(Source: ECI/ABP News)
ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਬਦਮਾਸ਼ ਬਰਨਾਲਾ ਪੁਲਿਸ ਨੇ ਕੀਤੇ ਕਾਬੂ, ਅਦਾਲਤ 'ਚ ਪੇਸ਼ ਕਰ ਲਿਆ 2 ਦਿਨਾਂ ਰਿਮਾਂਡ
Punjab Crime: ਬਰਨਾਲਾ ਦੀ ਸੀ.ਆਈ.ਏ ਪੁਲਿਸ ਨੇ 3 ਬਦਮਾਸ਼ਾਂ ਨੂੰ ਗ੍ਰਿਫਤਾਰ ਕਰਕੇ ਦੋ 32 ਬੋਰ ਦੇਸੀ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ ।
Punjab Crime: ਬਰਨਾਲਾ ਦੀ ਸੀ.ਆਈ.ਏ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 3 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤੇ ਹਨ ਇਹਨਾਂ ਪਾਸੋਂ ਦੋ 32 ਬੋਰ ਦੇਸੀ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ । ਗ੍ਰਿਫਤਾਰ ਕੀਤੇ ਗਏ 3 ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰ ਰਿਮਾਂਡ 'ਤੇ ਲਿਆ ਹੈ।
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ 'ਤੇ ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ ਮੁਕੱਦਮੇ ਦਰਜ ਹਨ, ਜਿਨ੍ਹਾਂ 'ਚੋਂ ਇੱਕ ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਕੁਲਦੀਪ ਸਿੰਘ ਕੀਪਾ ਖਿਲਾਫ ਬਰਨਾਲਾ ਅਤੇ ਮਾਨਸਾ ਜ਼ਿਲਿਆਂ 'ਚ ਸ਼ਰਾਬ ਤਸਕਰੀ ਅਤੇ ਇਕ ਹੋਰ ਦੋਸ਼ੀ ਪ੍ਰਗਟ ਸਿੰਘ ਖਿਲਾਫ ਥਾਣਾ ਮਹਿਲ ਕਲਾਂ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਪੁਲਸ ਰਿਮਾਂਡ ਦੌਰਾਨ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐਸ.ਪੀ.ਡੀ ਰਮੇਸ਼ ਚੌਧਰੀ ਨੇ ਦੱਸਿਆ ਕਿ ਸੀ.ਆਈ.ਏ ਪੁਲਿਸ ਵੱਲੋਂ ਮੁਖਬਰ ਦੀ ਇਤਲਾਹ ਦੇ ਆਧਾਰ 'ਤੇ ਦੋ ਵੱਖ-ਵੱਖ ਮਾਮਲਿਆਂ 'ਚ ਪੁਲਿਸ ਨੇ 3 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ ਦੋ 32 ਬੋਰ ਦਾ ਦੇਸੀ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ, ਜਦਕਿ ਉਨ੍ਹਾਂ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲਿਸ ਵੱਲੋਂ ਇੱਕ ਬਦਮਾਸ਼ ਕੁਲਦੀਪ ਸਿੰਘ ਉਰਫ਼ ਕੀਪਾ ਨੂੰ ਗ੍ਰਿਫ਼ਤਾਰ ਕਰਕੇ ਇੱਕ 32 ਬੋਰ ਦਾ ਦੇਸੀ ਪਿਸਤੌਲ ਅਤੇ ਇੱਕ ਜਿੰਦਾ ਕਾਰਤੂਸ ਬਰਾਮਦ ਕੀਤਾ ਗਿਆ ਹੈ। ਬਰਾਮਦ ਕਰਕੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ।
ਇਸ ਦੌਰਾਨ ਉਸਦੇ ਇੱਕ ਹੋਰ ਸਾਥੀ ਸਤਨਾਮ ਸਿੰਘ ਨੂੰ ਵੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਹਨਾਂ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਬਦਮਾਸ਼ ਕੁਲਦੀਪ ਸਿੰਘ ਉਰਫ਼ ਕੀਪਾ ਖਿਲਾਫ਼ ਵੱਖ-ਵੱਖ ਥਾਣਿਆਂ 'ਚ ਸ਼ਰਾਬ ਤਸਕਰੀ ਦੇ 7 ਮੁਕੱਦਮੇ ਦਰਜ ਹਨ | ਐਸ.ਪੀ ਨੇ ਦੱਸਿਆ ਕਿ ਫੜੇ ਗਏ ਬਦਮਾਸ਼ ਪਰਗਟ ਸਿੰਘ ਖਿਲਾਫ ਵੀ ਕਈ ਕੇਸ ਦਰਜ ਹਨ, ਜਦਕਿ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਲੈ ਲਿਆ ਗਿਆ ਹੈ। ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਹਥਿਆਰ ਕਿਸ ਮਕਸਦ ਲਈ ਅਤੇ ਕਿੱਥੋਂ ਲੈ ਕੇ ਆਏ ਸਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)