(Source: ECI/ABP News)
Punjab News: ਕਪੂਰਥਲਾ ਥਾਣੇ 'ਚ ਖੁਦ ਨੂੰ ਅੱਗ ਲਾਉਣ ਵਾਲੇ ਵਿਅਕਤੀ ਦੀ ਮੌਤ, ਜਾਣੋ ਪੂਰਾ ਮਾਮਲਾ
ਪੰਜਾਬ ਦੇ ਕਪੂਰਥਲਾ 'ਚ ਤਿੰਨ ਦਿਨ ਪਹਿਲਾਂ ਇੱਕ ਥਾਣੇ ਦੀ ਹਦੂਦ 'ਚ ਖੁਦ ਨੂੰ ਅੱਗ ਲਾਉਣ ਵਾਲੇ 35 ਸਾਲਾ ਵਿਅਕਤੀ ਦੀ ਐਤਵਾਰ ਨੂੰ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ।

ਕਪੂਰਥਲਾ: ਪੰਜਾਬ ਦੇ ਕਪੂਰਥਲਾ 'ਚ ਤਿੰਨ ਦਿਨ ਪਹਿਲਾਂ ਇੱਕ ਥਾਣੇ ਦੀ ਹਦੂਦ 'ਚ ਖੁਦ ਨੂੰ ਅੱਗ ਲਾਉਣ ਵਾਲੇ 35 ਸਾਲਾ ਵਿਅਕਤੀ ਦੀ ਐਤਵਾਰ ਨੂੰ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਮ੍ਰਿਤਕ ਨੇ ਪੁਲਿਸ ਅਧਿਕਾਰੀਆਂ ’ਤੇ ਉਸ ਦੀ ਸ਼ਿਕਾਇਤ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਸੀ। ਪੁਲਿਸ ਨੇ ਦੱਸਿਆ ਕਿ ਵਿਅਕਤੀ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ 'ਚ ਇੱਕ ਕਾਰਪੋਰੇਟਰ ਸਮੇਤ 11 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਕੀ ਹੈ ਪੂਰਾ ਮਾਮਲਾ?
ਥਾਣਾ ਸਿਟੀ ਕਪੂਰਥਲਾ ਦੇ ਐੱਸਐੱਚਓ ਨੇ ਦੱਸਿਆ ਕਿ ਸੈਕਸ ਰੈਕੇਟ ਚਲਾਉਣ ਵਾਲੀ ਇੱਕ ਔਰਤ ਨੂੰ ਕਾਬੂ ਕੀਤਾ ਗਿਆ ਹੈ, ਜਿਸ 'ਤੇ ਵਿਅਕਤੀ ਦੀ ਪਤਨੀ ਨੂੰ ਦੇਹ ਵਪਾਰ ਦਾ ਧੰਦਾ ਛੱਡਣ ਦੀ ਇਜਾਜ਼ਤ ਨਾ ਦੇਣ ਦਾ ਦੋਸ਼ ਹੈ।
ਅਧਿਕਾਰੀਆਂ ਮੁਤਾਬਕ ਵਿਅਕਤੀ ਨੇ ਤਿੰਨ ਮਹੀਨੇ ਪਹਿਲਾਂ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਪਤਨੀ ਨੂੰ ਦੇਹ ਵਪਾਰ ਛੱਡਣ ਨਹੀਂ ਦਿੱਤਾ ਜਾ ਰਿਹਾ ਹੈ ਪਰ ਪੁਲਿਸ ਨੇ ਕਥਿਤ ਤੌਰ 'ਤੇ ਮਾਮਲਾ ਦਰਜ ਨਹੀਂ ਕੀਤਾ ਸੀ। ਪੁਲਿਸ ਨੇ ਦੱਸਿਆ ਕਿ ਵਿਅਕਤੀ ਨੇ 14 ਅਪ੍ਰੈਲ ਨੂੰ ਮਿੱਟੀ ਦਾ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ ਸੀ।
ਅਜੇ ਤੱਕ ਗ੍ਰਿਫ਼ਤਾਰ ਨਹੀਂ ਹੋਇਆ ਕੋਈ ਮੁਲਜ਼ਮ
ਦੱਸ ਦੇਈਏ ਕਿ ਇਹ ਮਾਮਲਾ ਕਪੂਰਥਲਾ ਦਾ ਹੈ। ਮ੍ਰਿਤਕ ਦੀ ਪਛਾਣ ਰਵੀ ਗਿੱਲ ਵਜੋਂ ਹੋਈ ਹੈ। ਹਾਲਾਂਕਿ ਰਵੀ ਦੀ ਪਤਨੀ ਕਾਜਲ ਦੇ ਬਿਆਨਾਂ 'ਤੇ ਥਾਣਾ ਸਦਰ ਕਪੂਰਥਲਾ 'ਚ ਕਾਂਗਰਸੀ ਕੌਂਸਲਰ ਸਮੇਤ 11 ਲੋਕਾਂ ਖਿਲਾਫ 307 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਅਜੇ ਤੱਕ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
ਇਸ ਮਾਮਲੇ 'ਚ ਰੇਣੂ ਨਾਂ ਦੀ ਔਰਤ ਅਤੇ ਕੁਝ ਹੋਰ ਲੋਕ ਉਸ ਦੀ ਪਤਨੀ ਨੂੰ ਸਰੀਰਕ ਸਬੰਧ ਬਣਾਉਣ ਲਈ ਲੈ ਗਏ, ਜਿਸ ਤੋਂ ਬਾਅਦ ਰਵੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਲੱਗੀਆਂ। ਅਦਾਲਤ ਵੱਲੋਂ ਪਰਿਵਾਰ ਨੂੰ ਪੁਲਿਸ ਸੁਰੱਖਿਆ ਦੇਣ ਦੇ ਵੀ ਆਦੇਸ਼ ਦਿੱਤੇ ਗਏ ਸੀ।
ਇਹ ਵੀ ਪੜ੍ਹੋ: ਭਾਜਪਾ ਦਾ ਦੋਗਲਾ ਚਿਹਰਾ!! ਮੁੱਖ ਮੰਤਰੀ ਭਗਵੰਤ ਮਾਨ ਯੂਕੇ ਦੇ ਐਮਪੀ ਢੇਸੀ ਨੂੰ ਮਿਲਣ ਤਾਂ ਗ਼ਲਤ, ਬੀਜੇਪੀ ਦੇ ਮੰਤਰੀ ਮਿਲਣ ਤਾਂ ਠੀਕ, ਵਾਹ ਬਈ ਵਾਹ!!!!
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
