Crime News: ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੇ ਖੁਟਾਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ 25 ਸਾਲਾ ਵਿਅਕਤੀ ਨੇ ਆਪਣੀ ਨਾਨੀ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।


ਵਧੀਕ ਪੁਲਿਸ ਸੁਪਰਡੈਂਟ (ਦਿਹਾਤੀ) ਮਨੋਜ ਕੁਮਾਰ ਅਵਸਥੀ ਨੇ ਕਿਹਾ, 'ਵੀਰਵਾਰ ਰਾਤ ਬਜ਼ੁਰਗ ਔਰਤ ਘਰ 'ਚ ਸੌਂ ਰਹੀ ਸੀ ਜਦੋਂ ਉਸ ਦਾ ਦੋਹਤਾ ਅਖਿਲੇਸ਼ ਕੁਮਾਰ ਕਥਿਤ ਤੌਰ 'ਤੇ ਉਸ ਨੂੰ ਆਪਣੇ ਕਮਰੇ 'ਚ ਲੈ ਗਿਆ ਅਤੇ ਉਸ ਨਾਲ ਜ਼ਬਰਦਸਤੀ ਕੀਤੀ।' ਅਧਿਕਾਰੀ ਨੇ ਦੱਸਿਆ ਕਿ ਦੋਹਤੇ ਨੇ ਆਪਣੀ ਨਾਨੀ ਨੂੰ ਘਟਨਾ ਬਾਰੇ ਕਿਸੇ ਨੂੰ ਦੱਸਣ 'ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਉਨ੍ਹਾਂ ਦੱਸਿਆ ਕਿ ਕੁਮਾਰ ਖਿਲਾਫ ਬਲਾਤਕਾਰ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਔਰਤ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


ਆਪਣਿਆਂ ਵੱਲੋਂ ਔਰਤਾਂ ਅਤੇ ਲੜਕੀਆਂ ਨਾਲ ਜ਼ਬਰਦਸਤੀ ਕਰਨ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਸਗੋਂ ਹਰ ਰੋਜ਼ ਅਜਿਹੇ ਕਈ ਮਾਮਲੇ ਸਾਹਮਣੇ ਆਉਂਦੇ ਹਨ, ਜਿੱਥੇ ਉਨ੍ਹਾਂ ਦੇ ਹੀ ਰਿਸ਼ਤੇਦਾਰ ਹੀ ਬਲਾਤਕਾਰ ਦੇ ਸ਼ਿਕਾਰ ਹੋ ਜਾਂਦੇ ਹਨ। ਪਿਛਲੇ ਮਹੀਨੇ ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਤੋਂ ਪਿਓ-ਧੀ ਦੇ ਪਵਿੱਤਰ ਰਿਸ਼ਤੇ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਸੀ। ਇੱਥੇ ਇੱਕ ਵਹਿਸ਼ੀ ਬਣ ਚੁੱਕਾ ਵਿਅਕਤੀ ਚਾਰ ਸਾਲ ਤੋਂ ਵੱਧ ਸਮੇਂ ਤੱਕ ਆਪਣੀ ਧੀ ਨਾਲ ਬਲਾਤਕਾਰ ਕਰਦਾ ਰਿਹਾ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ 40 ਸਾਲਾ ਦੋਸ਼ੀ ਫਰਾਰ ਹੋ ਗਿਆ ਹੈ। ਹੁਣ ਪੁਲਿਸ ਉਸ ਦੀ ਭਾਲ ਕਰ ਰਹੀ ਹੈ।