ਮੋਗਾ 'ਚ ਹਥਿਆਰਬੰਦ ਲੁਟੇਰਿਆਂ ਦੇ ਖ਼ਤਰਨਾਕ ਗਿਰੋਹ ਦਾ ਪਰਦਾਫਾਸ਼, ਅਸਲਾ ਵੀ ਹੋਇਆ ਬਰਾਮਦ
ਏਬੀਪੀ ਸਾਂਝਾ | 29 Sep 2020 08:26 PM (IST)
ਪੰਜਾਬ ਪੁਲਿਸ ਨੇ ਮੋਗਾ ਵਿੱਚ ਹਥਿਆਰਬੰਦ ਲੁਟੇਰਿਆਂ ਦੇ ਇੱਕ ਖ਼ਤਰਨਾਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।
ਸੰਕੇਤਕ ਤਸਵੀਰ
ਚੰਡੀਗੜ੍ਹ: ਪੰਜਾਬ ਪੁਲਿਸ ਨੇ ਮੋਗਾ ਵਿੱਚ ਹਥਿਆਰਬੰਦ ਲੁਟੇਰਿਆਂ ਦੇ ਇੱਕ ਖ਼ਤਰਨਾਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਮੋਗਾ ਕਸਬੇ 'ਚ ਹਥਿਆਰਬੰਦ ਲੁੱਟਾਂ-ਖੋਹਾਂ ਅਤੇ ਕਾਰ ਖੋਹਣ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀਆਂ ਯੋਜਨਾਵਾਂ ਬਣਾ ਰਿਹਾ ਸੀ। ਪੁਲਿਸ ਨੇ ਇਸ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਗਿਰੋਹ ਦੇ ਮੈਂਬਰਾਂ ਕੋਲੋਂ ਚੋਰੀ ਕੀਤੀ ਕਾਰ ਅਤੇ ਮੋਟਰਸਾਈਕਲ ਤੋਂ ਇਲਾਵਾ 2 ਦੇਸੀ ਪਿਸਤੌਲ .315 ਬੋਰ ਅਤੇ .32 ਬੋਰ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਗਿਰੋਹ ਨੇ ਪਿਛਲੇ ਸਮੇਂ ਦੌਰਾਨ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਵੱਡੀ ਗਿਣਤੀ ਹਥਿਆਰਬੰਦਾਂ ਨੇ ਲੁੱਟਾਂ ਅਤੇ ਡਕੈਤੀਆਂ ਕੀਤੀਆਂ ਸੀ। ਜਾਂਚ ਜਾਰੀ ਸੀ ਅਤੇ ਪੁਲਿਸ ਗਿਰੋਹ ਦੇ ਬਾਕੀ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਦੇ ਯਤਨ ਕਰ ਰਹੀ ਸੀ। ਪੁਲਿਸ ਵੱਲੋਂ ਦੋਸ਼ੀਆਂ ਖਿਲਾਫ਼ ਆਈ.ਪੀ.ਸੀ. ਦੀ ਧਾਰਾ 399, 402 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਥਾਣਾ ਮੋਗਾ 'ਚ ਦਰਜ ਕੀਤੀ ਗਈ ਹੈ। ਗੁਪਤਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਇੱਕ ਰਿਟਜ਼ ਕਾਰ ਅਤੇ ਬਜਾਜ ਪਲਸਰ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ।