Sidhu Moose Wala Murder: ਗੁਜਰਾਤ 'ਚੋਂ ਦਬੋਚੇ ਸਿੱਧੂ ਮੂਸੇਵਾਲਾ ਦੇ 'ਕਾਤਲ', ਮਹਾਰਾਸ਼ਟਰ ਪੁਲਿਸ ਦਾ ਵੱਡਾ ਐਕਸ਼ਨ
ਅਧਿਕਾਰੀ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਜਾਧਵ ਨੂੰ ਪੁਣੇ ਜ਼ਿਲ੍ਹੇ ਦੇ ਮੰਚਰ ਪੁਲਿਸ ਸਟੇਸ਼ਨ 'ਚ ਦਰਜ 2021 ਕਤਲ ਕੇਸ 'ਚ ਹਿਰਾਸਤ 'ਚ ਲਿਆ ਹੈ।

ਚੰਡੀਗੜ੍ਹ: ਪੰਜਾਬ ਸਿੰਗਰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਣੇ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮਹਾਰਾਸ਼ਟਰ ਪੁਲਿਸ ਨੇ ਅਹਿਮ ਐਕਸ਼ਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਕਥਿਤ ਕਾਤਲਾਂ ਨੂੰ ਗੁਜਰਾਤ 'ਚੋਂ ਦਬੋਚਿਆ ਹੈ। ਮਹਾਰਾਸ਼ਟਰ ਪੁਲਿਸ ਨੇ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਤੇ ਉਸ ਦੇ ਸਾਥੀ ਨਵਨਾਥ ਸੂਰਿਆਵੰਸ਼ੀ ਨੂੰ ਗੁਜਰਾਤ ਦੇ ਕੱਛ ਤੋਂ ਫੜਿਆ ਹੈ।
ਪੁਣੇ ਪੁਲਿਸ ਦੀ ਟੀਮ ਨੂੰ ਇਹ ਕਾਮਯਾਬੀ ਮਿਲੀ ਹੈ। ਦੋਵਾਂ ਨੂੰ 20 ਜੂਨ ਤੱਕ ਰਿਮਾਂਡ 'ਤੇ ਲਿਆ ਗਿਆ ਹੈ। ਪੁਲਿਸ ਮੁਤਾਬਕ ਦੋਵਾਂ ਨੇ ਸਿੱਧੂ ਮੂਸੇਵਾਲਾ 'ਤੇ ਫਾਇਰਿੰਗ ਕੀਤੀ ਸੀ। ਸੰਤੋਸ਼ ਜਾਧਵ ਪੂਣੇ ਨਾਲ ਸਬੰਧਤ ਹੈ। ਉਹ ਗੁਜਰਾਤ ਵਿੱਚ ਲੁੱਕਿਆ ਹੋਇਆ ਸੀ।
ਦੱਸ ਦਈਏ ਕਿ ਇਸ ਮਾਮਲੇ 'ਚ ਵੱਖ-ਵੱਖ ਸੂਬਿਆਂ ਦੀ ਪੁਲਿਸ ਹੁਣ ਤੱਕ ਕਈ ਲੋਕਾਂ ਨੂੰ ਹਿਰਾਸਤ 'ਚ ਲੈ ਚੁੱਕੀ ਹੈ। ਇਸ ਦੇ ਨਾਲ ਹੀ ਇਸ ਕੇਸ 'ਚ ਪੁਲਿਸ ਹਿਰਾਸਤ 'ਚ ਮਹਾਰਾਸ਼ਟਰ ਦੇ ਗੈਂਗਸਟਰ ਮਹਾਕਾਲ ਨੇ ਕਈ ਅਹਿਮ ਖੁਲਾਸੇ ਕੀਤੇ ਹਨ। ਮਹਾਕਾਲ ਦੀ ਜਾਣਕਾਰੀ ਦੇ ਅਧਾਰ 'ਤੇ ਹੀ ਇੱਕ ਟੀਮ ਬਣਾਈ ਗਈ ਤੇ ਟੀਮ ਨੂੰ ਗੁਜਰਾਤ ਭੇਜਿਆ ਗਿਆ ਜਿਸ ਨੇ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਤੇ ਉਸ ਦੇ ਸਾਥੀ ਨਵਨਾਥ ਸੂਰਿਆਵੰਸ਼ੀ ਨੂੰ ਗੁਜਰਾਤ ਤੋਂ ਦਬੋਚਿਆ। ਹੁਣ ਸੰਤੋਸ਼ ਯਾਦਵ ਤੇ ਨਵਨਾਥ ਸੁਰਯਾਵੰਸ਼ੀ ਨੂੰ ਪੁਣੇ ਲਿਆ ਕੇ ਪੁਲਿਸ ਨੇ ਰਿਮਾਂਡ 'ਤੇ ਲਿਆ ਹੈ।
ਇਸ ਦੇ ਨਾਲ ਹੀ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਗੈਂਗਸਰਾਂ ਦੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਲਿੰਕ ਕਿਵੇਂ ਬਣੇ, ਇਸ ਦੀ ਜਾਂਚ ਕੀਤੀ ਜਾਏਗੀ। ਪੁਲਿਸ ਮਿਲ ਕੇ ਕੰਮ ਕਰ ਰਹੀ ਹੈ। ਐਸਪੀ ਅਭਿਨਵ ਦੇਸ਼ਮੁਖ ਨੇ ਇਸ ਅਪਰੇਸ਼ਨ ਨੂੰ ਸਫਲ ਕੀਤਾ ਹੈ। ਇੱਕ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਪੁਣੇ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਇੱਕ ਸ਼ੂਟਰ ਸੰਤੋਸ਼ ਜਾਧਵ ਨੂੰ ਹਿਰਾਸਤ ਵਿੱਚ ਲਿਆ ਹੈ। ਪੁਣੇ ਦਿਹਾਤੀ ਪੁਲਿਸ ਨੇ ਮੂਸੇਵਾਲਾ ਕਤਲ ਕਾਂਡ ਦੇ ਸ਼ੱਕੀ ਜਾਧਵ ਦੇ ਸਹਿਯੋਗੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਵਧੀਕ ਡਾਇਰੈਕਟਰ ਜਨਰਲ (ਕਾਨੂੰਨ ਤੇ ਵਿਵਸਥਾ) ਕੁਲਵੰਤ ਕੁਮਾਰ ਸਾਰੰਗਲ ਵੱਲੋਂ ਸੋਮਵਾਰ ਸਵੇਰੇ ਇਸ ਘਟਨਾਕ੍ਰਮ ਬਾਰੇ ਮੀਡੀਆ ਨੂੰ ਜਾਣਕਾਰੀ ਦੇਣ ਦੀ ਉਮੀਦ ਹੈ। ਅਧਿਕਾਰੀ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਜਾਧਵ ਨੂੰ ਪੁਣੇ ਜ਼ਿਲ੍ਹੇ ਦੇ ਮੰਚਰ ਪੁਲਿਸ ਸਟੇਸ਼ਨ 'ਚ ਦਰਜ 2021 ਦੇ ਕਤਲ ਕੇਸ 'ਚ ਹਿਰਾਸਤ 'ਚ ਲਿਆ ਹੈ। ਉਹ ਇੱਕ ਸਾਲ ਤੋਂ ਭਗੌੜਾ ਸੀ।
ਅਧਿਕਾਰੀ ਨੇ ਦੱਸਿਆ ਕਿ ਮੂਸੇਵਾਲਾ ਹੱਤਿਆਕਾਂਡ ਦੀ ਜਾਂਚ 'ਚ ਉਸ ਦਾ ਤੇ ਉਸ ਦੇ ਇੱਕ ਨਵਨਾਥ ਸੂਰਿਆਵੰਸ਼ੀ ਦਾ ਨਾਮ ਸਾਹਮਣੇ ਆਇਆ ਹੈ। ਪੁਣੇ ਦਿਹਾਤੀ ਪੁਲਿਸ ਨੇ ਆਪਣੀ ਤਲਾਸ਼ ਤੇਜ਼ ਕਰ ਦਿੱਤੀ ਹੈ ਤੇ 2021 ਦੇ ਕਤਲ ਕੇਸ ਤੋਂ ਬਾਅਦ ਜਾਧਵ ਨੂੰ ਪਨਾਹ ਦੇਣ ਦੇ ਦੋਸ਼ੀ ਸਿਧੇਸ਼ ਕਾਂਬਲੇ ਉਰਫ ਮਹਾਕਾਲ ਨੂੰ ਗ੍ਰਿਫਤਾਰ ਕਰ ਲਿਆ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
