ਅੰਮ੍ਰਿਤਸਰ: ਮਾਨਾਵਾਲਾ 'ਚ ਦੇਰ ਰਾਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਨੌਜਵਾਨ ਦੀ ਸ਼ਨਾਖਤ ਚਰਨਪ੍ਰੀਤ ਸਿੰਘ ਵਜੋ ਹੋਈ ਹੈ। ਚਰਨਪ੍ਰੀਤ ਬਾਬਾ ਬਕਾਲਾ ਦੇ ਸਿਵਲ ਹਸਪਤਾਲ ਵਿੱਚ ਮੁਲਾਜ਼ਮ ਸੀ।


ਹਾਸਲ ਜਾਣਕਾਰੀ ਮੁਤਾਬਕ ਬੀਤੀ ਰਾਤ ਚਰਨਪ੍ਰੀਤ ਜੰਡਿਆਲਾ ਗੁਰੂ ਤੋਂ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਆਪਣੇ ਸਹੁਰੇ ਦਾ ਹਾਲ ਜਾਣ ਵਾਪਸ ਜਾ ਰਿਹਾ ਸੀ। ਇਸ ਦੌਰਾਨ ਹਰੇ ਰੰਗ ਦੀ ਕਾਰ ਵਿੱਚ ਆਏ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਕੇ ਚਰਨਪ੍ਰੀਤ ਦੀ ਹੱਤਿਆ ਕਰ ਦਿੱਤੀ। ਉਧਰ, ਪੁਲਿਸ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।