ਬਰਨਾਲਾ: ਭਾਵੇਂ ਪੰਜਾਬ ਸਰਕਾਰ ਰੋਜ਼ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਸਰਕਾਰ ਦੇ ਸੱਤ ਮਹੀਨੇ ਬੀਤ ਜਾਣ ਮਗਰੋਂ ਵੀ ਸੂਬੇ ਦੀ ਕਾਨੂੰਨ ਵਿਵਸਥਾ ਰੱਬ ਆਸਰੇ ਹੀ ਜਾਪਦੀ ਹੈ। ਲੁੱਟਾਂ-ਖੋਹਾਂ, ਸ਼ਰੇਆਮ ਫਾਈਰਿੰਗ ਅਤੇ ਕਤਲ ਵਰਗੇ ਗੰਭੀਰ ਅਪਰਾਧਾਂ ਦੀਆਂ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਅਪਰਾਧੀ ਬੇਖੌਫ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਲੁਟੇਰਿਆਂ ਨੇ ਇਕ NRI ਪਰਿਵਾਰ ਨੂੰ ਨਿਸ਼ਾਨਾ ਬਣਾਇਆ ਹੈ।


ਬਰਨਾਲਾ ਦੇ ਕੱਸਬਾ ਸ਼ਾਹਨਾ 'ਚ ਕੈਨੇਡਾ ਤੋਂ ਆਏ ਐਨਆਰਆਈ ਦੇ ਬਜ਼ੁਰਗ ਜੋੜੇ ਦੇ ਘਰ 5-6 ਲੁਟੇਰਿਆਂ ਦੇ ਗਿਰੋਹ ਨੇ 25 ਤੋਲੇ ਦੇ ਕਰੀਬ ਸੋਨਾ ਲੁਟਿਆ ਤੇ ਬਜ਼ੁਰਗ ਮਹਿਲਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮੁਲਜ਼ਮ ਘਟਨਾ ਨੂੰ ਅੰਜਾਮ ਦੇ ਕਿ ਮੌਕੇ ਤੋਂ ਫਰਾਰ ਹੋ ਗਏ।


ਪੀੜਤ ਐਨਆਰਆਈ ਬਜ਼ੁਰਗ ਮੁਤਾਬਿਕ ਲੁਟੇਰੇ ਉਸਨੂੰ ਬੰਨ੍ਹ ਕੇ ਕਰੀਬ ਅੱਧਾ ਘੰਟਾ ਕਹਿਰ ਮਚਾਉਂਦੇ ਰਹੇ।ਬਜ਼ੁਰਗ ਮਹਿਲਾ ਦੀ ਹੱਤਿਆ ਤੇ ਲੁੱਟ ਦੀ ਘਟਨਾ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।ਸਾਥਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਸਭ ਬਰਨਾਲਾ ਪੁਲਿਸ ਦੀ ਨਲੈਕੀ ਕਾਰਨ ਹੋ ਰਿਹਾ ਹੈ। ਜ਼ਿਲ੍ਹੇ 'ਚ ਲਗਾਤਾਰ ਲੁੱਟ ਅਤੇ ਚੋਰੀ ਦੀ ਘਟਨਾਵਾਂ ਹੋ ਵਾਪਰ ਰਹੀਆਂ ਹਨ। 


ਉਧਰ ਮੌਕੇ 'ਤੇ ਪਹੁੰਚੇ ਐਸਐਸਪੀ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਵੀ ਦਿੱਤਾ ਕਿ ਜਲਦ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਏਗਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: