ਪੜਚੋਲ ਕਰੋ

Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਬਟਾਲਾ ਤੋਂ ਬਹੁਤ ਹੀ ਦੁਖਦਾਇਕ ਖਬਰ ਨਿਕਲਕੇ ਸਾਹਮਣੇ ਆਈ ਹੈ। ਜਿੱਤੇ ਰੰਜ਼ਿਸ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ।

Punjab News: ਬਟਾਲਾ ਤੋਂ ਬਹੁਤ ਹੀ ਦੁਖਦਾਇਕ ਖਬਰ ਨਿਕਲਕੇ ਸਾਹਮਣੇ ਆਈ ਹੈ। ਜਿੱਥੇ ਹੋਲੀ ਦੀ ਸਵੇਰ ਇੱਕ ਘਰ ਦੇ ਵਿੱਚ ਕਿਰਨੇ ਪੈ ਗਏ, ਦੁੱਖਾਂ ਦਾ ਪਹਾੜ੍ਹ ਟੁੱਟ ਗਿਆ। ਦੱਸ ਦਈਏ ਬਟਾਲਾ ਦੇ ਨੇੜਲੇ ਪਿੰਡ ਨਵਾਂ ਪਿੰਡ ਪੰਜ ਖਡਲ ਵਿਖੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਲਾਂਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵਲੋਂ ਕਤਲ ਕਰ ਕੇ ਲਾਸ਼ ਨਵਾਂ ਪਿੰਡ ਵਿਖੇ ਸੁੱਟੇ ਜਾਣ ਦਾ ਖਦਸ਼ਾ ਪ੍ਰਗਟਾਇਆ ਹੈ।

ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ 

ਮ੍ਰਿਤਕ ਨੌਜਵਾਨ ਦੀ ਪਛਾਣ ਵਿਜੇ (25) ਪੁੱਤਰ ਸੁਲੱਖਣ ਸਿੰਘ ਵਾਸੀ ਹਰਦੋ ਝੰਡੇ ਵਜੋਂ ਹੋਈ ਹੈ। ਮੁਢਲੀ ਜਾਂਚ ਅਨੁਸਾਰ ਮਾਮਲਾ ਰੰਜਿਸ਼ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਟੀਪੀ ਸਿੰਘ ਗੁਰਾਇਆ, ਥਾਣਾ ਸਿਵਲ ਲਾਈਨ ਦੇ ਐਸਐਚਓ ਗੁਰਦੇਵ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ਤੇ ਪੁੱਜ ਗਏ ਹਨ।

ਮ੍ਰਿਤਕ ਨੌਜਵਾਨ ਦੇ ਪਿਤਾ ਸੁਲੱਖਣ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਸਿਲਾਈ ਦਾ ਕੰਮ ਕਰਦਾ ਸੀ ਅਤੇ ਬੀਤੀ ਸ਼ਾਮ ਸਾਢੇ 6 ਵਜੇ ਘਰੋਂ ਆਪਣੀ ਭੂਆ ਦੇ ਪਿੰਡ ਨਵਾਂ ਪਿੰਡ ਪੰਜ ਖਡਲ ਵੱਲ ਆਇਆ ਸੀ। ਉਸਨੇ ਦੱਸਿਆ ਕਿ ਸ਼ੁਕਰਵਾਰ ਦੀ ਸਵੇਰ ਕਰੀਬ 9 ਵਜੇ ਉਹਨਾਂ ਨੂੰ ਸੂਚਨਾ ਮਿਲੀ ਕਿ ਨਵਾਂ ਪਿੰਡ ਦੇ ਨਜ਼ਦੀਕ ਬਣ ਰਹੇ ਨਵੇਂ ਬਾਈਪਾਸ ਰੋਡ ਉੱਤੇ ਉਹਨਾਂ ਦੇ ਪੁੱਤਰ ਵਿਜੇ ਦੀ ਲਾਸ਼ ਪਈ ਹੋਈ ਹੈ।

ਮ੍ਰਿਤਕ ਦੇ ਪਿਤਾ ਨੇ ਅੱਗੇ ਦੱਸਿਆ ਕਿ ਮੌਕੇ ਤੇ ਪੁੱਜ ਕੇ ਦੇਖਿਆ ਤਾਂ ਉਸਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਪਿੰਡ ਦੇ ਕੁਝ ਨੌਜਵਾਨਾਂ ਨਾਲ ਉਸਦਾ ਝਗੜਾ ਹੋਇਆ ਸੀ ਅਤੇ ਉਹਨਾਂ ਨੂੰ ਖ਼ਦਸ਼ਾ ਹੈ ਕਿ ਉਹਨਾਂ ਨੇ ਹੀ ਉਸ ਦੇ ਪੁੱਤਰ ਦਾ ਕਤਲ ਕੀਤਾ ਹੈ। ਉਧਰ ਉਕਤ ਮਾਮਲੇ ਦੇ ਸਬੰਧ ਚ ਜਾਣਕਾਰੀ ਦਿੰਦਿਆਂ ਡੀਐਸਪੀ ਟੀਪੀ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਜੇ ਦੀ ਗੋਲੀ ਲੱਗਣ ਨਾਲ ਮੌਤ ਹੋਈ ਹੈ ਅਤੇ ਉਹਨਾਂ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget