Punjab Crime News: ਪਿਛਲੇ ਦਿਨੀਂ ਕਪੂਰਥਲਾ ਦੇ ਕਸਬਾ ਢਿੱਲਵਾਂ ਵਿੱਚ ਕੁੱਝ ਵਿਅਕਤੀਆਂ ਵੱਲੋਂ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਪੂਰੀ ਤਰ੍ਹਾਂ ਨਾਲ ਐਕਸ਼ਨ ਦੇ ਵਿੱਚ ਕੰਮ ਕਰ ਰਹੀ ਹੈ, ਜਿਸ ਕਾਰਨ ਕਪੂਰਥਲਾ ਪੁਲਿਸ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਹਰਦੀਪ ਸਿੰਘ ਦੀਪਾ ਅਤੇ ਹਰਪ੍ਰੀਤ ਸਿੰਘ ਹੈਪੀ 'ਚ ਅਕਸਰ ਝਗੜਾ ਹੁੰਦਾ ਸੀ। ਜਿਸ ਕਰਕੇ ਦੋਵਾਂ ਵਿੱਚ ਰੰਜਿਸ਼ ਚੱਲ ਰਹੀ ਸੀ ਅਤੇ ਦੋਵਾਂ ਧਿਰਾਂ ਵਿੱਚ ਇੱਕ ਦੂਜੇ ਖਿਲਾਫ ਕੇਸ ਦਰਜ ਸਨ ਅਤੇ ਗ੍ਰਿਫਤਾਰੀ ਦੇ ਡਰ ਤੋਂ ਹਰਦੀਪ ਸਿੰਘ ਦੀਪਾ ਘਰੋਂ ਬਾਹਰ ਰਹਿੰਦਾ ਸੀ।



ਮੁੱਖ ਮੁਲਜ਼ਮ ਸਮੇਤ 4 ਗ੍ਰਿਫਤਾਰ


ਪਰ ਬੀਤੀ 19 ਸਤੰਬਰ ਨੂੰ ਜਿਵੇਂ ਹੀ ਦੀਪਾ ਨਸ਼ਾ ਲੈਣ ਲਈ ਘਰੋਂ ਨਿਕਲਿਆ ਤਾਂ ਮੁਲਜ਼ਮ ਹਰਪ੍ਰੀਤ ਹੈਪੀ ਅਤੇ ਉਸ ਦੇ ਸਾਥੀਆਂ ਨੇ ਉਸ ਦਾ ਪਿੱਛਾ ਕਰ ਕੇ ਉਸ ਨੂੰ ਘੇਰ ਕੇ ਆਪਣੀ ਕਾਰ ਨਾਲ ਟੱਕਰ ਮਾਰ ਦਿੱਤੀ । ਫਿਰ ਉਸ ਨੂੰ ਇੱਕ ਮੋਟਰ ਉੱਤੇ ਲੈ ਗਏ। ਜਿੱਥੇ ਉਨ੍ਹਾਂ ਨੇ ਉਸ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਅੱਧੀ ਮ੍ਰਿਤਕ ਹਾਲਤ 'ਚ ਘਰ ਦੇ ਬਾਹਰ ਛੱਡ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ, ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਕੁੱਲ 9 ਦੋਸ਼ੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।ਅਤੇ ਹੁਣ ਤੱਕ ਪੁਲਿਸ ਮੁੱਖ ਦੋਸ਼ੀ ਹਰਪ੍ਰੀਤ ਸਿੰਘ ਹੈਪੀ ਸਮੇਤ 4 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ ਜਦਕਿ ਬਾਕੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


ਮਾਰ ਦਿੱਤਾ ਤੁਹਾਡਾ ਸ਼ੇਰ ਪੁੱਤਰ


ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਦੋਸ਼ੀਆਂ ਵਲੋਂ ਹਰਦੀਪ ਸਿੰਘ ਦੀਪਾ ਨੂੰ ਜ਼ਖ਼ਮੀ ਹਾਲਤ ਵਿੱਚ ਰਾਤ ਸਮੇਂ ਘਰ ਦੇ ਬਾਹਰ ਸੁੱਟ ਦਿੱਤਾ ਅਤੇ ਸਾਡੇ ਘਰ ਦਾ ਗੇਟ ਖੜਕਾ ਕੇ ਸਾਨੂੰ ਕਿਹਾ ਕਿ ਮਾਰ ਦਿੱਤਾ ਤੁਹਾਡਾ ਸ਼ੇਰ ਪੁੱਤਰ। ਪਰ ਅਸੀਂ ਡਰਦੇ ਮਾਰੇ ਘਰ ਤੋਂ ਬਾਹਰ ਨਹੀਂ ਨਿਕਲੇ। ਉੱਥੇ ਹੀ ਕੁਝ ਸਮੇਂ ਬਾਅਦ ਜਦੋਂ ਲੋਕਾਂ ਵਲੋਂ ਰੋਲਾ ਪਾਇਆ ਗਿਆ ਉਪਰੰਤ ਜਦੋਂ ਅਸੀਂ ਘਰੋਂ ਬਾਹਰ ਨਿਕਲ ਕੇ ਦੇਖਿਆ ਤਾਂ ਦੀਪਾਂ ਜ਼ਖਮੀ ਹਾਲਤ ਵਿੱਚ ਤੜਫ਼ ਰਿਹਾ ਸੀ। ਉਸ ਨੂੰ ਤੁਰੰਤ ਜਲੰਧਰ ਦੇ ਇੱਕ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।