ਖੰਨਾ 'ਚ ਗੁੰਡਾਗਰਦੀ ਦਾ ਨਾਚ, ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪੀਜੀਆਈ ਰੈਫਰ
ਖੰਨਾ: ਇੱਥੇ ਦਿਨ-ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ, ਜਿੱਥੇ ਨੌਜਵਾਨ ਨੂੰ ਸ਼ਰੇਆਮ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ ਗਿਆ।
ਖੰਨਾ: ਇੱਥੇ ਦਿਨ-ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ, ਜਿੱਥੇ ਨੌਜਵਾਨ ਨੂੰ ਸ਼ਰੇਆਮ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ ਗਿਆ। ਸ਼ਨੀਦੇਵ ਮੰਦਰ ਨੇੜੇ ਦਾ ਇਹ ਭਿਆਨਕ ਮਾਮਲਾ ਦੱਸਿਆ ਜਾ ਰਿਹਾ ਹੈ। ਲਹੂ ਲੁਹਾਨ ਹਾਲਾਤ ਵਿੱਚ ਜ਼ਖਮੀ ਨੌਜਵਾਨ ਨੂੰ ਖੰਨਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।
ਦਰਅਸਲ ਮਾਮਲਾ ਨਾਜ਼ਾਇਜ ਸਬੰਧਾਂ ਦਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਕਿ ਇਹ ਨੌਜਵਾਨ ਵਿਆਹੁਤਾ ਲੜਕੀ ਨੂੰ ਆਪਣੇ ਨਾਲ ਅੰਮ੍ਰਿਤਸਰ ਲੈ ਕੇ ਗਿਆ ਸੀ। ਇਹ ਦੋਨੋਂ ਵਿਆਹ ਕਰਾਉਣਾ ਚਾਹੁੰਦੇ ਸਨ ਜਦਕਿ ਲੜਕੀ ਪਹਿਲਾਂ ਤੋਂ ਹੀ ਵਿਆਹੀ ਹੋਈ ਹੈ ਤੇ ਇੱਕ ਬੱਚੇ ਦੀ ਮਾਂ ਹੈ।
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਜ਼ਰੂਰੀ, ਇਮਾਨਦਾਰ ਸਰਕਾਰ ਨਸ਼ੇ ਦੇ ਸੌਦਾਗਰਾਂ ਨੂੰ ਨਹੀਂ ਬਖਸ਼ੇਗੀ: ਕੇਜਰੀਵਾਲ ਨੇ ਕੀਤਾ ਵੱਡਾ ਦਾਅਵਾ
ਮੌਕੇ 'ਤੇ ਮੌਜੂਦ ਵਿਅਕਤੀਆਂ ਨੇ ਦੱਸਿਆ ਕਿ ਲੜਕੀ ਪਰਿਵਾਰ ਨੇ ਇਨ੍ਹਾਂ ਦੋਨਾਂ ਨੂੰ ਝੂਠੇ ਦਿਲਾਸੇ ਦੇ ਕੇ ਵਾਪਸ ਬੁਲਾ ਲਿਆ ਤੇ ਆਉਂਦੇ ਹੀ ਲੜਕੇ ਤੇ ਹਮਲਾ ਕਰ ਦਿੱਤਾ। ਖੰਨਾ ਸਿਵਲ ਹਸਪਤਾਲ ਵਿੱਚ ਜ਼ਖਮੀ ਵਿਅਕਤੀ ਦਾ ਇਲਾਜ਼ ਕਰਨ ਵਾਲੀ ਡਾਕਟਰ ਨੇ ਦੱਸਿਆ ਕਿ ਹਮਲੇ ਵਿੱਚ ਜ਼ਿਆਦਾ ਸੱਟਾਂ ਲੱਗਣ ਕਾਰਨ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।
ਪੀੜਤ ਵਿਅਕਤੀ ਅਮਨਦੀਪ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਨੇ ਦੱਸਿਆ ਕਿ ਉਹ ਵਿਆਹੁਤਾ ਲੜਕੀ ਨਾਲ ਪਿਛਲੇ 7-8 ਮਹੀਨੇ ਤੋਂ ਰਿਲੇਸ਼ਨ ਵਿੱਚ ਸੀ ਤੇ ਇਕ ਦੂਜੇ ਨਾਲ ਵਿਆਹ ਕਰਾਉਣਾ ਚਾਹੁੰਦੇ ਸੀ ਪਰ ਲੜਕੀ ਦੇ ਪਰਿਵਾਰ ਵਾਲਿਆਂ ਨੇ ਸਾਨੂੰ ਝੂਠਾ ਝਾਂਸਾ ਦੇ ਕੇ ਅੰਮ੍ਰਿਤਸਰ ਤੋਂ ਖੰਨੇ ਬੁਲਾਇਆ ਤੇ ਜਾਨੋਂ ਮਾਰਨ ਦੀ ਨੀਅਤ ਨਾਲ 7-8 ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਤੇ ਉਸਨੂੰ ਲ਼ਹੂ ਲੁਹਾਨ ਕਰਕੇ ਸੁੱਟ ਗਏ। ਮੌਕੇ 'ਤੇ ਲੋਕਾਂ ਨੇ ਪੁਲਿਸ ਨੂੰ ਬੁਲਾ ਕੇ ਹਸਪਤਾਲ ਵਿਚ ਦਾਖਲ ਕਰਵਾਇਆ।