Punjab News: ਕਲਯੁੱਗ ਦਾ ਸਮਾਂ ਚੱਲ ਰਿਹਾ ਹੈ, ਜਿੱਥੇ ਇਨਸਾਨੀਅਤ ਵਾਲੇ ਰਿਸ਼ਤੇ ਤਾਰ-ਤਾਰ ਹੁੰਦੇ ਹੋਏ ਨਜ਼ਰ ਆ ਰਹੇ ਹਨ। ਇੱਕ ਪਿਤਾ ਵੱਲੋਂ ਹੀ ਆਪਣੇ ਨੌਜਵਾਨ ਪੁੱਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਜਿਸ ਤੋਂ ਬਾਅਦ ਹਾਹਾਕਾਰ ਮੱਚ ਗਈ ਹੈ।
ਹੋਰ ਪੜ੍ਹੋ : ਹੈਰਾਨੀਜਨਕ! ਮਾਂ ਦਾ ਦੁੱਧ ਚੁੰਘਦੇ ਹੋਏ ਬੱਚੀ ਦੀ ਹੋਈ ਮੌਤ! ਵਜ੍ਹਾ ਕਰ ਦੇਏਗੀ ਹੈਰਾਨ
ਚੀਮਾ ਮੰਡੀ ਵਿੱਚ ਪਿਛਲੀ ਰਾਤ ਪਿਤਾ ਵੱਲੋਂ ਆਪਣੇ ਹੀ ਪੁੱਤਰ ਨੂੰ ਗੋਲੀ ਮਾਰ ਕੇ ਕਤਲ ਕੀਤਾ ਗਿਆ। ਇਸ ਮੌਕੇ ਥਾਣਾ ਮੁਖੀ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਗੋਪਾਲ ਸਿੰਘ ਜੋ ਕਿ ਸਾਬਕਾ ਫੌਜੀ ਹੈ ਉਸਦੇ ਕਿਸੇ ਨਾਲ ਨਜਾਇਜ਼ ਸੰਬੰਧਾਂ ਸਨ। ਜਿਸ ਕਰਕੇ ਉਸਦਾ ਆਪਣੇ ਪਰਿਵਾਰ ਦੇ ਨਾਲ ਝਗੜਾ ਰਹਿੰਦਾ ਸੀ।
ਬੀਤੀ ਰਾਤ ਵੀ ਕਿਸੇ ਗੱਲੋਂ ਝਗੜਾ ਦੌਰਾਨ ਗੋਪਾਲ ਸਿੰਘ ਨੇ ਆਪਣੇ ਲਾਇਸੰਸ ਹਥਿਆਰ ਨਾਲ ਆਪਣੇ ਪੁੱਤਰ ਅਮਨਦੀਪ ਸਿੰਘ 'ਤੇ ਵਾਰ ਕਰ ਦਿੱਤਾ। ਜਿਸ ਤੋਂ ਬਾਅਦ ਜ਼ਖਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ, ਪਰ ਉਹ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਗਿਆ ਸੀ। ਉਹਨਾਂ ਕਿਹਾ ਕਿ ਗੋਪਾਲ ਸਿੰਘ ਵਿਰੁੱਧ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਬਰੀਕੀ ਨਾਲ ਤਫਤੀਸ ਕੀਤੀ ਜਾ ਰਹੀ ਹੈ।
ਪਰਿਵਾਰ ਵਿੱਚ ਮ੍ਰਿਤਕ ਦੀ ਭੈਣ ਅਤੇ ਮਾਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਮ੍ਰਿਤਕ ਦੀ ਭੈਣ ਨੇ ਕਿਹਾ ਕਿ ਮੇਰੇ ਪਿਓ ਨੇ ਮੇਰੇ ਭਰਾ ਨੂੰ ਮਾਰ ਦਿੱਤਾ ਉਸ ਨੂੰ ਫਾਂਸੀ ਦੀ ਸਜ਼ਾ ਦਿਓ। ਇਸ ਨੂੰ ਲੈ ਕੇ ਸਾਰੇ ਪਿੰਡ ਵਾਸੀ ਮ੍ਰਿਤਕ ਦੇ ਘਰ ਦੇ ਵਿੱਚ ਮੌਜੂਦ ਸੀ ਅਤੇ ਪੂਰਾ ਪਿੰਡ ਦੇ ਵਿੱਚ ਦੁੱਖ ਦਾ ਮਾਹੌਲ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।