ਵੱਡੀ ਖਬਰ ! ਜਲੰਧਰ ਦੇ ਨਿੱਜੀ ਹਸਪਤਾਲ 'ਚ ਨਰਸ ਦਾ ਕਤਲ, ਅਣਪਛਾਤਿਆਂ ਨੇ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ
Punjab news: ਜਲੰਧਰ 'ਚ ਵੱਡੀ ਵਾਰਦਾਤ ਵਾਪਰੀ ਹੈ । ਇੱਥੇ ਸੰਘਾ ਚੌਕ ਨੇੜੇ ਸਥਿਤ ਇੱਕ ਨਿੱਜੀ ਹਸਪਤਾਲ ਦੀ ਨਰਸ ਦਾ ਕਤਲ ਕਰ ਦਿੱਤਾ ਗਿਆ ਹੈ ਜਦਕਿ ਇੱਕ ਹੋਰ ਨਰਸ 'ਤੇ ਹਮਲਾ ਕੀਤਾ ਗਿਆ ਜਿਸ ਦੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
Punjab news: ਜਲੰਧਰ 'ਚ ਵੱਡੀ ਵਾਰਦਾਤ ਵਾਪਰਨ ਦੀ ਖਬਰ ਸਾਹਮਣੇ ਆਈ ਹੈ । ਇੱਥੇ ਸੰਘਾ ਚੌਕ ਨੇੜੇ ਸਥਿਤ ਇੱਕ ਨਿੱਜੀ ਹਸਪਤਾਲ ਦੀ ਇੱਕ ਨਰਸ ਦਾ ਕਤਲ ਕਰ ਦਿੱਤਾ ਗਿਆ ਹੈ ਜਦਕਿ ਇੱਕ ਹੋਰ ਨਰਸ 'ਤੇ ਹਮਲਾ ਕੀਤਾ ਗਿਆ ਜਿਸ ਦੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨਰਸਾਂ 'ਤੇ ਹਸਪਤਾਲ ਦੇ ਹੋਸਟਲ ਦੀ ਛੱਤ 'ਤੇ ਹਮਲਾ ਕੀਤਾ ਗਿਆ। ਗੰਭੀਰ ਰੂਪ ਵਿੱਚ ਜ਼ਖਮੀ ਹੋਈ ਇੱਕ ਨਰਸ ਨੂੰ ਘਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਕੁਝ ਅਣਪਛਾਤੇ ਵਿਅਕਤੀਆਂ ਨੇ ਦੋ ਨਰਸਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਬਿਆਸ ਦੀ ਰਹਿਣ ਵਾਲੀ ਬਲਜਿੰਦਰ ਕੌਰ ਦੀ ਮੌਤ ਹੋ ਗਈ ਅਤੇ ਫਗਵਾੜਾ ਦੀ ਰਹਿਣ ਵਾਲੀ ਜੋਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਹਸਪਤਾਲ ਵਿੱਚ ਕੰਮ ਕਰਦੀ ਨਰਸ ਨੇ ਦੱਸਿਆ ਕਿ ਬੀਤੇ ਦਿਨ ਜੋਤੀ ਦੀ ਤਬੀਅਤ ਠੀਕ ਨਹੀਂ ਸੀ ਜਿਸ ਕਰਕੇ ਉਹ ਕੰਮ ਲਈ ਹੇਠਾਂ ਨਹੀਂ ਆਈ। ਰਾਤ 2 ਵਜੇ ਦੇ ਕਰੀਬ ਜਦੋਂ ਦੂਜੀ ਨਰਸ ਉਪਰ ਗਈ ਤਾਂ ਉਸ ਨੇ ਜਦੋਂ ਉਸ ਨੂੰ ਦੇਖਿਆ ਤਾਂ ਉਹ ਹੈਰਾਨ ਰਹਿ ਗਈ। ਜੋਤੀ ਅਤੇ ਬਲਜਿੰਦਰ ਦੋਵੇਂ ਖੂਨ ਨਾਲ ਲੱਥਪੱਥ ਪਈਆਂ ਸਨ।
ਹਸਪਤਾਲ ਦੇ ਸਟਾਫ਼ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਘਈ ਹਸਪਤਾਲ ਵਿਖੇ ਬਲਜਿੰਦਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਜੋਤੀ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।
ਘਟਨਾ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ। ਚਸ਼ਮਦੀਦਾਂ ਮੁਤਾਬਕ ਦੋਵੇਂ ਨਰਸਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਕਾਤਲ ਛੱਤ ਰਾਹੀਂ ਨਰਸਾਂ ਦੇ ਕਮਰੇ ਵਿੱਚ ਦਾਖਲ ਹੋਏ ਹੋ ਸਕਦੇ ਹਨ। ਮੌਕੇ 'ਤੇ ਜਾਂਚ ਦੌਰਾਨ ਤੇਜ਼ਧਾਰ ਹਥਿਆਰ ਦਾ ਟੁੱਟਿਆ ਹੋਇਆ ਟੁਕੜਾ ਵੀ ਮਿਲਿਆ ਹੈ।