ਪੜਚੋਲ ਕਰੋ
Advertisement
Punjab News: ਮੋਗਾ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਤਲਵਾਰਾਂ ਮਾਰ ਕੇ 26 ਸਾਲਾ ਨੌਜਵਾਨ ਦਾ ਕਤਲ
ਮੋਗਾ: ਪੰਜਾਬ 'ਚ ਅਪਰਾਧ ਦਾ ਗ੍ਰਾਫ ਦਿਨੋ ਦਿਨ ਵੱਧਦਾ ਨਜ਼ਰ ਆ ਰਿਹਾ ਹੈ। ਮੋਗਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਈ ਹੈ। ਇੱਥੇ ਦੇ ਕਸਬਾ ਬੱਧਣੀ ਕਲਾਂ 'ਚ ਇੱਕ 26 ਸਾਲ ਦੇ ਨੌਜਵਾਨ ਦਾ ਤਲਵਾਰਾਂ ਮਾਰ ਕੇ ਕਤਲ ਕਰ ਦਿੱਤਾ ਗਿਆ
ਮੋਗਾ: ਪੰਜਾਬ 'ਚ ਅਪਰਾਧ ਦਾ ਗ੍ਰਾਫ ਦਿਨੋ ਦਿਨ ਵੱਧਦਾ ਨਜ਼ਰ ਆ ਰਿਹਾ ਹੈ। ਮੋਗਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਈ ਹੈ। ਇੱਥੇ ਦੇ ਕਸਬਾ ਬੱਧਣੀ ਕਲਾਂ 'ਚ ਇੱਕ 26 ਸਾਲ ਦੇ ਨੌਜਵਾਨ ਦਾ ਤਲਵਾਰਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਭੀੜ ਭਾੜ ਵਾਲੇ ਇਲਾਕੇ 'ਚ ਅੱਧੀ ਦਰਜਨ ਨਕਾਬਪੋਸ਼ਾਂ ਵੱਲੋਂ ਨੌਜਵਾਨ 'ਤੇ ਹਮਲਾ ਕਰ ਦਿੱਤਾ ਗਿਆ ਤਲਵਾਰਾਂ ਮਾਰ ਕੇ ਨੌਜਵਾਨ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਤੁਰੰਤ ਉਸ ਨੂੰ ਹਸਪਤਾਲ ਲੈ ਜਾਇਆ ਗਿਆ ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਕਤਲ ਦੀ ਇਹ ਸਾਰੀ ਵਾਰਦਾਤ ਸੀਸੀਟੀਵੀ 'ਚ ਵੀ ਕੈਦ ਹੋ ਗਈ ਹੈ। ਜਿਸ ਆਧਾਰ 'ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਰੱਖ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਆਪਸੀ ਰੰਜਿਸ਼ ਦੇ ਚਲਦੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਪਰ ਅਜੇ ਕੁਝ ਵੀ ਸਾਫ ਨਹੀਂ ਹੋ ਪਾਇਆ।
ਕਪੂਰਥਲਾ 'ਚ ਪਤੀ ਨੇ ਕੀਤੀ ਪਤਨੀ ਦਾ ਕਤਲ
ਕਪੂਰਥਲਾ ਜ਼ਿਲੇ 'ਚ ਸਿਵਲ ਹਸਪਤਾਲ ਦੇ ਗਾਇਨੀ ਵਾਰਡ 'ਚ ਇਲਾਜ ਅਧੀਨ ਇਕ ਔਰਤ ਦਾ ਉਸ ਦੇ ਹੀ ਪਤੀ ਨੇ ਕਤਲ ਕਰ ਦਿੱਤਾ ਹੈ। ਇਸ ਘਟਨਾ ਦੀ ਹਸਪਤਾਲ ਦੇ ਸਟਾਫ ਵੱਲੋਂ ਬਣਾਈ ਗਈ ਵੀਡੀਓ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਆਪਣੀ ਪਤਨੀ 'ਤੇ ਸ਼ੱਕ ਕਰਦਾ ਸੀ। ਇਸ ਕਾਰਨ ਉਸ ਨੇ ਆਪਣੀ ਪਤਨੀ ਦਾ ਮੂੰਹ ਦਬਾ ਕੇ ਕਤਲ ਕਰ ਦਿੱਤਾ।
ਔਰਤ ਨੇ 4 ਦਿਨ ਪਹਿਲਾਂ ਲੜਕੇ ਨੂੰ ਜਨਮ ਦਿੱਤਾ ਸੀ। ਇਸ ਘਟਨਾ ਦੀ ਸੂਚਨਾ ਸਿਵਲ ਹਸਪਤਾਲ ਪ੍ਰਸ਼ਾਸਨ ਵੱਲੋਂ ਪੁਲੀਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਹੈ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ 24 ਸਾਲਾ ਪਤਨੀ ਮਨਜੀਤ ਸਿੰਘ ਵਾਸੀ ਪਿੰਡ ਕੇਸਰ ਪੁਰ ਵਜੋਂ ਹੋਈ ਹੈ। ਮ੍ਰਿਤਕ ਦਾ ਸਿਜ਼ੇਰੀਅਨ ਆਪ੍ਰੇਸ਼ਨ ਹੋਇਆ ਸੀ।
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement