ਪੜਚੋਲ ਕਰੋ

Drug Inspector: ਪੰਜਾਬ 'ਚ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਾ ਡਰੱਗ ਇੰਸਪੈਕਟਰ ਕਾਬੂ, 7 ਕਰੋੜ ਰੁਪਏ ਜ਼ਬਤ, ਵੱਡੀ ਮਾਤਰਾ 'ਚ ਸੋਨਾ ਅਤੇ ਵਿਦੇਸ਼ੀ ਕਰੰਸੀ ਵੀ ਬਰਾਮਦ

Drug Inspector arrests: ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਡਰੱਗ ਇੰਸਪੈਕਟਰ ਜੇਲ੍ਹ 'ਚ ਬੰਦ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਬਾਹਰੋਂ ਉਨ੍ਹਾਂ ਦੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਚਲਾਉਣ ਵਿੱਚ ਸਹਾਇਤਾ ਕਰ ਰਿਹਾ ਸੀ। ਜਾਂਚ ਦੌਰਾਨ

Drug Inspector arrests: ਪੰਜਾਬ ਪੁਲਿਸ ਵਿੱਚ ਕਾਲੀਆਂ ਭੇਡਾਂ ਖਿਲਾਫ਼ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਇੱਕ ਵੱਡੀ ਕਰਵਾਈ ਕਰਦਿਆਂ ਡਰੱਗ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਾਂ ਹਾਸਲ ਕੀਤੀ ਹੈ। ਪੰਜਾਬ ਪੁਲੀਸ ਨੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲੇ ਡਰੱਗ ਇੰਸਪੈਕਟਰ ਸ਼ੀਸ਼ਨ ਮਿੱਤਲ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਬੈਂਕ ਖ਼ਾਤਿਆਂ 'ਚ ਪਏ 7 ਕਰੋੜ ਰੁਪਏ ਜ਼ਬਤ ਕੀਤੇ ਹਨ। ਇਸ ਤੋਂ ਇਲਾਵਾ ਵੱਡੀ ਮਾਤਰਾ 'ਚ ਸੋਨਾ ਅਤੇ ਵਿਦੇਸ਼ੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ। 

ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਨੇ ਡਰੱਗ ਇੰਸਪੈਕਟਰ ਸ਼ੀਸ਼ਨ ਮਿੱਤਲ ਨੂੰ ਮੁਹਾਲੀ ਦੇ ਐਰੋਸਿਟੀ ਤੋਂ ਕਾਬੂ ਕੀਤਾ ਹੈ ਜਿਸ 'ਤੇ ਗ਼ੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਨਾਲ ਜੁੜੀਆਂ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਸਬੰਧੀ ਗਤੀਵਿਧੀਆਂ 'ਚ ਮਦਦ ਕਰਨ ਅਤੇ ਮਨੀ ਲਾਂਡਰਿੰਗ ਦੀ ਰਕਮ ਰਿਸ਼ਤੇਦਾਰਾਂ ਦੇ ਨਾਮ 'ਤੇ ਬੇਨਾਮੀ ਖ਼ਾਤਿਆਂ ਵਿੱਚ ਰੱਖਣ ਦੇ ਇਲਜ਼ਾਮ ਹਨ।

ਪੰਜਾਬ ਦੇ ਡੀਜੀਪੀ ਗੋਰਵ ਯਾਦਵ ਨੇ  ਦੱਸਿਆ ਕਿ ਡਰੱਗ ਇੰਸਪੈਕਟਰ ਦੇ 24 ਦਰਜਨ ਬੈਂਕ ਖ਼ਾਤੇ ਖੰਗਾਲੇ ਗਏ, ਜਿਨ੍ਹਾਂ ਚੋਂ 7.09 ਕਰੋੜ ਰੁਪਏ ਦੀ ਰਕਮ ਦਾ ਪਤਾ ਲੱਗਿਆ ਹੈ ਅਤੇ ਇਨ੍ਹਾਂ ਨੂੰ ਫਰੀਜ਼ ਕਰ ਦਿੱਤਾ ਗਿਆ ਹੈ। ਪੁਲੀਸ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਡਰੱਗ ਇੰਸਪੈਕਟਰ ਦੇ ਟਿਕਾਣਿਆਂ 'ਤੇ ਛਾਪੇ ਵਿਚ ਨਗਦੀ ਅਤੇ ਵਿਦੇਸ਼ੀ ਕਰੰਸੀ ਬਰਾਮਦ ਹੋਈ ਹੈ। ਮੁਲਜ਼ਮ ਦੇ ਦੋ ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ।

 ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਡਰੱਗ ਇੰਸਪੈਕਟਰ ਜੇਲ੍ਹ 'ਚ ਬੰਦ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਬਾਹਰੋਂ ਉਨ੍ਹਾਂ ਦੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਚਲਾਉਣ ਵਿੱਚ ਸਹਾਇਤਾ ਕਰ ਰਿਹਾ ਸੀ। ਜਾਂਚ ਦੌਰਾਨ ਇਹ ਵੀ ਪਤਾ ਲੱਗਾ ਕਿ ਉਹ ਸਰਕਾਰ ਤੋਂ ਇਜਾਜ਼ਤ ਲਏ ਜਾਂ ਐਕਸ-ਇੰਡੀਆ ਲੀਵ ਲਏ ਬਿਨਾਂ ਅਕਸਰ ਵਿਦੇਸ਼ਾਂ ਵਿੱਚ ਘੁੰਮਦਾ ਰਹਿੰਦਾ ਸੀ। 

ਸਪੈਸ਼ਲ ਡੀਜੀਪੀ ਕੁਲਦੀਪ ਸਿੰਘ ਨੇ ਦੱਸਿਆ ਕਿ ਏਐੱਨਟੀਐੱਫ ਨੇ ਮਿੱਤਲ ਕੋਲੋਂ 1.49 ਕਰੋੜ ਰੁਪਏ ਦੀ ਨਗਦੀ, 260 ਗ੍ਰਾਮ ਸੋਨਾ ਅਤੇ 515 ਦਿਰਹਾਮ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਗ਼ੈਰ-ਕਾਨੂੰਨੀ ਢੰਗ ਨਾਲ ਬਣਾਈਆਂ ਸੰਪਤੀਆਂ ਦੀ ਪਛਾਣ ਕੀਤੀ ਗਈ ਹੈ ਜਿਸ ਵਿੱਚ ਜ਼ੀਰਕਪੁਰ 'ਚ 2 ਕਰੋੜ ਰੁਪਏ ਦੇ ਮੁੱਲ ਦੇ ਫਲੈਟ, ਡੱਬਵਾਲੀ ਵਿੱਚ 40 ਲੱਖ ਰੁਪਏ ਦਾ ਪਲਾਟ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ।

 ਮਿੱਤਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਹਾਲ ਹੀ ਵਿੱਚ ਸੈਸ਼ਨ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਸੀ, ਜਿਸ ਨਾਲ ਉਸ ਵਿਰੁੱਧ ਦੋਸ਼ਾਂ ਦੀ ਗੰਭੀਰਤਾ ਹੋਰ ਵਧੇਰੇ ਸਪੱਸ਼ਟ ਹੋ ਗਈ ਸੀ। ਇਸ ਸਬੰਧੀ ਐੱਫਆਈਆਰ ਨੰ. 121/2024 ਤਹਿਤ ਐੱਨਡੀਪੀਐੱਸ ਐਕਟ ਦੀ ਧਾਰਾ 29 ਅਤੇ 59 ਅਤੇ ਭਾਰਤੀ ਨਿਆ ਸੰਹਿਤਾ (ਬੀਐੱਨਐੱਸ) ਦੀ ਧਾਰਾ 111 ਅਧੀਨ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget