Moga Firing:  ਮੋਗਾ ਦੇ ਰਤਨ ਸਿਨੇਮਾ ਨੇੜੇ ਬੀਤੀ ਦੇਰ ਰਾਤ ਦੋ ਦੀ ਧਿਰਾਂ ਵਿਚਾਲੇ ਆਪਸੀ ਰੰਜਿਸ਼ ਕਾਰਨ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਸਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। 


ਮਿਲੀ ਜਾਣਕਾਰੀ ਅਨੁਸਾਰ ਦੋਵਾਂ ਧੜਿਆਂ ਦੀ ਕਿਸੇ ਗੱਲ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਬੀਤੇ ਦਿਨ ਇਨ੍ਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ ਅਤੇ ਇਹ ਲੜਾਈ ਇੰਨੀ ਵੱਧ ਗਈ ਕਿ ਗੋਲੀਆਂ ਚਲਾ ਦਿੱਤੀਆਂ ਗਈਆਂ।  ਜਿਸ ਵਿਚ ਦੋਵਾਂ ਧਿਰਾਂ ਦਾ ਇੱਕ ਇੱਕ ਵਿਅਕਤੀ ਜ਼ਖਮੀ ਹੋ ਗਿਆ ਸੀ। 


ਜਿਸ ਤੋਂ ਬਾਅਦ ਜਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਸੀ। ਪਰ ਇਹਨਾਂ ਵਿੱਚੋਂ ਇੱਕ ਦੀ ਇਲਾਜ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਪਾਸਿਆਂ ਤੋਂ 15 ਤੋਂ 20 ਰਾਊਂਡ ਫਾਇਰ ਕੀਤੇ ਗਏ ਸਨ। ਪੁਲਿਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।


ਦੂਜੀ ਧਿਰ ਦੇ ਜ਼ਖ਼ਮੀ ਵੀਰ ਸਿੰਘ ਉਰਫ਼ ਮਿੱਠੂ ਨੇ ਦੱਸਿਆ ਕਿ ਰਤਨ ਸਿਨੇਮਾ ਨੇੜੇ ਜੂਆ ਚੱਲ ਰਿਹਾ ਸੀ। ਜਿੱਥੇ ਮ੍ਰਿਤਕ ਦੇ ਪੱਖ ਦੇ ਲੋਕਾਂ ਨੇ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਹ ਜ਼ਖਮੀ ਹੋ ਕੇ ਜ਼ਮੀਨ 'ਤੇ ਡਿੱਗ ਗਿਆ। ਜ਼ਖਮੀ ਵੀਰ ਸਿੰਘ ਅਨੁਸਾਰ ਜਦੋਂ ਵਿਕਾਸ ਜਿੰਦਲ ਆਪਣੀ ਬੰਦੂਕ ਲੋਡ ਕਰ ਰਿਹਾ ਸੀ ਤਾਂ ਪਿੱਛੇ ਤੋਂ ਗੋਲੀ ਚੱਲਣ ਕਾਰਨ ਵਿਕਾਸ ਜਿੰਦਲ ਦੇ ਢਿੱਡ ਵਿੱਚ ਗੋਲੀ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।


ਜਾਣਕਾਰੀ ਦਿੰਦਿਆਂ ਮੋਗਾ ਸਿਟੀ ਸਾਊਥ ਦੇ ਐਸ.ਐਚ.ਓ ਇਕਬਾਲ ਸਿੰਘ ਨੇ ਦੱਸਿਆ ਕਿ ਮੋਗਾ ਦੇ ਰਤਨ ਸਿਨੇਮਾ ਨੇੜੇ ਦੋ ਗੁੱਟਾਂ ਦੀ ਆਪਸੀ ਰੰਜਿਸ਼ ਕਾਰਨ ਗੋਲੀਬਾਰੀ ਹੋਈ। ਜ਼ਖਮੀ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਇਲਾਜ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ।  ਮਾਮਲੇ ਦੀ ਜਾਂਚ ਤੋਂ ਬਾਅਦ ਜੋ ਵੀ ਕਾਰਵਾਈ ਦੀ ਲੋੜ ਹੋਵੇਗੀ, ਕੀਤੀ ਜਾਵੇਗੀ। 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial