(Source: ECI/ABP News/ABP Majha)
Sidhu Moose Wala murder case: ਪੰਜਾਬ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਆਈ ਮਾਨਸਾ, ਅਦਾਲਤ ‘ਚ ਕੀਤਾ ਪੇਸ਼, ਕੋਰਟ ਵਲੋਂ 7 ਦਿਨਾਂ ਰਿਮਾਂਡ ਮੰਜ਼ੂਰ
14 ਜੂਨ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸਿੰਗਰ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਮਾਮਲੇ 'ਚ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਲਈ ਕਾਨੂੰਨੀ ਤੌਰ 'ਤੇ ਅਧਿਕਾਰਤ ਕੀਤਾ ਸੀ।
Sidhu Moose Wala murder case: Punjab Police presents gangster Lawrence Bishnoi in court
Punjab Police, Lawrence Bishnoi: ਪੰਜਾਬ ਪੁਲਿਸ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਮੁੱਖ ਸ਼ੱਕੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਲੈ ਕੇ ਆਈ ਹੈ। ਉਸ ਨੂੰ 15 ਜੂਨ ਨੂੰ ਮਾਨਸਾ ਦੀ ਅਦਾਲਤ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (Chief Judicial Magistrate) ਦੇ ਸਾਹਮਣੇ ਪੇਸ਼ ਕੀਤਾ ਗਿਆ। ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।
ਅਦਾਲਤ ਨੇ ਪੰਜਾਬ ਪੁਲਿਸ ਨੂੰ ਇਹ ਵੀ ਹੁਕਮ ਦਿੱਤਾ ਕਿ ਬਿਸ਼ਨੋਈ ਦੇ ਦਿੱਲੀ ਛੱਡਣ ਤੋਂ ਪਹਿਲਾਂ ਅਤੇ ਉਸ ਨੂੰ ਪੰਜਾਬ ਦੇ ਮਾਨਸਾ 'ਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਸਬੰਧਤ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਕਾਨੂੰਨ ਅਤੇ ਨਿਯਮਾਂ ਅਨੁਸਾਰ ਡਾਕਟਰੀ ਜਾਂਚ ਨੂੰ ਯਕੀਨੀ ਬਣਾਇਆ ਗਿਆ। ਇਸ ਦੇ ਨਾਲ ਹੀ ਦੱਸ ਦਈਏ ਕਿ ਅਦਾਲਤ ਨੇ ਪੰਜਾਬ ਪੁਲਿਸ ਨੂੰ ਲਾਰੇਂਸ ਬਿਸ਼ਨੋਈ ਦਾ ਸੱਤ ਦਿਨ ਦਾ ਰਿਮਾਂਡ ਦੇ ਦਿੱਤਾ ਹੈ ਅਤੇ ਹੁਣ ਬਿਸ਼ਨੋਈ ਨੂੰ ਚੰਡੀਗੜ੍ਹ ਲਿਆਂਦਾ ਜਾ ਰਿਹਾ ਹੈ।
#WATCH | Punjab police bring gangster Lawrence Bishnoi to Mansa district, Punjab
— ANI (@ANI) June 14, 2022
He will be presented before Chief Judicial Magistrate in Mansa court in connection with Sidhu Moose Wala murder case today. pic.twitter.com/bhO7KGT8sO
ਦੱਸ ਦਈਏ ਕਿ ਬਿਸ਼ਨੋਈ ਮਕੋਕਾ (ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ) ਅਤੇ ਆਰਮਜ਼ ਐਕਟ ਤਹਿਤ ਦਰਜ ਕੇਸਾਂ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹੈ। ਸਪੈਸ਼ਲ ਸੈੱਲ ਨੇ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਮੰਗਲਵਾਰ ਨੂੰ ਲਾਰੈਂਸ ਨੂੰ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ। ਇਸ ਦੌਰਾਨ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਵਿੱਚ ਜੁਟੀ ਪੰਜਾਬ ਪੁਲਿਸ ਨੇ ਵੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਹੋ ਕੇ ਲਾਰੇਂਸ ਬਿਸ਼ਨੋਈ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ।
ਉਧਰ ਪੰਜਾਬ ਪੁਲਿਸ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੇਂਸ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ। ਪੰਜਾਬ ਪੁਲਿਸ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਸਾਜ਼ਿਸ਼ਕਾਰ ਲਾਰੈਂਸ ਬਿਸ਼ਨੋਈ ਹੈ, ਇਸ ਲਈ ਉਸ ਤੋਂ ਪੁੱਛਗਿੱਛ ਜ਼ਰੂਰੀ ਹੈ। ਟਰਾਂਜ਼ਿਟ ਰਿਮਾਂਡ ਦੀ ਮੰਗ ਦਾ ਵਿਰੋਧ ਕਰਦੇ ਹੋਏ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਕਿਹਾ ਕਿ ਇਸ ਮਾਮਲੇ 'ਚ ਬਿਸ਼ਨੋਈ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਬਿਸ਼ਨੋਈ ਦੇ ਵਕੀਲ ਨੇ ਅੱਗੇ ਕਿਹਾ ਕਿ ਪੁਲਿਸ ਲੋੜ ਪੈਣ 'ਤੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਪਰ ਉਸ ਨੂੰ ਦਿੱਲੀ ਤੋਂ ਬਾਹਰ ਨਹੀਂ ਲਿਜਾਣਾ ਚਾਹੀਦਾ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ’ਤੇ ਪੰਜਾਬ ਪੁਲੀਸ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ: IND vs SA: ਟੀਮ ਇੰਡੀਆ ਨੇ ਟਾਲੀ ਹਾਰ ਦੀ ਹੈਟ੍ਰਿਕ, ਤੀਜੇ ਟੀ-20 'ਚ ਦੱਖਣੀ ਅਫਰੀਕਾ ਨੂੰ ਬੁਰੀ ਤਰ੍ਹਾਂ ਹਰਾਇਆ