Punjab Crime News: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਅਜਨਾਲਾ ਵਿੱਚ ਇੱਕ ਨੌਜਵਾਨ ਨੇ ਕਥਿਤ ਤੌਰ 'ਤੇ ਇੱਕ ਨਾਬਾਲਿਗ ਲੜਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਨੌਜਵਾਨ ਪਿਛਲੇ ਕੁਝ ਮਹੀਨਿਆਂ ਤੋਂ ਪੀੜਤਾ ਦਾ ਪਿੱਛਾ ਕਰ ਰਿਹਾ ਸੀ। ਪੁਲਿਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਦੋਸ਼ੀ ਦਲਬੀਰ ਸਿੰਘ ਦੇ ਦੋ ਸਾਥੀਆਂ 'ਚੋਂ ਇਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਤਿੰਨੇ ਮੁਲਜ਼ਮ ਮੰਗਲਵਾਰ ਸ਼ਾਮ ਨੂੰ 15 ਸਾਲਾ ਲੜਕੀ ਦੀ ਮਾਸੀ ਦੇ ਘਰ ਜ਼ਬਰਦਸਤੀ ਦਾਖ਼ਲ ਹੋਏ ਅਤੇ ਉਸ ਬਾਰੇ ਪੁੱਛਣ ਲੱਗੇ।
'ਵਿਆਹ ਤੋਂ ਇਨਕਾਰ ਕਰਨ 'ਤੇ ਨਾਬਾਲਿਗ ਨੂੰ ਗੋਲੀ ਮਾਰੀ'
ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਘਰ ਦੇ ਅੰਦਰ ਮੌਜੂਦ ਨਾਬਾਲਿਗ ਬਾਹਰ ਆਈ ਤਾਂ ਦੋਸ਼ੀ ਨਾਲ ਉਸ ਦੀ ਤਿੱਖੀ ਬਹਿਸ ਹੋ ਗਈ। ਇਸ ਦੌਰਾਨ ਦਲਬੀਰ ਸਿੰਘ ਨੇ ਉਸ 'ਤੇ ਗੋਲੀ ਚਲਾ ਦਿੱਤੀ ਅਤੇ ਭੱਜ ਗਿਆ। ਪੀੜਤਾ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਨੁਸਾਰ ਮੁਲਜ਼ਮ ਪਿਛਲੇ ਕਈ ਮਹੀਨਿਆਂ ਤੋਂ ਪੀੜਤਾ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਅਤੇ ਉਸ ’ਤੇ ਵਿਆਹ ਕਰਵਾਉਣ ਲਈ ਦਬਾਅ ਪਾ ਰਿਹਾ ਸੀ। ਪੀੜਤਾ ਦੇ ਮਾਪਿਆਂ ਨੇ ਉਸ ਨੂੰ ਆਪਣੀ ਮਾਸੀ ਦੇ ਘਰ ਭੇਜ ਦਿੱਤਾ ਸੀ। ਪੁਲਿਸ ਨੇ ਭਾਰਤੀ ਦੰਡਾਵਲੀ (ਆਈਪੀਸੀ) ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਬਾਕੀ ਦੋ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਪਟਿਆਲਾ 'ਚ ਦਿਉਰ ਨੇ ਹੀ ਭਾਬੀ ਦਾ ਕਤਲ ਕਰ ਦਿੱਤਾ
ਦੂਜੇ ਪਾਸੇ ਪਟਿਆਲਾ ਦੇ ਨਾਭਾ ਤੋਂ ਦਿਉਰ ਵੱਲੋਂ ਭਾਬੀ ਦਾ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਬੀਤੇ ਐਤਵਾਰ ਨੂੰ 43 ਸਾਲਾ ਔਰਤ ਦੀ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਕਤਲ ਦੀ ਗੁੱਥੀ ਸੁਲਝਾ ਕੇ ਦੋਸ਼ੀ ਦਿਉਰ ਨੂੰ ਗ੍ਰਿਫਤਾਰ ਕਰ ਲਿਆ ਹੈ। ਦਿਉਰ ਦੇ ਆਪਣੀ ਭਰਜਾਈ ਨਾਲ ਪਿਛਲੇ ਪੰਜ ਸਾਲਾਂ ਤੋਂ ਨਾਜਾਇਜ਼ ਸਬੰਧ ਸਨ। ਹੁਣ ਜਦੋਂ ਭਰਜਾਈ ਨੇ ਆਪਣੀ ਦਿਉਰ ਨਾਲ ਸਬੰਧ ਤੋੜ ਦਿੱਤੇ ਤਾਂ ਗੁੱਸੇ 'ਚ ਆ ਕੇ ਦਿਉਰ ਨੇ ਉਸ ਦਾ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਕਤਲ ਵਿੱਚ ਵਰਤਿਆ ਚਾਕੂ ਵੀ ਬਰਾਮਦ ਕਰ ਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।