‘I Miss U Jaan’ Bhabhi : ਭਾਬੀ ਦੀ ਤਸਵੀਰ 'ਤੇ ਆਪਣੀ ਫ਼ੋਟੋ ਲਗਾ ‘I Miss U Jaan’ ਲਿਖ ਕੇ ਸ਼ੇਅਰ ਕਰਨਾ ਇਕ ਨੌਜਵਾਨ ਨੂੰ ਮਹਿੰਗਾ ਪੈ ਗਿਆ। ਤਸਵੀਰ ਦੇਖ ਕੇ ਵੱਡੇ ਭਰਾ ਦੇ ਪੈਰਾਂ ਥੱਲਿਓਂ ਜ਼ਮੀਨ ਖਿਸਕ ਗਈ। ਉੱਥੇ ਹੀ ਔਰਤ ਆਪਣੇ ਪਤੀ ਨਾਲ ਥਾਣੇ ਪਹੁੰਚ ਗਈ ਤੇ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਜੇਲ੍ਹ ਭੇਜ ਦਿੱਤਾ ਹੈ।


ਦੱਸ ਦੇਈਏ ਕਿ ਇਹ ਪੂਰਾ ਮਾਮਲਾ ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਦਾ ਹੈ। ਬਿਲਸੰਡਾ ਥਾਣੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਨੂੰਮਾਨ ਦਲ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਆਪਣੀ ਪਤਨੀ ਨੂੰ ਲੈ ਕੇ ਥਾਣੇ ਪਹੁੰਚੇ ਅਤੇ ਆਪਣੇ ਦੇ ਪਿੰਡ ਦੇ ਹੀ ਰਹਿਣ ਵਾਲੇ ਰਿਸ਼ਤੇ 'ਚ ਭਰਾ ਲੱਗਦੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਵਾਇਆ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਫੇਸਬੁੱਕ ਤੋਂ ਉਸ ਦੀ ਪਤਨੀ ਦੀ ਫ਼ੋਟੋ ਲੈ ਕੇ ਮੁਲਜ਼ਮ ਨੇ ਆਪਣੇ ਨਾਲ ਲਗਾ ਕੇ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਵਾਇਰਲ ਕੀਤੀ ਹੈ।


ਇਸ ਐਡਿਟ ਕੀਤੀ ਫ਼ੋਟੋ 'ਚ ਮੁਲਜ਼ਮ ਨੇ ਆਪਣੀ ਭਾਬੀ ਬਾਰੇ ਅਪਸ਼ਬਦਾਂ ਦਾ ਇਸਤੇਮਾਲ ਵੀ ਕੀਤਾ ਹੈ। ਜਦੋਂ ਇਹ ਵਾਇਰਲ ਹੋਈ ਫ਼ੋਟੋ ਰਿਸ਼ਤੇਦਾਰਾਂ ਨੇ ਵੇਖੀ ਤਾਂ ਪੂਰੇ ਪਿੰਡ 'ਚ ਤਰਥੱਲੀ ਮੱਚ ਗਈ। ਮਾਮਲੇ ਨੂੰ ਅੱਗੇ ਵਧਣ ਤੋਂ ਪਹਿਲਾਂ ਹੀ ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਸ਼ਿਕਾਇਤਕਰਤਾ ਨੇ ਕਿਹਾ ਕਿ ਮੁਲਜ਼ਮ ਦੀ ਇਸ ਹਰਕਤ ਤੋਂ ਉਹ ਅਤੇ ਉਸ ਦੀ ਪਤਨੀ ਬਹੁਤ ਪ੍ਰੇਸ਼ਾਨ ਹੈ।


ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਮੁਲਜ਼ਮ ਨੌਜਵਾਨ ਨੂੰ ਆਪਣੀ ਹਰਕਤ 'ਤੇ ਪਛਤਾਵਾ ਹੋ ਰਿਹਾ ਹੈ। ਫਿਲਹਾਲ ਉਸ ਪੋਸਟ ਨੂੰ ਸੋਸ਼ਲ ਮੀਡੀਆ ਤੋਂ ਹਟਾ ਦਿੱਤਾ ਗਿਆ ਹੈ। ਇਹ ਪੂਰਾ ਮਾਮਲਾ ਪੀਲੀਭੀਤ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਬਿਲਸੰਡਾ ਥਾਣਾ ਇੰਚਾਰਜ ਅਚਲ ਕੁਮਾਰ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਜਾਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।