Amritsar News: ਅੰਮ੍ਰਿਤਸਰ ਦੇ ਇਤਿਹਾਸਕ ਇਲਾਕੇ ਛੇਹਰਟਾ ਦੀ ਮਾਡਰਨ ਕਲੋਨੀ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਇਸ ਦੌਰਾਨ ਜੰਮ ਕੇ ਇੱਟਾਂ-ਰੋੜੇ ਚੱਲੇ ਤੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਮਾਮਲਾ ਉਸ ਵੇਲੇ ਵਧਿਆ ਜਦੋਂ ਬਿਨਾ ਬੁਲਾਏ ਲੋਕ ਔਰਤਾਂ ਨਾਲ ਨੱਚਣ ਲੱਗੇ। 



ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਮਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਉਨ੍ਹਾਂ ਦੇ ਬੇਟੇ ਦਾ ਵਿਆਹ ਸਮਾਗਮ ਚੱਲ ਰਿਹਾ ਸੀ। ਸਾਰੇ ਪਰਿਵਾਰ ਸਮੇਤ ਉਨ੍ਹਾਂ ਦੇ ਪਰਿਵਾਰ ਦੀਆਂ ਲੜਕੀਆਂ ਵੀ ਨੱਚ ਰਹੀਆਂ ਸਨ। ਇੰਨੇ ਨੂੰ ਉਨ੍ਹਾਂ ਦੇ ਘਰ ਦੇ ਕੋਲ ਰਹਿੰਦੇ ਕੁਝ ਵਿਅਕਤੀ ਆ ਕੇ ਜਬਰਦਸਤੀ ਉਨ੍ਹਾਂ ਦੀਆਂ ਪਰਿਵਾਰਕ ਔਰਤਾਂ ਤੇ ਲੜਕੀਆਂ ਨਾਲ ਨੱਚਣ ਲੱਗ ਗਏ। ਜਦ ਉਨ੍ਹਾਂ ਵੱਲੋਂ ਇਸ ਗੱਲ ਦਾ ਵਿਰੋਧ ਕੀਤਾ ਗਿਆ ਤਾਂ ਉਕਤ ਵਿਅਕਤੀ ਪਹਿਲਾਂ ਤਾਂ ਆਪਣੇ ਘਰ ਵਾਪਸ ਚਲੇ ਗਏ ਪਰ ਬਾਅਦ ਵਿੱਚ ਦੁਬਾਰਾ ਇਕੱਠੇ ਹੋ ਕੇ ਉਨ੍ਹਾਂ ਦੇ ਘਰ ਵਾਪਸ ਆਏ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। 



ਕਮਲਜੀਤ ਨੇ ਦੱਸਿਆ ਕਿ ਲੋਕਾਂ ਨੇ ਉਨ੍ਹਾਂ ਦੇ ਘਰ ਦੇ ਜੰਮ ਕੇ ਇੱਟਾਂ ਰੋੜੇ ਵੀ ਚਲਾਏ, ਜਿਸ ਦੇ ਚੱਲਦਿਆਂ ਉਨ੍ਹਾਂ ਦੇ ਵਾਹਨਾਂ ਨੂੰ ਵੀ ਭਾਰੀ ਨੁਕਸਾਨ ਪੁੱਜਾ। ਇਸ ਤੋਂ ਬਾਅਦ ਸ਼ਹਾਨਾ ਪੁਲਿਸ ਮੁਖੀ ਗੁਰਵਿੰਦਰ ਸਿੰਘ ਆਪਣੀ ਪਾਰਟੀ ਨਾਲ ਮੌਕੇ ਤੇ ਪੁੱਜੇ ਤੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸੂਚਨਾ ਮਿਲੀ ਸੀ ਕਿ ਵਿਆਹ ਸਮਾਗਮ ਇੱਕ ਧਿਰ ਦੇ ਲੋਕ ਜਬਰਦਸਤੀ ਸ਼ਾਮਲ ਹੋ ਗਏ ਹਨ। 


ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਵਿਆਹ ਸਮਾਗਮ ਵਿੱਚ ਗੁੰਡਾਗਰਦੀ ਕਰਦੇ ਹੋਏ ਇੱਟਾਂ ਰੋੜੇ ਚਲਾਏ ਗਏ ਹਨ ਤੇ ਨਾਲ ਹੀ ਲੋਕਾਂ ਦੇ ਦੱਸਣ ਮੁਤਾਬਕ ਗੋਲੀਆਂ ਵੀ ਚਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : Video: 'ਗੁਰੂ ਨਾਨਕ ਨੇ ਇਸਲਾਮ ਨਹੀਂ ਕੀਤਾ ਕਬੂਲ, ਇਸ ਲਈ ਉਹ ਚੰਗੇ ਇਨਸਾਨ ਨਹੀਂ ਹੋ ਸਕਦੇ', ਪਾਕਿ ਦੇ ਮੌਲਾਨਾ ਦੀ ਵੀਡੀਓ ਵਾਇਰਲ


ਇਹ ਵੀ ਪੜ੍ਹੋ : Namak Ke Upay: ਨਮਕ ਦੇ ਇਹ ਉਪਾਅ ਬਦਲ ਦੇਣਗੇ ਤੁਹਾਡੀ ਕਿਸਮਤ, ਤੁਹਾਨੂੰ ਮਿਲਣਗੇ ਮਨਚਾਹੇ ਨਤੀਜੇ


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ