ਪੜਚੋਲ ਕਰੋ
Advertisement
ਲੁੱਟੇਰਿਆਂ ਦੇ ਬੁਲੰਦ ਹੌਂਸਲੇ, ਪੁਲਿਸ ਕਮਿਸ਼ਨਰ ਦੇ ਦਫ਼ਤਰ ਨੇੜੇ ਲੁੱਟਿਆ ਵਪਾਰੀ, ਲੱਖਾਂ ਰੁਪਏ ਲੁੱਟ ਹੋਏ ਫਰਾਰ
ਹੈਰਾਨੀ ਵਾਲੀ ਗੱਲ ਇਹ ਹੈ ਕਿ ਲੁੱਟ ਪੁਲਿਸ ਕਮਿਸ਼ਨਰ ਦਫ਼ਤਰ ਦੇ ਨਜ਼ਦੀਕ ਹੋਈ ਹੈ। ਮੁਲਜ਼ਮ ਵਾਰਦਾਤ ਤੋਂ ਬਾਅਦ ਫਰਾਰ ਹਨ।ਪੁਲਿਸ ਸੀਸੀਟੀਵੀ ਖੰਘਾਲ ਰਹੀ ਹੈ।
ਲੁਧਿਆਣਾ: ਲੁਧਿਆਣਾ ਦੀ ਫਿਰੋਜ਼ਗੰਧੀ ਮਾਰਕੀਟ ਵਿੱਚ ਸਾਢੇ ਤਿੰਨ ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਲੁੱਟ ਪੁਲਿਸ ਕਮਿਸ਼ਨਰ ਦਫ਼ਤਰ ਦੇ ਨਜ਼ਦੀਕ ਹੋਈ ਹੈ। ਮੁਲਜ਼ਮ ਵਾਰਦਾਤ ਤੋਂ ਬਾਅਦ ਫਰਾਰ ਹਨ।ਪੁਲਿਸ ਸੀਸੀਟੀਵੀ ਖੰਘਾਲ ਰਹੀ ਹੈ।
ਦੱਸ ਦੇਈਏ ਕਿ ਕੱਪੜਾ ਵਪਾਰੀ ਅਰੁਣ ਰੋਜ਼ ਦੀ ਤਰ੍ਹਾਂ ਪੈਸੇ ਜਮ੍ਹਾ ਕਰਵਾਉਣ ਲਈ ਬੈਂਕ ਜਾ ਰਿਹਾ ਸੀ ਕਿ ਅਚਾਨਕ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪਿੱਛੋਂ ਆ ਕੇ ਉਸਨੂੰ ਧੱਕਾ ਮਾਰਿਆ ਅਤੇ ਪੈਸਿਆਂ ਨਾਲ ਭਰਿਆ ਬੈਗ ਲੁੱਟ ਕੇ ਫਰਾਰ ਹੋ ਗਏ। ਫਿਲਹਾਲ ਇਸ ਮਾਮਲੇ ਦੀ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋਵਾਂ ਨੌਜਵਾਨਾਂ ਦੇ ਸੀਸੀਟੀਵੀ ਫੁਟੇਜ ਵੀ ਜਾਰੀ ਕੀਤੇ ਹਨ। ਜਿਸ ਵਿੱਚ ਨੌਜਵਾਨ ਮੋਟਰਸਾਈਕਲ 'ਤੇ ਭੱਜਦੇ ਦਿਖਾਈ ਦੇ ਰਿਹੇ ਹਨ।
ਉਧਰ ਏਸੀਪੀ ਜਤਿੰਦਰ ਚੋਪੜਾ ਨੇ ਇਸ ਵਾਰਦਾਤ ਬਾਰੇ ਬੋਲੇਦੇ ਹੋਏ ਕਿਹਾ ਕਿ ਸੀਸੀਟੀਵੀ ਫੁਟੇਜ ਜਾਰੀ ਕੀਤਾ ਗਿਆ ਹੈ ਅਤੇ ਲੁਟੇਰਿਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
Punjab: Unidentified men committed robbery near Police Commissioner's Office in Ludhiana today. SP Jitendra Chopra says,“An industrialist was going to deposit Rs 3.5 lakhs in bank when robbery took place. We have found some clues, investigation is on.Culprit will be traced soon." pic.twitter.com/YmIFGf3VR4
— ANI (@ANI) February 15, 2020
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement