ਲੁਧਿਆਣਾ: ਲੁਧਿਆਣਾ ਦੀ ਫਿਰੋਜ਼ਗੰਧੀ ਮਾਰਕੀਟ ਵਿੱਚ ਸਾਢੇ ਤਿੰਨ ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਲੁੱਟ ਪੁਲਿਸ ਕਮਿਸ਼ਨਰ ਦਫ਼ਤਰ ਦੇ ਨਜ਼ਦੀਕ ਹੋਈ ਹੈ। ਮੁਲਜ਼ਮ ਵਾਰਦਾਤ ਤੋਂ ਬਾਅਦ ਫਰਾਰ ਹਨ।ਪੁਲਿਸ ਸੀਸੀਟੀਵੀ ਖੰਘਾਲ ਰਹੀ ਹੈ।

ਦੱਸ ਦੇਈਏ ਕਿ ਕੱਪੜਾ ਵਪਾਰੀ ਅਰੁਣ ਰੋਜ਼ ਦੀ ਤਰ੍ਹਾਂ ਪੈਸੇ ਜਮ੍ਹਾ ਕਰਵਾਉਣ ਲਈ ਬੈਂਕ ਜਾ ਰਿਹਾ ਸੀ ਕਿ ਅਚਾਨਕ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪਿੱਛੋਂ ਆ ਕੇ ਉਸਨੂੰ ਧੱਕਾ ਮਾਰਿਆ ਅਤੇ ਪੈਸਿਆਂ ਨਾਲ ਭਰਿਆ ਬੈਗ ਲੁੱਟ ਕੇ ਫਰਾਰ ਹੋ ਗਏ। ਫਿਲਹਾਲ ਇਸ ਮਾਮਲੇ ਦੀ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋਵਾਂ ਨੌਜਵਾਨਾਂ ਦੇ ਸੀਸੀਟੀਵੀ ਫੁਟੇਜ ਵੀ ਜਾਰੀ ਕੀਤੇ ਹਨ। ਜਿਸ ਵਿੱਚ ਨੌਜਵਾਨ ਮੋਟਰਸਾਈਕਲ 'ਤੇ ਭੱਜਦੇ ਦਿਖਾਈ ਦੇ ਰਿਹੇ ਹਨ।

ਉਧਰ ਏਸੀਪੀ ਜਤਿੰਦਰ ਚੋਪੜਾ ਨੇ ਇਸ ਵਾਰਦਾਤ ਬਾਰੇ ਬੋਲੇਦੇ ਹੋਏ ਕਿਹਾ ਕਿ ਸੀਸੀਟੀਵੀ ਫੁਟੇਜ ਜਾਰੀ ਕੀਤਾ ਗਿਆ ਹੈ ਅਤੇ ਲੁਟੇਰਿਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।