Rajasthan News : ਰਾਜਸਥਾਨ ਦੇ ਪਾਲੀ ਜ਼ਿਲੇ 'ਚ ਸ਼ੁੱਕਰਵਾਰ ਰਾਤ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ 'ਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਸੁਮੇਰਪੁਰ ਥਾਣਾ ਇੰਚਾਰਜ ਰਾਮੇਸ਼ਵਰ ਭਾਟੀ ਨੇ ਦੱਸਿਆ ਕਿ ਇਕ ਟਰੈਕਟਰ-ਟਰਾਲੀ ਅਤੇ ਟਰੱਕ ਦੀ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਟਰੈਕਟਰ ਟਰਾਲੀ 'ਚ ਸ਼ਰਧਾਲੂ ਸਵਾਰ ਸੀ , ਜੋ ਰਾਮਦੇਵਰਾ ਤੋਂ ਪਾਲੀ ਵਾਪਸ ਜਾ ਰਹੇ ਸੀ।
ਪੁਲਿਸ ਅਧਿਕਾਰੀ ਨੇ ਕੀ ਕਿਹਾ
ਪੁਲਿਸ ਅਧਿਕਾਰੀ ਨੇ ਕੀ ਕਿਹਾ
ਸਟੇਸ਼ਨ ਇੰਚਾਰਜ ਨੇ ਦੱਸਿਆ ਕਿ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਇਹ ਹਾਦਸਾ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁਜਰਾਤ ਦੇ ਅੰਬਾਜੀ ਤੋਂ ਸ਼ਰਧਾਲੂ ਟਰੈਕਟਰ-ਟਰਾਲੀ 'ਚ ਸਵਾਰ ਹੋ ਕੇ ਰਾਮਦੇਵਰਾ ਦਰਸ਼ਨਾਂ ਲਈ ਜਾ ਰਹੇ ਸਨ।
ਪ੍ਰਧਾਨ ਮੰਤਰੀ ਨੇ ਪ੍ਰਗਟ ਕੀਤਾ ਦੁੱਖ
ਇਸ ਹਾਦਸੇ 'ਤੇ ਪ੍ਰਧਾਨ ਮੰਤਰੀ ਦਫਤਰ ਨੇ ਇਕ ਟਵੀਟ 'ਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, ''ਰਾਜਸਥਾਨ ਦੇ ਪਾਲੀ 'ਚ ਹੋਇਆ ਹਾਦਸਾ ਦੁਖਦ ਹੈ। ਇਸ ਦੁੱਖ ਦੀ ਘੜੀ ਵਿੱਚ ਮੇਰੀ ਦੁਖੀ ਪਰਿਵਾਰਾਂ ਨਾਲ ਹਮਦਰਦੀ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"
ਉੱਪ ਰਾਸ਼ਟਰਪਤੀ ਨੇ ਪ੍ਰਗਟ ਕੀਤਾ ਦੁੱਖ
ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਰਾਜਸਥਾਨ ਦੇ ਪਾਲੀ ਜ਼ਿਲੇ 'ਚ ਸੜਕ ਹਾਦਸੇ 'ਚ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ, ਰਾਜਸਥਾਨ ਦੇ ਪਾਲੀ 'ਚ ਸੜਕ ਹਾਦਸੇ 'ਚ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਹੈ।
ਰਾਜ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਵੀ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਲੀ ਦੇ ਸੁਮੇਰਪੁਰ ਇਲਾਕੇ 'ਚ ਰਾਮਦੇਵਰਾ ਜਾ ਰਹੇ ਸ਼ਰਧਾਲੂਆਂ ਦੇ ਟਰੈਕਟਰ ਦੇ ਟਰਾਲੇ ਨਾਲ ਟਕਰਾ ਜਾਣ ਅਤੇ ਇਸ ਹਾਦਸੇ 'ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਮੈਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਆਤਮਾ ਦੀ ਸ਼ਾਂਤੀ ਲਈ, ਜ਼ਖਮੀਆਂ ਦੇ ਜਲਦ ਠੀਕ ਹੋਣ ਅਤੇ ਪਰਿਵਾਰਕ ਮੈਂਬਰਾਂ ਨੂੰ ਬਲ ਬਖਸ਼ਣ ਦੀ ਕਾਮਨਾ ਕਰਦੀ ਹਾਂ।