Pakistan: ਨਾਬਾਲਗ ਧੀ ਨੇ ਪਿਤਾ ਦੀ ਕੀਤੀ ਗੋਲੀ ਮਾਰ ਕੇ ਹੱਤਿਆ, 3 ਮਹੀਨਿਆਂ ਤੋਂ ਕਰ ਰਿਹਾ ਸੀ ਜ਼ਬਰ-ਜਨਾਹ
Pakistani Daughter Killed Father: ਪਹਿਲਾਂ ਪਰਿਵਾਰ ਨੇ ਘਟਨਾ ਨੂੰ ਲਕਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਨਹੀਂ ਦਿੱਤੀ। ਫਿਰ ਗੁਆਂਢੀਆਂ ਨੇ ਪੁਲਿਸ ਨੂੰ ਕਤਲ ਦੀ ਜਾਣਕਾਰੀ ਦਿੱਤੀ।
Pakistani: ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ, ਸ਼ਨੀਵਾਰ (23 ਸਤੰਬਰ) ਨੂੰ ਇੱਕ ਨਾਬਾਲਗ ਲੜਕੀ ਨੇ ਆਪਣੇ ਪਿਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਜੋ ਪਿਛਲੇ ਤਿੰਨ ਮਹੀਨਿਆਂ ਤੋਂ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕਰ ਰਿਹਾ ਸੀ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਮੁਤਾਬਕ ਇਹ ਘਟਨਾ ਲਾਹੌਰ ਸ਼ਹਿਰ ਦੇ ਗੁੱਜਰਪੁਰਾ ਇਲਾਕੇ ਦੀ ਹੈ। ਇੱਥੇ 14 ਸਾਲਾ ਲੜਕੀ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ 'ਚ ਕਿਹਾ, ਉਸ ਦਾ ਪਿਤਾ ਪਿਛਲੇ ਤਿੰਨ ਮਹੀਨਿਆਂ ਤੋਂ ਉਸ ਨਾਲ ਬਲਾਤਕਾਰ ਕਰ ਰਿਹਾ ਸੀ।
ਪਿਤਾ ਦੇ ਕਤਲ ਨਾਲ ਜੁੜੇ ਮਾਮਲੇ ਦੀ ਜਾਂਚ ਕਰ ਰਹੇ ਸੋਹੇਲ ਕਾਜ਼ਮੀ ਨੇ ਕਿਹਾ, ''ਲੜਕੀ ਨੇ ਦੱਸਿਆ, ਉਹ ਭਿਆਨਕ ਸਥਿਤੀ 'ਚੋਂ ਲੰਘ ਰਹੀ ਸੀ। ਉਸਨੇ ਆਪਣੇ ਬਲਾਤਕਾਰੀ ਪਿਤਾ ਨੂੰ ਮਾਰਨ ਦਾ ਫੈਸਲਾ ਕੀਤਾ ਅਤੇ ਇਸ ਲਈ ਉਸ ਨੇ ਆਪਣੇ ਪਿਤਾ ਨੂੰ ਬੰਦੂਕ ਨਾਲ ਗੋਲੀ ਮਾਰ ਦਿੱਤੀ।” ਕਾਜ਼ਮੀ ਨੇ ਕਿਹਾ, ਲੜਕੀ ਦੇ ਪਿਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਅਧਿਕਾਰੀ ਅਨੁਸਾਰ ਸਾਰੇ ਪਹਿਲੂਆਂ ਦੀ ਜਾਂਚ ਕਰਨ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।
ਘਟਨਾ ਨੂੰ ਛੁਪਾਉਣ ਦੀ ਕੋਸ਼ਿਸ਼
ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਰਿਵਾਰ ਨੇ ਕਥਿਤ ਤੌਰ 'ਤੇ ਘਟਨਾ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਤੇ ਸ਼ੁਰੂ ਵਿਚ ਪੁਲਿਸ ਨੂੰ ਮਾਮਲੇ ਦੀ ਰਿਪੋਰਟ ਨਹੀਂ ਕੀਤੀ, ਹਾਲਾਂਕਿ ਸ਼ਨੀਵਾਰ ਦੁਪਹਿਰ ਨੂੰ ਇੱਕ ਗੁਆਂਢੀ ਨੇ ਪੁਲਿਸ ਨੂੰ ਅਪਰਾਧ ਬਾਰੇ ਸੂਚਿਤ ਕੀਤਾ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਵਲ ਲਾਈਨ ਦੇ ਐਸਪੀ ਹਸਨ ਭੱਟੀ ਸਮੇਤ ਸੀਨੀਅਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਮੁਲਜ਼ਮ, ਉਸ ਦੀ ਮਾਂ, ਭਰਾ ਅਤੇ ਇੱਕ ਗੁਆਂਢੀ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸਣਯੋਗ ਹੈ ਕਿ ਇਹ ਮਾਮਲਾ ਉਸ ਸਮੇਂ ਚਰਚਾ ਵਿੱਚ ਆਇਆ ਜਦੋਂ ਇੱਕ ਦਿਨ ਪਹਿਲਾਂ ਪਾਕਿਸਤਾਨ ਦੀ ਇੱਕ ਅਦਾਲਤ ਨੇ ਇੱਕ ਵਿਅਕਤੀ ਨੂੰ ਆਪਣੀ ਨਾਬਾਲਗ ਧੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ