Sri muktsar sahib : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਨੂਰਪੁਰ ਕਿਰਪਾਲਕੇ ’ਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲਾਡੀ ਕਿਰਪਾਲਕੇ ’ਤੇ ਕੁਝ ਵਿਅਕਤੀਆਂ ਵਲੋਂ ਕਾਤਲਾਨਾ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਹਮਲਾਵਰ ਹਮਲਾ ਕਰਨ ਤੋਂ ਬਾਅਦ ਡੇਢ ਘੰਟੇ ਤੱਕ ਥਾਰ ਲੈ ਕੇ ਘਰ ਦੇ ਬਾਹਰ ਹੁੱਲੜਬਾਜੀ ਅਤੇ ਫ਼ਾਇਰਿੰਗ ਕਰਦੇ ਰਹੇ।


ਪੁਲਿਸ ਦੇ ਪਹੁੰਚਣ ਤੋਂ ਬਾਅਦ ਜ਼ਖ਼ਮੀ ਹੋਏ ‘ਆਪ’ ਨੇਤਾ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।  ਜਾਣਕਾਰੀ ਮੁਤਾਬਕ ਪਿੰਡ ਦੇ ਸਰਪੰਚ ਦੇ ਲੜਕੇ ਨੇ ਤਿੰਨ ਦਿਨ ਪਹਿਲਾਂ ਥਾਣਾ ਸਦਰ ਵਿਖੇ ਹਮਲਾਵਰਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਪਰ ਪੁਲੀਸ ਨੇ ਉਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਿਸ ਕਾਰਨ ਉਸ ’ਤੇ ਕਾਤਲਾਨਾ ਹਮਲਾ ਕਰ ਦਿੱਤਾ। ਉਨ੍ਹਾਂ ਪੁਲਿਸ ਨੂੰ ਅਪੀਲ ਕਰਦਿਆਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਉਹ ਕਾਨੂੰਨ ਨੂੰ ਹੱਥ ’ਚ ਲੈਣ ਬਾਰੇ ਦੁਬਾਰਾ ਨਾ ਸੋਚਣ।


ਇਹ ਵੀ ਪੜ੍ਹੋ: Defence Debt: ਕਰਜ਼ੇ ਦੀ ਦਲਦਲ 'ਚ ਫਸਿਆ ਪਾਕਿਸਤਾਨ, 'ਦੋਸਤ' ਚੀਨ ਨੇ ਦਿੱਤੀ ਧਮਕੀ, ਡਰੈਗਨ ਨੇ ਰੱਖਿਆ ਉਪਕਰਨਾਂ ਲਈ ਮੰਗੇ ਪੈਸੇ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Pakistan news: ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 23 ਲੋਕਾਂ ਦੀ ਮੌਤ, ਪੁਲਿਸ ਸਟੇਸ਼ਨ ਦੀ ਡਿੱਗੀ ਇਮਾਰਤ, ਮਲਬੇ 'ਚੋਂ ਕੱਢੀਆਂ ਜਾ ਰਹੀਆਂ ਲਾਸ਼ਾਂ