ਪੜਚੋਲ ਕਰੋ

Punjab News: ਵਿਦੇਸ਼ ਜਾਣ ਦੀ ਚਾਅ ਦੇ ਚੱਲਦੇ ਪਿਤਾ ਦਾ ਕਰਵਾਇਆ ਕ*ਤਲ, ਪੁੱਤ ਨੇ ਤਿੰਨ ਦੋਸਤਾਂ ਨੂੰ ਦਿੱਤੀ 4 ਲੱਖ ਰੁਪਏ ਦੀ ਸੁ*ਪਾਰੀ

ਪੰਜਾਬ ਦੇ ਕਪੂਰਥਲਾ ਵਿੱਚ ਰੇਲ ਕੋਚ ਫੈਕਟਰੀ (RCF) ਨੇੜੇ ਅਮਰੀਕ ਨਗਰ ਦੇ 45 ਸਾਲਾ ਸੂਰਜ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਉਸਦੇ ਆਪਣੇ ਪੁੱਤਰ ਨੇ ਕਰ ਦਿੱਤਾ ਹੈ। ਸੂਰਜ ਦੀ 1 ਦਸੰਬਰ ਦੀ ਰਾਤ ਨੂੰ ਹੱਤਿਆ ਕਰ ਦਿੱਤੀ ਗਈ ਸੀ।

Punjab News: ਪੰਜਾਬ ਦੇ ਕਪੂਰਥਲਾ ਵਿੱਚ ਰੇਲ ਕੋਚ ਫੈਕਟਰੀ (RCF) ਨੇੜੇ ਅਮਰੀਕ ਨਗਰ ਦੇ 45 ਸਾਲਾ ਸੂਰਜ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਉਸਦੇ ਆਪਣੇ ਪੁੱਤਰ ਨੇ ਕਰ ਦਿੱਤਾ ਹੈ। ਸੂਰਜ ਦੀ 1 ਦਸੰਬਰ ਦੀ ਰਾਤ ਨੂੰ ਹੱਤਿਆ ਕਰ ਦਿੱਤੀ ਗਈ ਸੀ। ਇਸ ਪਿੱਛੇ ਉਸ ਦਾ ਦੋਸ਼ੀ ਪੁੱਤਰ ਕਰਨ ਕੁਮਾਰ ਸੀ। ਕਰਨ ਨੇ ਆਪਣੇ ਪਿਤਾ ਦੀ ਹੱਤਿਆ ਲਈ ਆਪਣੇ ਤਿੰਨ ਦੋਸਤਾਂ ਨੂੰ ਫਿਰੌਤੀ ਦਿੱਤੀ ਸੀ।

ਹੋਰ ਪੜ੍ਹੋ : ਕੈਨੇਡਾ 'ਚ 7 ਲੱਖ ਵਰਕ ਪਰਮਿਟ ਹੋ ਰਹੇ ਖਤਮ, ਸਰਕਾਰ ਨਹੀਂ ਵਧਾ ਰਹੀ ਮਿਆਦ, ਲੱਖਾਂ ਲੋਕਾਂ ਦੇ ਸਿਰ 'ਤੇ ਮੰਡਰਾ ਰਿਹਾ ਡਿਪੋਰਟ ਦਾ ਖਤਰਾ

ਪੁਲਿਸ ਨੇ ਇੰਝ ਕੀਤਾ ਕੇਸ ਹੱਲ

ਹਾਲਾਂਕਿ ਫਿਰੌਤੀ ਦੀ ਰਕਮ ਦਾ ਭੁਗਤਾਨ ਕਰਨਾ ਬਾਕੀ ਸੀ ਪਰ ਕਪੂਰਥਲਾ ਪੁਲਿਸ ਨੇ ਮੁਲਜ਼ਮ ਕਰਨ ਕੁਮਾਰ ਅਤੇ ਉਸਦੇ ਤਿੰਨ ਦੋਸਤਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਮੁਲਜ਼ਮ ਕਰਨ ਕੁਮਾਰ ਦੇ ਦੋਸਤਾਂ ਦੀ ਪਛਾਣ ਤਰਸੇਮ ਲਾਲ ਉਰਫ਼ ਬਿੱਲਾ, ਮੰਗਤ ਰਾਮ ਉਰਫ਼ ਗੋਲੀ, ਹਰਜਿੰਦਰ ਸਿੰਘ ਉਰਫ਼ ਜਿੰਦਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹਮਲੇ ਦੌਰਾਨ ਵਰਤਿਆ ਹਥਿਆਰ (ਦਾਤਾਰ) ਵੀ ਬਰਾਮਦ ਕਰ ਲਿਆ ਹੈ।

ਮੁਲਜ਼ਮ ਵਿਦੇਸ਼ ਜਾਣਾ ਚਾਹੁੰਦਾ ਸੀ

ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮ ਕਰਨ ਕੁਮਾਰ ਅਤੇ ਉਸਦੇ ਦੋਸਤਾਂ ਨੇ ਵੀ ਆਪਣਾ ਜੁਰਮ ਕਬੂਲ ਕਰ ਲਿਆ ਹੈ। ਐਸਐਸਪੀ ਕਪੂਰਥਲਾ ਨੇ ਦੱਸਿਆ ਕਿ ਮੁਲਜ਼ਮ ਕਰਨ ਕੁਮਾਰ ਸ਼ਾਦੀਸ਼ੁਦਾ ਹੈ ਅਤੇ ਘਰ ਵਿੱਚ ਉਸ ਦੀ ਪਤਨੀ ਅਤੇ ਬੱਚੇ ਵੀ ਹਨ। ਮੁਲਜ਼ਮ ਵਿਦੇਸ਼ ਜਾਣਾ ਚਾਹੁੰਦਾ ਸੀ। ਇਸ ਲਈ ਉਸ ਨੇ ਆਪਣੇ ਪਿਤਾ ਦੇ ਕਤਲ ਦੀ ਯੋਜਨਾ ਬਣਾਈ। ਕਿਉਂਕਿ ਮੁਲਜ਼ਮ ਉਸ ਦੇ ਪਿਤਾ ਨੂੰ ਮਾਰ ਕੇ ਆਪਣੀ ਜਾਇਦਾਦ ਵੇਚ ਕੇ ਵਿਦੇਸ਼ ਜਾਣਾ ਚਾਹੁੰਦਾ ਸੀ। ਇਸ ਜਾਇਦਾਦ ਦੀ ਕੀਮਤ ਕਰੀਬ 20 ਲੱਖ ਰੁਪਏ ਹੈ। ਦੋਸ਼ੀ ਪੁੱਤਰ ਕਰਨ ਕੁਮਾਰ ਨੇ ਆਪਣੇ ਤਿੰਨ ਦੋਸਤਾਂ ਨਾਲ 4 ਲੱਖ ਰੁਪਏ 'ਚ ਪਿਤਾ ਦੇ ਕਤਲ ਦਾ ਸੌਦਾ ਕੀਤਾ ਸੀ।

1 ਦਸੰਬਰ ਨੂੰ ਸੂਰਜ ਕੁਮਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਹਮਲੇ ਵਿੱਚ ਗੰਭੀਰ ਜ਼ਖ਼ਮੀ ਸੂਰਜ ਕੁਮਾਰ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ 45 ਸਾਲਾ ਸੂਰਜ ਕੁਮਾਰ ਪੁੱਤਰ ਦੇਵੀ ਚੰਦ ਵਾਸੀ ਅਮਰੀਕ ਨਗਰ (ਸੈਧੋ ਭੁਲਾਣਾ) ਵਜੋਂ ਹੋਈ ਹੈ।

ਮ੍ਰਿਤਕ ਸੂਰਜ ਦੇ ਭਰਾ ਪਵਨ ਕੁਮਾਰ ਨੇ ਦੱਸਿਆ ਕਿ ਸੂਰਜ ਰੇਲ ਕੋਚ ਫੈਕਟਰੀ (ਆਰ.ਸੀ.ਐੱਫ.) ਦੇ ਅੰਦਰ ਸਥਿਤ ਸ਼ਾਪਿੰਗ ਕੰਪਲੈਕਸ 'ਚ ਕੱਪੜੇ ਦੀ ਦੁਕਾਨ 'ਤੇ ਕੰਮ ਕਰਦਾ ਸੀ। ਸੂਰਜ ਐਤਵਾਰ ਰਾਤ 9.30 ਵਜੇ ਕੰਮ ਤੋਂ ਘਰ ਪਰਤ ਰਿਹਾ ਸੀ।

ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਸਤੇ 'ਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਹਮਲਾਵਰਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਹਮਲੇ 'ਚ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੇ ਅਲਾਰਮ ਕੀਤਾ, ਜਿਸ ਤੋਂ ਬਾਅਦ ਪਵਨ ਮੌਕੇ 'ਤੇ ਪਹੁੰਚ ਗਿਆ। ਪਵਨ ਤੁਰੰਤ ਉਸ ਨੂੰ ਸਿਵਲ ਹਸਪਤਾਲ ਲੈ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget