Accident in Mukatsar: ਪੰਜਾਬ ਦੇ ਗਿੱਦੜਬਾਹਾ-ਬਠਿੰਡਾ ਰੋਡ 'ਤੇ ਪਿੰਡ ਦੌਲਾ ਨੇੜੇ ਪੁਲਿਸ ਹਾਈਟੈਕ ਨਾਕੇ 'ਤੇ ਵੱਡਾ ਹਾਦਸਾ ਹੋਇਆ ਹੈ। ਇੱਥੇ ਬੈਰੀਕੇਡ ਤੋੜਦੇ ਹੋਏ ਦੁੱਧ ਵਾਲੇ ਟੈਂਕਰ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ ਹੈ। ਹਾਦਸੇ ਵਿੱਚ ਦੋਵੇਂ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋਏ ਹਨ।

ਇਨ੍ਹਾਂ ਪੁਲਿਸ ਮੁਲਾਜ਼ਮਾਂ ਵਿੱਚੋਂ ਇੱਕ ਨੂੰ ਆਦੇਸ਼ ਹਸਪਤਾਲ ਭੁੱਚੋ ਤੇ ਦੂਜੇ ਨੂੰ ਸਿਵਲ ਹਸਪਤਾਲ ਗਿੱਦੜਬਾਹਾ ਲਿਜਾਇਆ ਗਿਆ ਹੈ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਇਹ ਘਟਨਾ ਨਾਕੇ ’ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਹਾਸਲ ਜਾਣਕਾਰੀ ਅਨੁਸਾਰ ਪੁਲਿਸ ਨੇ ਗਿੱਦੜਬਾਹਾ-ਬਠਿੰਡਾ ਰੋਡ ’ਤੇ ਪਿੰਡ ਦੌਲਾ ਨੇੜੇ ਹਾਈਟੈਕ ਨਾਕਾ ਲਾਇਆ ਹੋਇਆ ਸੀ। ਅੱਜ ਤੜਕੇ ਕਰੀਬ 3:40 ਵਜੇ ਇੱਕ ਦੁੱਧ ਦਾ ਟੈਂਕਰ ਗਿੱਦੜਬਾਹਾ ਤੋਂ ਬਠਿੰਡਾ ਵੱਲ ਜਾ ਰਿਹਾ ਸੀ। ਤੇਜ਼ ਰਫ਼ਤਾਰ ਹੋਣ ਕਾਰਨ ਡਰਾਈਵਰ ਟੈਂਕਰ ਤੋਂ ਕੰਟਰੋਲ ਗੁਆ ਬੈਠਾ ਤੇ ਨਾਕੇ ’ਤੇ ਲੱਗੇ ਬੈਰੀਕੇਡ ਨੂੰ ਤੋੜਦਿਆਂ ਉਥੇ ਮੌਜੂਦ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ।

ਸੂਚਨਾ ਮਿਲਣ ’ਤੇ ਡੀਐਸਪੀ ਜਸਬੀਰ ਸਿੰਘ ਪੰਨੂ ਤੇ ਐਸਐਚਓ ਗੁਰਵਿੰਦਰ ਸਿੰਘ ਤੁਰੰਤ ਹਾਈਟੈੱਕ ਨਾਕੇ ’ਤੇ ਪੁੱਜੇ ਜਿੱਥੇ ਲੱਗੇ ਸੀਸੀਟੀਵੀ ਕੈਮਰੇ ਦੀ ਜਾਂਚ ਕੀਤੀ ਗਈ ਤਾਂ ਹਾਦਸੇ ਦੀ ਪੂਰੀ ਫੁਟੇਜ ਸਾਹਮਣੇ ਆਈ। ਪੁਲਿਸ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮ ਟੈਂਕਰ ਚਾਲਕ ਖ਼ਿਲਾਫ਼ ਕਾਰਵਾਈ ਕਰਨ ਵਿੱਚ ਲੱਗੀ ਹੋਈ ਹੈ।

Continues below advertisement


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 




 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ