ਪੜਚੋਲ ਕਰੋ

ਪੰਜਾਬ ਤੋਂ ਕੁੜੀ ਨੂੰ ਮੇਰਠ ਲਿਆ ਕੇ ਕੀਤਾ ਕਤਲ, ਇੱਕ ਸਾਲ ਬਾਅਦ ਇੰਜ ਹੋਇਆ ਖੁਲਾਸਾ

ਏਕਤਾ ਜੋ ਇੱਕ ਸਾਲ ਪਹਿਲਾਂ ਆਪਣੇ ਪ੍ਰੇਮੀ ਨੂੰ ਮਿਲਣ ਲਈ ਲੁਧਿਆਣਾ ਤੋਂ ਮੇਰਠ ਆਈ ਸੀ, ਉਸ ਦਾ ਬੇਹੱਦ ਹੀ ਭਿਆਨਕ ਤਰੀਕੇ ਨਾਲ ਕਤਲ ਕੀਤੀ ਗਿਆ। ਇੱਥੋਂ ਤਕ ਕਿ ਉਸ ਦੀ ਪਛਾਣ ਲੁਕਾਉਣ ਲਈ ਉਸ ਦਾ ਸਿਰ ਤੇ ਬਾਂਹ ਵੀ ਕੱਟੇ ਗਏ ਸੀ।

ਲਖਨਊ: ਇੱਕ ਸਾਲ ਪਹਿਲਾਂ ਗਾਇਬ ਹੋਈ ਲੁਧਿਆਣਾ ਦੀ 19 ਸਾਲਾ ਏਕਤਾ ਜਸਵਾਲ (Ekta Jaswal, Ludhiana, murder case, Mohammad Shakib) ਆਖਰਕਾਰ ਸਾਹਮਣੇ ਆਈ ਹੈ। ਏਕਤਾ ਜੋ ਇੱਕ ਸਾਲ ਪਹਿਲਾਂ ਆਪਣੇ ਪ੍ਰੇਮੀ ਨੂੰ ਮਿਲਣ ਲਈ ਲੁਧਿਆਣਾ ਤੋਂ ਮੇਰਠ ਆਈ ਸੀ, ਉਸ ਦਾ ਬੇਹੱਦ ਹੀ ਭਿਆਨਕ ਤਰੀਕੇ ਨਾਲ ਕਤਲ ਕੀਤੀ ਗਿਆ। ਇੱਥੋਂ ਤਕ ਕਿ ਉਸ ਦੀ ਪਛਾਣ ਲੁਕਾਉਣ ਲਈ ਉਸ ਦਾ ਸਿਰ ਤੇ ਬਾਂਹ ਵੀ ਕੱਟੇ ਗਏ ਸੀ। ਪੁਲਿਸ ਨੇ ਲਗਪਗ ਇੱਕ ਸਾਲ ਬਾਅਦ 2 ਜੂਨ 2020 ਨੂੰ ਕੇਸ ਨੂੰ ਸੁਲਝਾਉਣ ‘ਚ ਕਾਮਯਾਬ ਰਹੀ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿੱਚ ਇਸ ਸਾਰੀ ਘਟਨਾ ਬਾਰੇ ਜਾਣਕਾਰੀ ਦਿੱਤੀ। ਪੁਲਿਸ ਨੇ ਕੱਲ੍ਹ ਇਸ ਮਾਮਲੇ ਵਿੱਚ ਮੁਲਜ਼ਮ ਮੁਹੰਮਦ ਸ਼ਕੀਬ ਤੇ ਉਸ ਦੇ ਪਰਿਵਾਰ ਦੀਆਂ ਦੋ ਔਰਤਾਂ ਸਣੇ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੇ ਪਰਿਵਾਰ ਕੋਲੋਂ ਮ੍ਰਿਤਕ ਦਾ ਸੋਨਾ, ਨਕਦੀ ਤੇ ਮੋਬਾਈਲ ਫੋਨ ਬਰਾਮਦ ਹੋਇਆ ਹੈ। ਏਕਤਾ ਦੇ ਪੈਸੇ ਕਰਕੇ ਕੀਤਾ ਕਤਲ: ਏਕਤਾ ਜਸਵਾਲ ਲੁਧਿਆਣਾ ਦੇ ਇਰਕ ਚੰਗੇ ਪਰਿਵਾਰ ਤੋਂ ਸੀ। ਉਸ ਦੇ ਪਰਿਵਾਰ ਦਾ ਵੱਡਾ ਟੈਕਸੀ ਕਾਰੋਬਾਰ ਹੈ। ਏਕਤਾ ਪਿਛਲੇ ਸਾਲ ਸ਼ਾਕੀਬ ਨੂੰ ਲੁਧਿਆਣਾ ਵਿੱਚ ਮਿਲੀ ਸੀ। ਉਸ ਨੇ ਖੁਦ ਨੂੰ ਹਿੰਦੂ ਕਹਿ ਆਪਣਾ ਨਾਂ ਅਮਨ ਦੱਸਿਆ ਸੀ। ਸਾਕਿਬ, ਏਕਤਾ ਨੂੰ ਮਿਲਣ ਲਈ ਕਈ ਵਾਰ ਲੁਧਿਆਣਾ ਆਇਆ। ਉਸ ਨੇ ਏਕਤਾ ਨੂੰ ਪਿਛਲੇ ਸਾਲ ਦੇ ਸ਼ੁਰੂ ਵਿੱਚ ਮੇਰਠ ਆਉਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ। ਕੁਝ ਹਫ਼ਤਿਆਂ ਬਾਅਦ, ਏਕਤਾ ਨੇ ਘਰੋਂ ਭੱਜਣ ਦਾ ਫੈਸਲਾ ਕੀਤਾ ਤੇ 25 ਲੱਖ ਦੇ ਗਹਿਣਿਆਂ ਤੇ ਨਕਦੀ ਲੈ ਕੇ ਮੇਰਠ ਆ ਗਈ ਤੇ ਸ਼ਾਕਿਬ ਦੇ ਨਾਲ ਰਹਿਣ ਲੱਗੀ। ਸ਼ਾਕਿਬ ਨੂੰ ਡਰ ਸੀ ਕਿ ਉਹ ਉਸ ਦੀ ਅਸਲ ਪਛਾਣ ਤੋਂ ਜਾਣੂ ਹੋ ਜਾਵੇਗੀ। ਉਧਰ ਉਸ ਦੀ ਤੇ ਉਸਦੇ ਪਰਿਵਾਰ ਦੀ ਨਜ਼ਰ ਏਕਤਾ ਦੇ ਪੈਸੇ 'ਤੇ ਸੀ, ਜਿਸ ਤੋਂ ਬਾਅਦ ਉਸ ਨੂੰ ਮਾਰਨ ਦਾ ਕਦਮ ਚੁੱਕਿਆ ਗਿਆ। ਪੁਲਿਸ ਨੇ ਦੱਸਿਆ ਕਿ ਏਕਤਾ ਨੂੰ ਕੋਲਡ ਡਰਿੰਕ ‘ਚ ਨਸ਼ੀਲਾ ਪਦਾਰਥ ਪਾ ਕੇ ਖੁਆਇਆ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਖੇਤਾਂ ਵਿਚ ਲਿਜਾ ਕੇ ਮਾਰ ਦਿੱਤਾ ਗਿਆ। ਮੇਰਠ ਪੁਲਿਸ ਦੇ ਮੁਖੀ ਅਜੈ ਸਾਹਨੀ ਨੇ ਕਿਹਾ, "ਉਨ੍ਹਾਂ ਨੇ ਉਸ ਦਾ ਸਿਰ ਤੇ ਬਾਂਹ ਵੀ ਕੱਟ ਦਿੱਤੀ ਸੀ ਤਾਂ ਕਿ ਉਸ ਦੀ ਬਾਂਹ ਦੇ ਟੈਟੂ ਨਾਲ ਉਸਦੀ ਪਛਾਣ ਨਾ ਹੋ ਸਕੇ।" ਮ੍ਰਿਤਕ ਦਾ ਮੋਬਾਈਲ ਫੋਨ ਬਰਾਮਦ ਕਰ ਲਿਆ ਗਿਆ ਹੈ। ਦੋਸ਼ੀ ਨੇ ਆਪਣਾ ਵ੍ਹੱਟਸਐਪ ਅਕਾਉਂਟ ਐਕਟਿਵ ਰੱਖਿਆ ਤੇ ਉਸ ਦਾ ਡੀਪੀ ਬਦਲਦਾ ਰਿਹਾ, ਤਾਂ ਜੋ ਉਸ ਦੇ ਰਿਸ਼ਤੇਦਾਰ ਸ਼ੱਕੀ ਨਾ ਹੋ ਸਕੇ। ਇੱਕ ਸਾਲ ਬਾਅਦ ਲਿੰਕ ਨੂੰ ਇਸ ਤਰ੍ਹਾਂ ਮਿਲਿਆ: ਏਕਤਾ ਦੇ ਪਰਿਵਾਰ ਵਾਲਿਆਂ ਨੇ ਉਸ ਦੇ ਲਾਪਤਾ ਹੋਣ ਬਾਰੇ ਪੁਲਿਸ ਸ਼ਿਕਾਇਤ ਦਰਜ ਕਰਵਾਈ ਸੀ, ਪਰ ਕੁਝ ਨਹੀਂ ਮਿਲਿਆ। ਇੱਥੇ ਮੇਰਠ ਪੁਲਿਸ ਨੇ ਲਾਸ਼ ਮਿਲਣ ਤੋਂ ਬਾਅਦ ਜਾਂਚ ਸ਼ੁਰੂ ਕੀਤੀ। ਫੋਨ ਰਿਕਾਰਡ ਤੋਂ ਕੁਝ ਮਦਦ ਮਿਲੀ ਤਾਂ ਪੁਲਿਸ ਗੁੰਮਸ਼ੁਦਾ ਲੋਕਾਂ ਦੇ ਰਿਕਾਰਡ ਦੀ ਪੜਤਾਲ ਕਰਨ ਲਈ ਪੰਜਾਬ ਗਈ। ਆਖਰਕਾਰ ਪੁਲਿਸ ਨੂੰ ਲਿੰਕ ਮਿਲਿਆ ਤੇ ਏਕਤਾ ਦੇ ਕਤਲ ਦੀ ਗੁੱਥੀ ਸੁਲਝ ਗਈ। ਪੁਲਿਸ ਦਾ ਕਹਿਣਾ ਹੈ ਕਿ ਇੱਥੇ ਸ਼ਾਕਿਬ ਨੇ ਇੱਕ ਪੁਲਿਸ ਮੁਲਾਜ਼ਮ ਤੋਂ ਰਿਵਾਲਵਰ ਖੋਹ ਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ, ਜਿਸ ਤੇ ਪੁਲਿਸ ਨੇ ਉਸਦੇ ਪੈਰ ਵਿੱਚ ਤਿੰਨ ਗੋਲੀਆਂ ਚਲਾਈਆਂ। ਫਿਲਹਾਲ ਉਹ ਹਸਪਤਾਲ ਵਿਚ ਹੈ। ਮੰਗਲਵਾਰ ਨੂੰ ਪੁਲਿਸ ਪ੍ਰੈੱਸ ਕਾਨਫਰੰਸ ਦੌਰਾਨ ਏਕਤਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀ 'ਤੇ ਹਮਲਾ ਕੀਤਾ। ਪੁਲਿਸ ਨੇ ਮੌਕਾ ਸੰਭਾਲ ਲਿਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੋਵਾਂ ਦੇ ਰਿਸ਼ਤੇ ਨੂੰ ਮਨਜ਼ੂਰੀ ਨਹੀਂ ਦਿੱਤੀ, ਪਰ ਸੋਸ਼ਲ ਮੀਡੀਆ ‘ਤੇ ਉਸ ਦੀ ਗਤੀਵਿਧੀ ਨੂੰ ਵੇਖਦਿਆਂ ਹੀ ਉਹ ਸਮਝ ਗਏ ਕਿ ਉਹ ਠੀਕ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget