ਖੰਨਾ: ਪੰਜਾਬ 'ਚ ਲੁਟਖੋਹ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ ਪਰ ਪੁਲਿਸ ਦੋਸ਼ੀਆਂ ਨੂੰ ਫੜਨ ਵਿੱਚ ਅਸਫਲ ਰਹਿੰਦੀ ਹੈ। ਖੰਨਾ ਦੇ ਗੁਲਮੋਹਰ ਨਗਰ 'ਚ ਬਾਈਕ 'ਤੇ ਆਏ 2 ਲੁਟੇਰੇ ਔਰਤ ਦੇ ਗਲੇ 'ਚੋਂ ਚੇਨ ਝਪਟ ਕੇ ਫਰਾਰ ਹੋ ਗਏ ਹਨ। ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੁਲੀਸ ਨੇ ਮੌਕੇ ’ਤੇ ਜਾ ਕੇ ਸੀਸੀਟੀਵੀ ਕੈਮਰੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤ ਔਰਤ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਹ ਫਤਿਹਗੜ੍ਹ ਸਾਹਿਬ ਤੋਂ ਡਿਊਟੀ ਕਰਕੇ ਘਰ ਆਈ ਸੀ। ਜਿਵੇਂ ਹੀ ਉਹ ਘਰ ਦੇ ਬਾਹਰ ਐਕਟਿਵਾ ਖੜ੍ਹੀ ਕਰਕੇ ਅੰਦਰ ਜਾਣ ਲੱਗੀ ਤਾਂ ਦੋ ਲੁਟੇਰੇ ਉਸ ਦੇ ਗਲੇ 'ਚੋਂ ਚੇਨ ਝਪਟ ਕੇ ਫਰਾਰ ਹੋ ਗਏ। ਔਰਤ ਨੇ ਦੱਸਿਆ ਕਿ ਚੋਰ ਕੁਝ ਦਿਨ ਪਹਿਲਾਂ ਉਸ ਦੇ ਘਰ ਦੇ ਬਾਹਰੋਂ ਉਸ ਦਾ ਮੋਟਰਸਾਈਕਲ ਸਾਈਕਲ ਵੀ ਚੋਰੀ ਕਰ ਲੈ ਗਏ ਸਨ।
ਔਰਤ ਦੀ ਮਾਤਾ ਹਰਮੇਸ਼ ਕੌਰ ਨੇ ਦੱਸਿਆ ਕਿ ਉਹ ਝਪਟਮਾਰਾਂ ਨੂੰ ਫੜਨ ਲਈ ਪਿੱਛੇ ਭੱਜੀ ਤਾਂ ਉਸ ਨੇ ਕਾਫੀ ਰੌਲਾ ਪਾਇਆ ਪਰ ਲੁਟੇਰੇ ਫਰਾਰ ਹੋ ਗਏ। ਔਰਤ ਨੇ ਦੱਸਿਆ ਕਿ ਇੱਕ ਮਹੀਨੇ ਵਿੱਚ ਉਸ ਨਾਲ ਦੋ ਘਟਨਾਵਾਂ ਵਾਪਰ ਚੁੱਕੀਆਂ ਹਨ, ਪੁਲਿਸ ਨੂੰ ਚਾਹੀਦਾ ਹੈ ਕਿ ਦੋਸ਼ੀਆਂ ਨੂੰ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।
ਇਹ ਵੀ ਪੜ੍ਹੋ : 30 ਸਾਲਾ ਮਾਡਲ ਨੇ ਮੁੰਬਈ ਦੇ ਹੋਟਲ 'ਚ ਕੀਤੀ ਖੁਦਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਲਾਸ਼, ਸੁਸਾਈਡ ਨੋਟ ਵੀ ਮਿਲਿਆ
ਪੀੜਤ ਔਰਤ ਦੇ ਰਿਸ਼ਤੇਦਾਰ ਬਲਵੰਤ ਲੋਹਟ ਨੇ ਦੱਸਿਆ ਕਿ ਮਹੀਨੇ ਵਿੱਚ ਦੋ ਵਾਰ ਉਸ ਦੇ ਪਰਿਵਾਰ ਨਾਲ ਵਾਰਦਾਤਾਂ ਹੋ ਚੁੱਕੀਆਂ ਹਨ। ਸ਼ਹਿਰ ਵਿੱਚ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਪਰ ਪੁਲੀਸ ਕਿਸੇ ਵੀ ਅਪਰਾਧ ਨੂੰ ਕਾਬੂ ਕਰਨ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਕਰਨ ਦੇ ਬਾਵਜੂਦ ਇਨਸਾਫ਼ ਨਹੀਂ ਮਿਲਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।