Manikaran News: ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਮਨੀਕਰਨ 'ਚ ਪੰਜਾਬ ਦੇ ਕੁਝ ਸੈਲਾਨੀਆਂ ਦੀ ਸਥਾਨਕ ਲੋਕਾਂ ਨਾਲ ਝੜਪ ਹੋ ਗਈ। ਸੂਤਰਾਂ ਮੁਤਾਬਕ ਕੁਝ ਬਹਿਸ ਮਗਰੋਂ ਹਾਲਾਤ ਤਣਾਅ ਵਾਲੇ ਬਣ ਗਏ। ਇਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਹ ਘਟਨਾ ਐਤਵਾਰ ਰਾਤ ਦੀ ਹੈ। ਉਧਰ, ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਮਗਰੋਂ ਪੁਲਿਸ ਹਰਕਤ ਵਿੱਚ ਆਈ ਹੈ। 


ਹਾਸਲ ਜਾਣਕਾਰੀ ਮੁਤਾਬਕ ਪੰਜਾਬੀ ਸੈਲਾਨੀਆਂ ਨੇ ਕਥਿਤ ਤੌਰ 'ਤੇ ਕੁਝ ਸਥਾਨਕ ਲੋਕਾਂ ਦੀ ਕੁੱਟਮਾਰ ਵੀ ਕੀਤੀ, ਜਿਸ ਨਾਲ ਦਹਿਸ਼ਤ ਪੈਦਾ ਹੋ ਗਈ। ਵਾਇਰਲ ਵੀਡੀਓ ਵਿੱਚ ਕੁਝ ਸੈਲਾਨੀ ਹੰਗਾਮਾ ਕਰਦੇ ਹੋਏ ਤੇ ਘਰਾਂ 'ਤੇ ਪੱਥਰ ਸੁੱਟਦੇ ਨਜ਼ਰ ਆ ਰਹੇ ਹਨ। ਮਨੀਕਰਨ ਪ੍ਰਸਿੱਧ ਧਾਰਮਿਕ ਤੇ ਸੈਰ-ਸਪਾਟਾ ਸਥਾਨ ਹੈ। 


ਇਸ ਬਾਰੇ ਕੁੱਲੂ ਦੀ ਐਸਪੀ ਸਾਕਸ਼ੀ ਵਰਮਾ ਨੇ ਕਿਹਾ ਕਿ ਉਹ ਹੁੱਲੜਬਾਜਾਂ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਨ ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬਹਿਸ ਤੋਂ ਬਾਅਦ ਸਥਾਨਕ ਲੋਕਾਂ ਤੇ ਸ਼ਰਧਾਲੂਆਂ ਵਿਚਕਾਰ ਝੜਪ ਹੋ ਗਈ। ਸੜਕ ਕਿਨਾਰੇ ਖੜ੍ਹੇ ਕੁਝ ਵਾਹਨ ਵੀ ਨੁਕਸਾਨੇ ਗਏ। 


ਐਸਪੀ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ ਤੇ ਗੁਰਦੁਆਰੇ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਇਸ ਦੌਰਾਨ ਹਿਮਾਚਲ ਦੇ ਡੀਜੀਪੀ ਸੰਜੇ ਕੁੰਡੂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਸਾਰੇ ਸੈਲਾਨੀਆਂ ਤੇ ਸ਼ਰਧਾਲੂਆਂ ਦਾ ਸਵਾਗਤ ਹੈ। ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਵੀ ਗੱਲ ਕੀਤੀ। ਟਵੀਟ ਵਿੱਚ ਗੌਰਵ ਯਾਦਵ ਨੇ ਕਿਹਾ ਕਿ ਮਨੀਕਰਨ ਵਿੱਚ ਸਥਿਤੀ ਸ਼ਾਂਤੀਪੂਰਨ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ