ਮੋਗਾ: ਮੋਗਾ ਦੇ ਜ਼ੀਰਾ ਰੋਡ ਦੇ ਰਹਿਣ ਵਾਲੇ 17 ਸਾਲਾਂ ਅਭੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮੋਗਾ ਤੋਂ MLA ਅਮਨਦੀਪ ਕੌਰ ਅਰੋੜਾ ਪਹੁੰਚੇ। ਚਾਰ ਨਸ਼ਾ ਤਸਕਰਾਂ 'ਤੇ ਪਰਚਾ ਦਰਜ ਕੀਤਾ ਗਿਆ ਹੈ।
ਪਰਿਵਾਰ ਨੇ ਵਿਧਾਇਕ ਅਮਨ ਕੌਰ ਅਰੋੜਾ ਨੂੰ ਦੱਸਿਆ ਕਿ ਉਨ੍ਹਾਂ ਦਾ ਛੋਟਾ ਮੁੰਡਾ ਰਾਤ ਸਾਧਾਂਵਾਲੀ ਬਸਤੀ ਵਿੱਚ ਰਹਿਣ ਵਾਲੇ ਬਿੱਲਾ ਨਾਮੀ ਨੌਜਵਾਨ ਕੋਲ ਗਿਆ ਸੀ। ਜਿੱਥੇ ਉਸ ਨੇ ਨਸ਼ੇ ਦਾ ਟੀਕਾ ਲਾ ਲਿਆ ਤੇ ਓਵਰਡੋਜ਼ ਕਾਰਨ ਮੌਕੇ ’ਤੇ ਉਸ ਦੀ ਮੌਤ ਹੋ ਗਈ। ਜਦੋਂ ਉਨ੍ਹਾਂ ਨੂੰ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਦੇ ਵੱਡੇ ਮੁੰਡੇ ਨੂੰ ਉਸ ਨੂੰ ਚੁੱਕ ਕੇ ਘਰ ਲਿਆਂਦਾ।
ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਉਕਤ ਨੌਜਵਾਨਾਂ ਦੀ ਚਿੱਟੇ ਦੇ ਨਸ਼ੇ ਦਾ ਟੀਕੇ ਲਗਾਉਂਦਿਆਂ ਦੀ ਵੀਡੀਓ ਵੀ ਵਾਇਰਲ ਹੋਈ ਹੈ। MLA ਡਾ. ਅਮਨਦੀਪ ਕੌਰ ਅਰੋੜਾ ਨੇ ਪਤਰਕਾਰਾਂ ਨਾਲ ਗੱਲਬਾਤ ਕਰਦੇ ਦਸਿਆ ਕਿ ਇਸ ਮਾਮਲੇ ਦੇ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਕਰਦਿਆਂ 4 ਨਸ਼ੇ ਦੇ ਤਸਕਰਾਂ ਤੇ ਪਰਚਾ ਦਰਜ ਕਰਵਾਇਆ ਗਿਆ ਹੈ। ਉਨ੍ਹਾਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਹਲਕਾ ਵਾਸੀਆਂ ਨੂੰ ਬੇਨਤੀ ਕੀਤੀ ਕਿ ਜਿਹੜੇ ਵੀ ਲੋਕ ਚਿੱਟਾ (ਨਸ਼ਾ) ਕਰਦੇ ਹਨ ਜਾਂ ਵੇਚਦੇ ਹਨ, ਉਨ੍ਹਾਂ ਦੀਆਂ ਵੀਡੀਓ ਬਣਾਓ ਤੇ ਸਾਡੇ ਤੱਕ ਪਹੁੰਚਦੀਆਂ ਕਰੋ ਉਨ੍ਹਾਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਵਾਇਆ ਕਿ ਚਾਹੇ ਕੋਈ ਵੀ ਹੋਵੇ, ਕਿਸੇ ਵੀ ਪਾਰਟੀ ਦਾ ਹੋਵੇ ਬਖਸ਼ਿਆ ਨਹੀਂ ਜਾਵੇਗਾ।
ਵਿਧਾਇਕ ਨੇ ਕਿਹਾ ਜਿਹੜੇ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ ਉਨ੍ਹਾਂ ਦੀ ਹਰੇਕ ਤਰਾਂ ਦੀ ਮਦਦ ਕੀਤੀ ਜਾਵੇਗੀ। ਨਸ਼ਾ ਛਡਾਓ ਕੇਂਦਰਾਂ ਵਿੱਚ ਪੁਖਤਾ ਇੰਤਜਾਮ ਕੀਤੇ ਗਏ ਹਨ। ਬੜੇ ਸੁਚਾਰੂ ਢੰਗ ਨਾਲ ਨਸ਼ਾ ਛੁਡਾਇਆ ਜਾਂਦਾ ਹੈ। ਤੁਹਾਡੀ ਸੇਵਾ ਲਈ ਹਮੇਸ਼ਾ ਹਾਜਰ ਹਾਂ।ਨਸ਼ਾ ਤਸਕਰਾਂ ਦੀ ਲਿਸਟ ਆ ਚੁੱਕੀ ਹੈ ਤੇ ਇਹ ਸਾਰੇ ਸਲਾਖਾਂ ਦੇ ਪਿੱਛੇ ਹੋਣਗੇ।
Punjab: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਐਕਸ਼ਨ 'ਚ ਆਏ MLA, ਨਸ਼ਾ ਤਸਕਰਾਂ 'ਤੇ ਕੀਤੀ ਕਾਰਵਾਈ
abp sanjha
Updated at:
21 Mar 2022 09:31 AM (IST)
ਮੋਗਾ ਦੇ ਜ਼ੀਰਾ ਰੋਡ ਦੇ ਰਹਿਣ ਵਾਲੇ 17 ਸਾਲਾਂ ਅਭੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮੋਗਾ ਤੋਂ MLA ਅਮਨਦੀਪ ਕੌਰ ਅਰੋੜਾ ਪਹੁੰਚੇ। ਚਾਰ ਨਸ਼ਾ ਤਸਕਰਾਂ 'ਤੇ ਪਰਚਾ ਦਰਜ ਕੀਤਾ ਗਿਆ ਹੈ।
Moga Drug Overdose
NEXT
PREV
Published at:
21 Mar 2022 09:25 AM (IST)
- - - - - - - - - Advertisement - - - - - - - - -