Mohali Intelligence Building Attack: ਪੰਜਾਬ ਦੇ ਮੋਹਾਲੀ ਵਿੱਚ ਬੀਤੇ ਦਿਨ ਹੋਏ ਰਾਕੇਟ ਹਮਲੇ ਦੀ ਸੀਸੀਟੀਵੀ ਫੁਟੇਜ਼ ਸਾਹਮਣੇ ਆਈ ਹੈ। ਇਹ ਫੁਟੇਜ਼ ਇੰਟੈਲੀਜੈਂਸ ਹੈੱਡਕੁਆਰਟਰ ਦੀ ਬਿਲਡਿੰਗ ਦੇ ਬਾਹਰ ਦੀ ਦੱਸੀ ਜਾ ਰਹੀ ਹੈ। ਹਾਲਾਂਕਿ ਇਸ ਤੋਂ ਕੁਝ ਵੀ ਸਪੱਸ਼ਟ ਨਹੀਂ ਹੋ ਰਿਹਾ ਹੈ ਪਰ ਇਸ ਨੂੰ ਵੱਡੀ ਲੀਡ ਮੰਨਿਆ ਜਾ ਰਿਹਾ ਹੈ। ਇਸ ਫੁਟੇਜ਼ 'ਚ ਹਮਲੇ ਦੌਰਾਨ ਇੱਕ ਕਾਰ ਲੰਘਦੀ ਦਿਖਾਈ ਦੇ ਰਹੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਗੱਡੀ ਤੋਂ ਰਾਕੇਟ ਦਾਗਿਆ ਹੋ ਸਕਦਾ ਹੈ, ਹਾਲਾਂਕਿ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਹੋਈ।






ਪੰਜਾਬ ਪੁਲਿਸ ਦੀ ਇੰਟੈਲੀਜੈਂਸ ਬਿਲਡਿੰਗ 'ਤੇ ਹਮਲਾ


ਦੱਸ ਦਈਏ ਕਿ ਮੁਹਾਲੀ 'ਚ ਪੰਜਾਬ ਪੁਲਿਸ ਦੀ ਇੰਟੈਲੀਜੈਂਸ ਯੂਨਿਟ ਦੇ ਹੈੱਡਕੁਆਰਟਰ ਦੀ ਇਮਾਰਤ 'ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਨਾਲ ਹਮਲਾ ਕੀਤਾ ਗਿਆ ਸੀ। ਇਸ ਦੌਰਾਨ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਹਮਲੇ ਵਿੱਚ ਇਮਾਰਤ ਦੀ ਦੂਜੀ ਮੰਜ਼ਿਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਪੰਜਾਬ ਪੁਲਿਸ ਨੇ ਆਸਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ।


ਘਟਨਾ ਦੀ ਸੂਚਨਾ ਮਿਲਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਪੂਰੇ ਮਾਮਲੇ ਦੀ ਜਾਣਕਾਰੀ ਲਈ। ਇਸ ਦੇ ਨਾਲ ਹੀ ਸੂਤਰਾਂ ਮੁਤਾਬਕ ਮੁੱਖ ਮੰਤਰੀ ਲਗਾਤਾਰ ਸੀਨੀਅਰ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ।


ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ


ਮੁਹਾਲੀ ਪੁਲਿਸ ਵੱਲੋਂ ਜਾਰੀ ਬਿਆਨ ਮੁਤਾਬਕ ਇਹ ਧਮਾਕਾ ਸ਼ਾਮ 7:45 ਵਜੇ ਦੇ ਕਰੀਬ ਐਸਏਐਸ ਨਗਰ ਸਥਿਤ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਹੋਇਆ ਅਤੇ ਇਸ ਘਟਨਾ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਹੁਣ ਇਸੇ ਮਾਮਲੇ ਵਿੱਚ ਹਮਲੇ ਦੀ ਅਹਿਮ ਕੜੀ ਖੋਲ੍ਹਣ ਲਈ ਘਟਨਾ ਦੀ ਸੀਸੀਟੀਵੀ ਫੁਟੇਜ ਦੀ ਉਡੀਕ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ