ਪੜਚੋਲ ਕਰੋ

NIA Raid in Punjab: ਖਾਲਿਸਤਾਨ ਪੱਖੀਆਂ 'ਤੇ ਐਨਆਈਏ ਦਾ ਵੱਡਾ ਐਕਸ਼ਨ, ਪੰਜਾਬ ਤੇ ਹਰਿਆਣਾ 'ਚ 15 ਥਾਵਾਂ 'ਤੇ ਰੇਡ

NIA Raid in Punjab: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਬੁੱਧਵਾਰ ਨੂੰ ਪੰਜਾਬ ਤੇ ਹਰਿਆਣਾ 'ਚ 15 ਥਾਵਾਂ 'ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਖਾਲਿਸਤਾਨੀ ਗਤੀਵਿਧੀਆਂ ਖਿਲਾਫ ਕੀਤੀ ਗਈ ਹੈ।

NIA Raid in Punjab: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਬੁੱਧਵਾਰ ਨੂੰ ਪੰਜਾਬ ਤੇ ਹਰਿਆਣਾ 'ਚ 15 ਥਾਵਾਂ 'ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਖਾਲਿਸਤਾਨੀ ਗਤੀਵਿਧੀਆਂ ਖਿਲਾਫ ਕੀਤੀ ਗਈ ਹੈ। ਐਨਆਈਏ ਦੀ ਇਸ ਰੇਡ ਨੂੰ ਸਾਨ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ 'ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।

ਹਾਸਲ ਜਾਣਕਾਰੀ ਮੁਤਾਬਕ ਪੰਜਾਬ 'ਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਦੇ ਘਰ ਛਾਪਾ ਮਾਰਿਆ ਗਿਆ। ਪੰਜਾਬ ਦੇ ਗੁਰਦਾਸਪੁਰ ਦੇ ਪਿੰਡ ਬੁੱਲੇਵਾਲ ਵਿੱਚ ਛਾਪੇਮਾਰੀ ਕੀਤੀ ਗਈ। ਇੱਥੇ ਐਨਆਈਏ ਦੀ ਟੀਮ ਨੇ ਕ੍ਰਿਪਾਲ ਸਿੰਘ ਦੇ ਘਰ ਦੀ ਜਾਂਚ ਕੀਤੀ। ਸੂਤਰਾਂ ਅਨੁਸਾਰ ਕ੍ਰਿਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦਾ ਸਾਥੀ ਦੱਸਿਆ ਜਾਂਦਾ ਹੈ। ਬੁੱਧਵਾਰ ਸਵੇਰੇ ਜਾਂਚ ਏਜੰਸੀ ਨੇ ਮੋਗਾ ਦੇ ਪਿੰਡ ਝੰਡੇਵਾਲਾ ਵਿੱਚ ਗੁਰਲਾਭ ਸਿੰਘ ਦੇ ਘਰ ਛਾਪਾ ਮਾਰਿਆ। ਐਨਆਈਏ ਨਾਲ ਸਥਾਨਕ ਪੁਲਿਸ ਵੀ ਮੌਜੂਦ ਸੀ। ਟੀਮ ਨੇ ਗੁਰਲਾਭ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਤੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ। ਜਾਂਚ ਏਜੰਸੀ ਨੇ ਉਸ ਨੂੰ 24 ਨਵੰਬਰ ਨੂੰ ਚੰਡੀਗੜ੍ਹ ਬੁਲਾਇਆ ਹੈ।

ਲੁਧਿਆਣਾ ਦੇ ਖੰਨਾ 'ਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਕਰੀਬੀ ਰਹੇ ਲੋਕ ਇਨਸਾਫ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸੀਆਰ ਕੰਗ ਦੇ ਘਰ ਤੇ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ ਮਾਰਿਆ ਗਿਆ। ਐਨਆਈਏ ਦੀ ਟੀਮ ਸਵੇਰੇ ਕਰੀਬ 6 ਵਜੇ ਪਿੰਡ ਬਾਹੋਮਾਜਰਾ ਵਿੱਚ ਸੀਆਰ ਕੰਗ ਦੇ ਘਰ ਪਹੁੰਚੀ। ਉਥੇ ਕਰੀਬ 3 ਘੰਟੇ ਤੱਕ ਲੰਬੀ ਜਾਂਚ ਚੱਲਦੀ ਰਹੀ। ਕੰਗ ਦੇ ਵਿਦੇਸ਼ੀ ਸਬੰਧਾਂ ਦੀ ਜਾਂਚ ਕੀਤੀ ਗਈ। ਉਥੇ ਪੁੱਛਗਿੱਛ ਤੋਂ ਬਾਅਦ ਐਨਆਈਏ ਦੀ ਟੀਮ ਸੀਆਰ ਦੇ ਨਾਲ ਜੀਟੀ ਰੋਡ ਭੱਟੀਆਂ ਸਥਿਤ ਉਸ ਦੇ ਨਸ਼ਾ ਛੁਡਾਊ ਕੇਂਦਰ ਪਹੁੰਚੀ। ਇੱਥੇ ਵੀ ਕਰੀਬ ਅੱਧਾ ਘੰਟਾ ਜਾਂਚ ਚੱਲੀ। ਇਸ ਤੋਂ ਬਾਅਦ NIA ਦੀ ਟੀਮ ਰਵਾਨਾ ਹੋ ਗਈ।

ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਮਿਠਾਈ ਦੀ ਦੁਕਾਨ ਦੇ ਮਾਲਕ ਦੇ ਘਰ ਜਾ ਕੇ ਜਾਂਚ ਕੀਤੀ ਗਈ। ਫਿਲਹਾਲ NIA ਵੱਲੋਂ ਛਾਪੇਮਾਰੀ ਸਬੰਧੀ ਕੋਈ ਰਸਮੀ ਜਾਣਕਾਰੀ ਨਹੀਂ ਦਿੱਤੀ ਗਈ। ਖਾਲਿਸਤਾਨੀ ਫੰਡਿੰਗ ਦੇ ਸ਼ੱਕ 'ਚ ਕੁਰੂਕਸ਼ੇਤਰ ਦੇ ਸਲਾਰਪੁਰ ਰੋਡ 'ਤੇ ਛਾਪੇਮਾਰੀ ਕੀਤੀ ਗਈ। ਐਨਆਈਏ ਦੀ ਟੀਮ ਸਵੇਰੇ 6 ਵਜੇ ਇੱਥੇ ਇੱਕ ਸਵੀਟ ਹਾਊਸ ਵਿੱਚ ਆਈ ਤੇ ਮਾਲਕ ਤੋਂ 5 ਘੰਟੇ ਤੱਕ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਟੀਮ ਦਿੱਲੀ ਪਰਤ ਗਈ।

ਦੱਸ ਦਈਏ ਕਿ ਇੱਕ ਦਿਨ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮਲਕ ਸਿੰਘ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਗ੍ਰਿਫ਼ਤਾਰ ਕੀਤਾ ਸੀ। 27 ਸਤੰਬਰ ਨੂੰ ਖਾਲਿਸਤਾਨੀ ਲੀਡਰ ਗੁਰਪਤਵੰਤ ਸਿੰਘ ਪੰਨੂ ਦੇ ਇਸ਼ਾਰੇ 'ਤੇ ਮਲਕ ਸਿੰਘ ਨੇ ਦਿੱਲੀ ISBT ਦੀਆਂ ਕੰਧਾਂ 'ਤੇ ਖਾਲਿਸਤਾਨ ਦੇ ਸਮਰਥਨ 'ਚ ਨਾਅਰੇ ਲਿਖੇ ਸਨ। ਇਸ ਤੋਂ ਇਲਾਵਾ ਪੰਨੂ ਨੇ ਉਸ ਨੂੰ ਕ੍ਰਿਕਟ ਵਰਲਡ ਕੱਪ ਦੇ ਫਾਈਨਲ ਮੈਚ ਤੋਂ ਪਹਿਲਾਂ ਦਿੱਲੀ ਏਅਰਪੋਰਟ ਸਮੇਤ ਕਈ ਹੋਰ ਥਾਵਾਂ 'ਤੇ ਖਾਲਿਸਤਾਨ ਦੇ ਸਮਰਥਨ 'ਚ ਨਾਅਰੇ ਲਿਖਣ ਦਾ ਕੰਮ ਦਿੱਤਾ ਸੀ।

ਪੰਨੂ ਪਾਬੰਦੀਸ਼ੁਦਾ ‘ਸਿੱਖ ਫਾਰ ਜਸਟਿਸ’ ਦਾ ਮੁਖੀ ਹੈ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਪੰਜਾਬ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਕਸ਼ਮੀਰੀ ਗੇਟ ਫਲਾਈਓਵਰ 'ਤੇ ਖਾਲਿਸਤਾਨ ਪੱਖੀ ਤੇ ਭਾਰਤ ਵਿਰੋਧੀ ਨਾਅਰੇ ਲਿਖੇ ਪਾਏ ਜਾਣ ਤੋਂ ਬਾਅਦ ਪੁਲਿਸ ਨੇ 27 ਸਤੰਬਰ ਨੂੰ ਐਫਆਈਆਰ ਦਰਜ ਕੀਤੀ ਸੀ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget