ਸਮਰਾਲਾ: ਸਮਰਾਲਾ ਤੋਂ ਇੱਕ ਬੇਹੱਦ ਸਨਸਨੀਖੇਜ ਖ਼ਬਰ ਸਾਹਮਣੇ ਆਈ ਹੈ। ਪਿੰਡ ਮਾਨੂੰਪੁਰ ਵਿੱਚ ਇਕ ਸ਼ਖਸ ਨੇ ਆਪਣੇ ਹੀ ਚਾਚੇ ਨੂੰ ਕਤਲ ਕਰ ਦਿੱਤਾ ਅਤੇ ਇਸ ਵਾਰਦਾਤ ਨੂੰ ਲੁਕਾਉਣ ਲਈ ਚਾਚੇ ਦਾ ਸਸਕਾਰ ਕਰ ਦਿੱਤਾ ਪਰ ਪੁਲਿਸ ਨੇ ਮੌਕੇ 'ਤੇ ਪਹੁੰਚ ਕਿ ਕੰਕਾਲ ਕਬਜ਼ੇ 'ਚ ਲੈ ਲਏ ਅਤੇ ਜਾਂਚ ਸ਼ੁਰੂ ਕਰ ਦਿੱਤੀ।ਆਰੋਪੀ ਮੌਕੇ ਤੋਂ ਫਰਾਰ ਹੋ ਗਿਆ ਜਿਸਨੂੰ ਕਾਬੂ ਕਰਨ ਲਈ ਪੁਲਿਸ ਪਾਰਟੀਆਂ ਲੱਗੀਆਂ ਹੋਈਆਂ ਹਨ।
ਪਿੰਡ ਮਾਨੂੰਪੁਰ ਵਿਖੇ 65 ਸਾਲਾਂ ਦੇ ਅਵਤਾਰ ਸਿੰਘ ਉਪਰ ਟ੍ਰੈਕਟਰ ਚੜ੍ਹਾ ਕੇ ਉਸਦੇ ਭਤੀਜੇ ਅਮਰੀਕ ਸਿੰਘ ਨੇ ਕਤਲ ਕਰ ਦਿੱਤਾ ਅਤੇ ਇਸ ਵਾਰਦਾਤ ਨੂੰ ਲੁਕਾਉਣ ਲਈ ਆਪਣੇ ਦੋਸਤਾਂ ਨਾਲ ਮਿਲਕੇ ਚਾਚੇ ਦਾ ਸਸਕਾਰ ਵੀ ਕਰ ਦਿੱਤਾ।ਪਰ ਪੁਲਿਸ ਨੇ ਮੌਕੇ 'ਤੇ ਛਾਪਾ ਮਾਰ ਕੇ ਉਸਦੀ ਸਾਰੀ ਖੇਡ ਵਿਗਾੜ ਦਿੱਤੀ।ਜਿਵੇਂ ਹੀ ਇਸ ਵਾਰਦਾਤ ਦੀ ਸੂਚਨਾ ਖੰਨਾ ਪੁਲਿਸ ਨੂੰ ਮਿਲੀ ਤਾਂ ਡਿਊਟੀ ਮਜਿਸਟਰੇਟ ਨੂੰ ਨਾਲ ਲੈ ਕੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ।ਪੁਲਿਸ ਨੇ ਪਾਣੀ ਪਾ ਕੇ ਸਸਕਾਰ ਰੋਕਿਆ।
ਮ੍ਰਿਤਕ ਦਾ ਸ਼ਰੀਰ ਕਰੀਬ 10 ਫੀਸਦੀ ਹੀ ਬਚਿਆ ਸੀ। ਪੁਲਿਸ ਨੇ ਕੰਕਾਲ ਅਤੇ ਸੜੇ ਹੋਏ ਸਰੀਰ ਨੂੰ ਕਬਜ਼ੇ 'ਚ ਲਿਆ ਅਤੇ ਪੋਸਟਮਾਰਟਮ ਲਈ ਭੇਜਿਆ। ਵਧੀਕ ਥਾਣਾ ਮੁਖੀ ਅਮਰੀਕ ਸਿੰਘ ਨੇ ਦੱਸਿਆ ਕਿ ਇਹ ਕਤਲ ਦਾ ਮਾਮਲਾ ਹੈ।ਫਿਲਹਾਲ ਆਰੋਪੀ ਮੌਕੇ ਤੋਂ ਫ਼ਰਾਰ ਹੈ।ਪੁਲਿਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜੋ ਜਲਦੀ ਹੀ ਕਾਤਲ ਤੱਕ ਪਹੁੰਚ ਜਾਣਗੀਆਂ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।