Ravneet Singh Bittu threatened: ਲੁਧਿਆਣਾ ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ ਹੈ ਅਤੇ ਬਿੱਟੂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਬਿੱਟੂ ਨੇ ਲੁਧਿਆਣਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੂੰ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਖਾਲਿਸਤਾਨੀਆਂ ਵਿਰੁੱਧ ਬੋਲਣ ਲਈ ਯੂਕੇ ਤੋਂ ਵ੍ਹੱਟਸਐਪ 'ਤੇ ਧਮਕੀ ਭਰੀਆਂ ਕਾਲਸ ਆਈਆਂ।


ਦੱਸ ਦਈਏ ਕਿ ਪੰਜਾਬ ਦਾ ਮਾਹੌਲ ਦਿਨੋ-ਦਿਨ ਵਿਗੜਦਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਿਦੇਸ਼ਾਂ 'ਚ ਬੈਠੇ ਅੱਤਵਾਦੀ ਪੰਜਾਬ 'ਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸੇ ਕੜੀ 'ਚ ਹੁਣ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਧਮਕੀ ਦਿੱਤੀ ਗਈ ਹੈ। ਬਿੱਟੂ ਨੂੰ ਮੰਗਲਵਾਰ ਸਵੇਰੇ ਵਿਦੇਸ਼ੀ ਨੰਬਰ ਤੋਂ ਵ੍ਹੱਟਸਐਪ ਕਾਲ ਆਈ, ਜਿਸ ਵਿੱਚ ਇੱਕ ਨੌਜਵਾਨ ਨੇ ਉਸ ਦੇ ਪੀਏ ਨੂੰ ਕਿਹਾ ਕਿ ਸੰਸਦ ਮੈਂਬਰ ਬਿੱਟੂ ਦੀ ਉਸ ਨਾਲ ਗੱਲ ਕਰਵਾਉਣ, ਕੋਈ ਕੰਮ ਹੈ।


ਵ੍ਹੱਟਸਐਪ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ


ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ ਨੇ ਲੁਧਿਆਣਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੂੰ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਖਾਲਿਸਤਾਨੀਆਂ ਵਿਰੁੱਧ ਬੋਲਣ ਲਈ ਯੂਕੇ ਤੋਂ ਵ੍ਹੱਟਸਐਪ  'ਤੇ ਧਮਕੀ ਭਰੇ ਕਾਲਾਂ ਆ ਰਹੀਆਂ ਹਨ। ਪੰਜਾਬ ਸਰਕਾਰ ਨੇ ਬਿੱਟੂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ।


ਰਵਨੀਤ ਸਿੰਘ ਬਿੱਟੂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਮੰਗਲਵਾਰ ਸਵੇਰੇ 9:30 ਵਜੇ ਉਸ ਨੂੰ ਉਸ ਦੇ ਨਿੱਜੀ ਨੰਬਰ 'ਤੇ ਵ੍ਹੱਟਸਐਪ ਕਾਲ ਆਈ, ਜਿਸ ਵਿਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਬਿੱਟੂ ਨੇ ਇਸ ਦੀ ਸੂਚਨਾ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਵੀ ਦਿੱਤੀ ਹੈ, ਜਿਸ ਦੀ ਪੁਸ਼ਟੀ ਉਨ੍ਹਾਂ ਦੇ ਨਿੱਜੀ ਸਹਾਇਕ ਨੇ ਖੁਦ ਕੀਤੀ।


ਫਿਲਹਾਲ ਰਵਨੀਤ ਸਿੰਘ ਬਿੱਟੂ ਦੇਸ਼ ਤੋਂ ਬਾਹਰ ਹੈ। ਉਸ ਨੂੰ ਇੱਕ ਗਰੁੱਪ ਕਾਲ ਕੀਤੀ ਗਈ ਸੀ ਜਿਸ 'ਚ ਉਨ੍ਹਾਂ ਨਾਲ ਮਾਨਸਾ ਤੋਂ ਹਿੰਦੂ ਆਗੂ ਸੰਦੀਪ ਗੋਰਾ ਥਾਪਰ, ਕਿਸਾਨ ਆਗੂ ਰੁਲਦੂ ਸਿੰਘ ਵੀ ਹਾਜ਼ਰ ਸੀ। ਇਸ ਤੋਂ ਪਹਿਲਾਂ ਵੀ ਉਸ ਨੂੰ ਖਾਲਿਸਤਾਨੀ ਅੱਤਵਾਦੀਆਂ ਵੱਲੋਂ ਧਮਕੀਆਂ ਮਿਲਦੀਆਂ ਰਹੀਆਂ ਹਨ।


ਇਹ ਵੀ ਪੜ੍ਹੋ: Punjab Cabinet: ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕਈ ਫੈਸਲਿਆਂ 'ਤੇ ਲੱਗੀ ਮੋਹਰ, ਬਜਟ ਇਜਲਾਸ 24 ਜੂਨ ਤੋਂ ਸੱਦਣ ਦੀ ਸਿਫਾਰਸ਼