Punjab News : ਲੁਟੇਰਿਆਂ ਦੇ ਹੌਂਸਲੇ ਬੁਲੰਦ ! ਬਠਿੰਡਾ 'ਚ ਵੱਖ-ਵੱਖ ਥਾਵਾਂ 'ਤੇ 2 ਚੌਕੀਦਾਰਾਂ ਦੀ ਕੀਤੀ ਹੱਤਿਆ
Punjab News : ਪੰਜਾਬ ਅੰਦਰ ਹਰ ਰੋਜ਼ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਵਾਪਰਦੀਆਂ ਰਹਿੰਦੀਆਂ ਹੈ। ਲੁਟੇਰਿਆਂ ਦੇ ਹੌਂਸਲੇ ਐਨੇ ਜ਼ਿਆਦਾ ਵੱਧ ਗਏ ਹਨ ਕਿ ਉਨ੍ਹਾਂ ਨੂੰ ਪੁਲਿਸ ਦਾ ਵੀ ਡਰ ਨਹੀਂ ਰਿਹਾ , ਜਿਸ ਕਰਕੇ ਨਿੱਤ ਦਿਨ ਅਜਿਹੀਆਂ ਵਾਰਦਾਤਾਂ ਵਾਪਰ ਰਹੀਆਂ ਹਨ।
Punjab News : ਪੰਜਾਬ ਅੰਦਰ ਹਰ ਰੋਜ਼ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਵਾਪਰਦੀਆਂ ਰਹਿੰਦੀਆਂ ਹੈ। ਲੁਟੇਰਿਆਂ ਦੇ ਹੌਂਸਲੇ ਐਨੇ ਜ਼ਿਆਦਾ ਵੱਧ ਗਏ ਹਨ ਕਿ ਉਨ੍ਹਾਂ ਨੂੰ ਪੁਲਿਸ ਦਾ ਵੀ ਡਰ ਨਹੀਂ ਰਿਹਾ , ਜਿਸ ਕਰਕੇ ਨਿੱਤ ਦਿਨ ਅਜਿਹੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਅਜਿਹਾ ਹੀ ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ,ਜਿੱਥੇ ਵੱਖ-ਵੱਖ ਥਾਵਾਂ 'ਤੇ ਦੋ ਚੌਕੀਦਾਰਾਂ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਦੋਵੇਂ ਕਤਲਾਂ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।
ਜਾਣਕਾਰੀ ਅਨੁਸਾਰ ਬਠਿੰਡਾ -ਮਲੋਟ ਰੋਡ ‘ਤੇ ਇੱਕ ਚੌਕੀਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਨੇੜੇ ਇੱਕ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਸੀ। ਆਸ਼ੰਕਾ ਹੈ ਕੇ ਲੁਟੇਰੇ ਰਾਤ ਸਮੇਂ ਕਿਸੇ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ ਤਾਂ ਚੌਕੀਦਾਰ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਹੋਵੇਗੀ , ਜਿਸ ਕਾਰਨ ਕਾਤਲਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : Rewa Accident: ਰੀਵਾ ਵਿੱਚ ਦਰਦਨਾਕ ਸੜਕ ਹਾਦਸਾ, ਬੱਸ ਅਤੇ ਟਰੱਕ ਦੀ ਟੱਕਰ, 14 ਦੀ ਮੌਤ 40 ਤੋਂ ਵੱਧ ਜ਼ਖਮੀ
ਇਸ ਤੋਂ ਇਲਾਵਾ ਦੂਜੀ ਘਟਨਾ ਬਠਿੰਡਾ -ਮਾਨਸਾ ਰੋਡ ’ਤੇ ਵਾਪਰੀ ਹੈ , ਜਿੱਥੇ ਜੇ.ਸੀ.ਬੀ. ਮਸ਼ੀਨਾਂ ਦੀ ਰਾਖੀ ਕਰ ਰਹੇ ਇੱਕ ਵਿਅਕਤੀ ਦਾ ਇੱਟਾਂ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਮਾਮਲੇ 'ਚ ਵੀ ਅਜਿਹਾ ਹੀ ਜਾਪਦਾ ਹੈ ਕਿ ਮੁਲਜ਼ਮ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ ਅਤੇ ਚੌਕੀਦਾਰ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ ਕੀਤੀ ਹੋਵੇਗੀ , ਜਿਸ ਕਰਕੇ ਉਨ੍ਹਾਂ ਨੇ ਇੱਟਾਂ-ਰੋੜਿਆਂ ਨਾਲ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਥਾਣਾ ਸਦਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੋਕਾਂ ਦਾ ਕਹਿਣਾ ਹੈ ਕਿ ਰਾਤ 11 ਵਜੇ ਕੋਈ ਅਣਪਛਾਤਾ ਵਿਅਕਤੀ ਮ੍ਰਿਤਕ ਕੋਲ ਆਇਆ ਸੀ। ਉਹ ਰਾਤ ਠਹਿਰਨ ਲਈ ਕਹਿ ਰਿਹਾ ਸੀ ਤਾਂ ਚੌਕੀਦਾਰ ਨੇ ਸ਼ੱਕੀ ਨੂੰ ਰੁਕਣ ਨਹੀਂ ਦਿੱਤਾ। ਇਸ ਤੋਂ ਬਾਅਦ ਉਕਤ ਵਿਅਕਤੀ ਨੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਗੁਰਦਾਸ ਸਿੰਘ 47 ਪੁੱਤਰ ਹਰਦਿਆਲ ਸਿੰਘ ਵਾਸੀ ਧੋਬੀਆਣਾ ਬਸਤੀ ਵਜੋਂ ਹੋਈ ਹੈ। ਫਿਲਹਾਲ ਦੋਵਾਂ ਮਾਮਲਿਆਂ 'ਚ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।