਤ ਸੋਨੂੰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਇਸ ਹਮਲੇ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਬਠਿੰਡਾ ਦੇ  ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।


ਕੌਣ ਸੀ ਹਮਲਾਵਰ, ਇੱਕ ਦੀ ਹੋਈ ਗ੍ਰਿਫ਼ਤਾਰੀ


ਦੱਸ ਦਈਏ ਕਿ ਹਮਲਾਵਰਾਂ ਵਿੱਚ ਇੱਕ ਔਰਤ ਦਾ ਨਾਂ ਵੀ ਸ਼ਾਮਲ ਹੈ। ਇਸ ਸਬੰਧ ਵਿੱਚ ਪੁਲਿਸ ਨੇ ਮਨੀ ਸਿੰਘ, ਕੁਲਦੀਪ ਸਿੰਘ ਉਰਫ਼ ਬੜੀ, ਲਵੀ ਸਿੰਘ, ਗੋਪਾਲ ਸਿੰਘ, ਅਮਰੀਕ ਸਿੰਘ ਅਤੇ ਮਲਕੀਤ ਕੌਰ ਖ਼ਿਲਾਫ਼ ਇਰਾਦਾ-ਏ-ਕਤਲ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਹਮਲੇ ਵਿੱਚ ਸੋਨੂੰ ਕੁਮਾਰ ਵਿਅਕਤੀ ਸੜਕ 'ਤੇ ਡਿੱਗ ਕੇ ਇਨ੍ਹਾਂ ਲੋਕਾਂ ਤੋਂ ਰਹਿਮ ਦੀ ਗੁਹਾਰ ਲਗਾਉਂਦਾ ਰਿਹਾ ਪਰ ਹਮਲਾਵਰਾਂ ਨੂੰ ਕੋਈ ਤਰਸ ਨਾ ਆਇਆ ਅਤੇ ਉਸ 'ਤੇ ਬੁਰੀ ਤਰ੍ਹਾਂ ਹਮਲਾ ਕਰਦੇ ਰਹੇ। 


ਪਿੰਡ ਦਿਆਂ ਵਿਅਕਤੀਆਂ ਨੇ ਹੀ ਕੀਤੀ ਕੁੱਟਮਾਰ


ਜ਼ਖ਼ਮੀ ਸੋਨੂੰ ਕੁਮਾਰ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਦੇ ਜਗਤਪੁਰਾ ਕਸਬੇ ਦਾ ਰਹਿਣ ਵਾਲਾ ਹੈ। ਸਾਰੇ ਛੇ ਮੁਲਜ਼ਮ ਵੀ ਇੱਥੋਂ ਦੇ ਹੀ ਹਨ ਅਤੇ ਉਨ੍ਹਾਂ ਦੀ ਸੋਨੂੰ ਕੁਮਾਰ ਨਾਲ ਪੁਰਾਣੀ ਦੁਸ਼ਮਣੀ ਹੈ। ਇਸ ਕਾਰਨ ਮੁਲਜ਼ਮਾਂ ਨੇ ਸੋਨੂੰ ਨੂੰ ਸੜਕ 'ਤੇ ਘੇਰ ਲਿਆ ਅਤੇ ਉਸ ਦੀ ਇੰਨੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਕਿ ਉਸ ਦੀਆਂ ਦੋਵੇਂ ਲੱਤਾਂ ਅਤੇ ਦੋਵੇਂ ਬਾਹਾਂ ਟੁੱਟ ਗਈਆਂ। ਉਸ ਦੇ ਸਰੀਰ ਦੇ ਹੋਰ ਹਿੱਸਿਆਂ 'ਤੇ ਵੀ ਗੰਭੀਰ ਸੱਟਾਂ ਲੱਗੀਆਂ ਸਨ।ਘਟਨਾ ਦੇ ਇੱਕ ਮਿੰਟ 26 ਸੈਕਿੰਡ ਦੇ ਵੀਡੀਓ ਵਿੱਚ ਇੱਕ ਵਿਅਕਤੀ ਸੋਨੂੰ ਨੂੰ ਫੜ ਕੇ ਜ਼ਮੀਨ 'ਤੇ ਸੁੱਟਦਾ ਦਿਖਾਈ ਦੇ ਰਿਹਾ ਹੈ, ਜਦੋਂ ਕਿ ਦੋ ਵਿਅਕਤੀ ਲੋਹੇ ਦੀਆਂ ਪਾਈਪਾਂ ਵਰਗੇ ਹਥਿਆਰਾਂ ਨਾਲ ਉਸ 'ਤੇ ਹਮਲਾ ਕਰਦੇ ਹਨ। ਮੁਲਜ਼ਮ ਇੱਕ ਤੋਂ ਬਾਅਦ ਇੱਕ ਸੋਨੂੰ ਕੁਮਾਰ ਦੇ ਹੱਥ-ਪੈਰ 'ਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਸੋਨੂੰ ਲਗਾਤਾਰ ਉਨ੍ਹਾਂ ਦੀਆਂ ਮਿੰਨਤਾ ਕਰਦਾ ਹੈ ਕਿ ਉਸ ਨੂੰ ਛੱਡ ਦਿੱਤਾ ਜਾਵੇ ਪਰ ਉਨ੍ਹਾਂ ਨੇ ਕੋਈ ਤਰਸ ਨਹੀਂ ਕੀਤੀ ਤੇ ਉਸ ਉੱਤੇ ਤਸ਼ੱਦਦ ਕਰਦੇ ਰਹੇ।


ਪੁਲਿਸ ਅਧਿਕਾਰੀਆਂ ਨੇ ਕੀ ਕਿਹਾ ?


ਥਾਣਾ ਸੁਨਾਮ ਦੇ ਐਸ.ਐਚ.ਓ ਅਜੇ ਕੁਮਾਰ ਨੇ ਦੱਸਿਆ ਕਿ ਇਹ ਸਾਰੀ ਘਟਨਾ ਕੁਝ ਦਿਨ ਪਹਿਲਾਂ ਦੀ ਹੈ ਅਤੇ ਇਸ ਸਬੰਧੀ ਸੁਨਾਮ ਦੇ ਮਨੀ ਸਿੰਘ, ਕੁਲਦੀਪ ਸਿੰਘ ਉਰਫ਼ ਬੜੀ, ਲਵੀ ਸਿੰਘ, ਗੋਪਾਲ ਸਿੰਘ, ਅਮਰੀਕ ਸਿੰਘ ਅਤੇ ਮਲਕੀਤ ਕੌਰ ਖ਼ਿਲਾਫ਼ ਇਰਾਦਾ ਕਤਲ ਦਾ ਪਰਚਾ ਦਰਜ ਕੀਤਾ ਗਿਆ ਹੈ। ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਬਾਕੀਆਂ ਦੀ ਭਾਲ ਜਾਰੀ ਹੈ।