Crime News (ਪਠਾਨਕੋਟ): ਬੀਤੇ ਕੱਲ੍ਹ ਜ਼ਿਲ੍ਹੇ ਦੇ ਪਿੰਡ ਕੋਠੇ ਮਨਵਾਲ ਵਿੱਚ ਕੁਝ ਲੋਕਾਂ ਵੱਲੋਂ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਪਰਿਵਾਰ ਵਾਲਿਆਂ ਦੀ ਮੰਨੀਏ ਤਾਂ ਮੁਲਜ਼ਮਾਂ ਨੇ ਨੌਜਵਾਨ ਨੂੰ ਘਰੋਂ ਬੁਲਾ ਕੇ ਘਟਨਾ ਨੂੰ ਅੰਜਾਮ ਦਿੱਤਾ ਸੀ। ਦੱਸਦੇ ਚੱਲੀਏ ਕਿ ਇਸ ਕਤਲ ਕਾਂਡ ਤੋਂ ਬਾਅਦ ਪਰਿਵਾਰ ਵੱਲੋਂ ਪੁਲਿਸ ਦੀ ਕਾਰਗੁਜ਼ਾਰੀ ਉੱਪਰ ਸਵਾਲ ਚੁੱਕੇ ਜਾ ਰਹੇ ਸੀ।


ਇਸੇ ਦੇ ਚੱਲਦੇ ਹੀ ਅੱਜ ਸਵੇਰੇ ਪਰਿਵਾਰ ਵੱਲੋਂ ਸਿਵਲ ਹਸਪਤਾਲ ਦੇ ਬਾਹਰ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ ਸੀ। ਇੱਥੇ ਪੁਲਿਸ ਅਧਿਕਾਰੀਆਂ ਵੱਲੋਂ ਪਰਿਵਾਰ ਵਾਲਿਆਂ ਨੂੰ ਭਰੋਸਾ ਦਿੱਤਾ ਗਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਬਾਅਦ ਪਰਿਵਾਰ ਵੱਲੋਂ ਧਰਨਾ ਚੁੱਕ ਲਿਆ ਗਿਆ।



ਐਸਐਸਪੀ ਪਠਾਨਕੋਟ ਵੱਲੋਂ ਇੱਕ ਪ੍ਰੈੱਸ ਵਾਰਤਾ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੇ ਥੋੜ੍ਹੇ ਸਮੇਂ ਵਿੱਚ ਹੀ ਇਸ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ। ਪੁਲਿਸ ਨੇ 24 ਘੰਟੇ ਤੋਂ ਵੀ ਘੱਟ ਸਮੇਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਤੇ ਮੁਲਜ਼ਮ ਪਹਿਲਾਂ ਇੱਕ ਹੀ ਗਰੁੱਪ ਵਿੱਚ ਕੰਮ ਕਰਦੇ ਸਨ ਪਰ ਕੁਝ ਕਾਰਨਾਂ ਦੀ ਵਜ੍ਹਾ ਨਾਲ ਦੋਹਾਂ ਨੇ ਆਪਣਾ ਆਪਣਾ ਕੰਮ ਵੱਖਰਾ ਕਰ ਲਿਆ।


ਇਸ ਵਜ੍ਹਾ ਨਾਲ ਦੋਹਾਂ ਧਿਰਾਂ ਵਿੱਚ ਤਣਾਅ ਰਹਿੰਦਾ ਸੀ। ਇਸੇ ਤਣਾਅ ਦੀ ਵਜ੍ਹਾ ਨਾਲ ਬੀਤੇ ਕੱਲ੍ਹ ਮੁਲਜ਼ਮਾਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਵਿੱਚ ਮੁਲਜ਼ਮਾਂ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਵਾਰਦਾਤ ਵਿੱਚ ਕੁੱਲ 8 ਮੁਲਜ਼ਮ ਸ਼ਾਮਲ ਸਨ ਜਿਨ੍ਹਾਂ ਵਿੱਚੋਂ 7 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਇੱਕ ਮੁਲਜ਼ਮ ਅਜੇ ਵੀ ਫਰਾਰ ਹੈ ਜਿਸ ਭਾਲ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।