ਚੰਡੀਗੜ: ਪੰਜਾਬ ਪੁਲਿਸ ਨੇ ਲੁਧਿਆਣਾ ਵਿੱਚ ਹਾਲ ਹੀ ਵਿੱਚ ਵਾਪਰੀ ਦੋ ਕਿੱਲੋ ਸੋਨੇ ਦੀ ਡਕੈਤੀ ਦੇ ਦੋਸ਼ੀ ਸਰਗਣੇ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੇ ਰਾਜ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਲਾਂਬੂ ਲਾਉਣ ਲਈ ਖਾਲਿਸਤਾਨ ਪੱਖੀ ਏਜੰਡੇ ਦੇ ਹਿੱਸੇ ਵਜੋਂ ਮਿਥ ਕੇ ਕਤਲਾਂ ਨੂੰ ਅੰਜ਼ਾਮ ਦੇਣ ਲਈ ਫੰਡ ਇਕੱਤਰ ਕਰਨ ਦੀ ਯੋਜਨਾ ਤਿਆਰ ਕੀਤੀ ਸੀ।
ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ ਦੀ ਇੱਕ ਵਿਸ਼ੇਸ ਟੀਮ ਨੇ ਐਸਏਐਸ ਨਗਰ ਤੋਂ ਅਤਿ ਲੋੜੀਂਦੇ ਗੈਂਗਸਟਰ-ਅੱਤਵਾਦੀ ਨੂੰ ਗ੍ਰਿਫਤਾਰ ਕੀਤਾ, ਜਿਸ ਦੀ ਪਛਾਣ ਤੇਜਿੰਦਰ ਸਿੰਘ ਉਰਫ ਤੇਜਾ ਉਰਫ਼ ਜੁਝਾਰ ਸਿੰਘ ਵਾਸੀ ਬਲਾਚੌਰ ਵਜੋਂ ਹੋਈ ਹੈ।
ਦੇਸ਼ ਨਾਂ ਬਦਲਣ ਬਾਰੇ ਸੁਪਰੀਮ ਕੋਰਟ ਕੱਲ੍ਹ ਕਰੇਗੀ ਸੁਣਵਾਈ
ਡੀਜੀਪੀ ਦਿਨਕਰ ਗੁਪਤਾ ਨੇ ਖੁਲਾਸਾ ਕੀਤਾ ਕਿ ਦੋਸ਼ੀ ਤੇਜਿੰਦਰ ਕੋਲੋਂ ਪੰਜਾਬ ਪੁਲਿਸ ਦੀ ਵਰਦੀ ਦਾ ਇੱਕ ਸੈੱਟ, ਸੀਮਾ ਸੁਰੱਖਿਆ ਬੱਲ (ਐਸਐਸਬੀ) ਜੋ ਕੇਂਦਰੀ ਗ੍ਰਹਿ ਮੰਤਰਾਲੇ ਦੀ ਅਰਧ ਸੈਨਿਕ ਬਲ ਹੈ, ਦਾ ਇੱਕ ਆਈਡੀ ਕਾਰਡ ਵੀ ਬਰਾਮਦ ਕੀਤਾ ਗਿਆ। ਤੇਜਿੰਦਰ ਜਨਵਰੀ 2020 ਵਿੱਚ ਖਰੜ ਤੋਂ ਗੱਡੀ ਚੋਰੀ ਦੀ ਵਾਰਦਾਤ 'ਚ ਵੀ ਲੋੜੀਂਦਾ ਸੀ।
ਕੋਰੋਨਾਵਾਇਰਸ ਨੇ ਉਜਾੜੇ ਕਾਰੋਬਾਰ, 35% ਦੀ ਵਾਪਸੀ ਮੁਸ਼ਕਲ, ਬੰਦ ਹੋਣ ਦੇ ਕਗਾਰ 'ਤੇ ਪਹੁੰਚੇ
ਗੁਪਤਾ ਨੇ ਕਿਹਾ ਕਿ ਮੁਲਜ਼ਮ ਨੇ ਕਥਿਤ ਤੌਰ ‘ਤੇ ਅੱਤਵਾਦੀ ਕਾਰਵਾਈਆਂ ਸਮੇਤ ਕਈ ਤਰਾਂ ਦੇ ਅਪਰਾਧਾਂ ਦੇ ਪ੍ਰਤਿਬੰਧਤ ਖੇਤਰਾਂ ਤੱਕ ਪਹੁੰਚ ਪ੍ਰਾਪਤ ਕਰਨ ਲਈ ਵਰਦੀ ਅਤੇ ਕਾਰਡ ਆਦਿ ਦੀ ਵਰਤੋਂ ਕਰਨ ਦੀ ਯੋਜਨਾ ਬਣਾਈ ਸੀ। ਉਨਾਂ ਕਿਹਾ ਕਿ ਦੋਸ਼ੀ ਸਪੱਸ਼ਟ ਤੌਰ ’ਤੇ ਰਾਜ ਨੂੰ ਉੱਚ ਸੁਰੱਖਿਆ ਦਾ ਜ਼ੋਖਮ ਪਾਇਆ ਹੈ।
ਪੁਲਿਸ ਨੇ ਤੇਜਿੰਦਰ ਦੇ ਕਬਜੇ ਵਿਚੋਂ ਇੱਕ 30 ਬੋਰ ਦਾ ਚੀਨੀ ਪਿਸਤੌਲ, 10 ਕਾਰਤੂਸ ਅਤੇ ਇੱਕ ਸ਼ੈਵਰਲੇਟ ਆਪਟਰਾ ਕਾਰ ਵੀ ਬਰਾਮਦ ਕੀਤੀ ਹੈ। ਡੀਜੀਪੀ ਨੇ ਕਿਹਾ ਕਿ ਭਗੌੜਾ ਹੋਣ ਪਿੱਛੋਂ ਉਹ ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਵੱਖ-ਵੱਖ ਥਾਵਾਂ ‘ਤੇ ਲੁਕਿਆ ਰਿਹਾ। ਤੇਜਾ ਪਹਿਲਾਂ ਵੀ ਕਤਲ, ਕਤਲ ਦੀ ਕੋਸ਼ਿਸ਼, ਕਾਰ ਖੋਹਣ, ਡਕੈਤੀ ਆਦਿ 25 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੋਣ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖ਼ਬਰ, ਘਰੇਲੂ ਬਿਜਲੀ 50 ਪੈਸੇ ਪ੍ਰਤੀ ਯੂਨਿਟ ਹੋਈ ਸਸਤੀ
ਅੱਗ ਦਾ ਭਾਂਬੜ ਬਣਿਆ ਅਮਰੀਕਾ, ਸੜਕਾਂ ਲਹੂ-ਲੁਹਾਣ, ਹੁਣ ਫੌਜ ਸੰਭਾਲੇਗੀ ਮੋਰਚਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਲੁਧਿਆਣਾ 'ਚ ਸੋਨੇ ਦੀ ਡਕੈਤੀ ਦਾ ਦੋਸ਼ੀ ਕਾਬੂ, ਪੁਲਿਸ ਦੀ ਵਰਦੀ, ਨਕਲੀ ਆਈਡੀ ਤੇ ਪਿਸਤੌਲ ਵੀ ਬਰਾਮਦ
ਏਬੀਪੀ ਸਾਂਝਾ
Updated at:
02 Jun 2020 06:33 PM (IST)
ਲੁਧਿਆਣਾ ਵਿੱਚ ਹਾਲ ਹੀ ਵਿੱਚ ਵਾਪਰੀ ਦੋ ਕਿੱਲੋ ਸੋਨੇ ਦੀ ਡਕੈਤੀ ਦੇ ਦੋਸ਼ੀ ਸਰਗਣੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਸੰਕੇਤਕ ਤਸਵੀਰ
- - - - - - - - - Advertisement - - - - - - - - -