(Source: ECI/ABP News)
Crime news : ਚੋਰਾਂ ਨੇ ਦਿਨਦਿਹਾੜੇ ਵਾਰਦਾਤ ਨੂੰ ਦਿੱਤਾ ਅੰਜਾਮ, ਲੁੱਟੇ ਲੱਖਾਂ ਰੁਪਏ
Sri mutksar sahib news: ਸ੍ਰੀ ਮੁਕਤਸਰ ਸਾਹਿਬ 'ਚ ਸੋਮਵਾਰ ਨੂੰ ਦਿਨਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਖਬਰ ਸਾਹਮਣੇ ਆਈ ਹੈ।

Sri mutksar sahib news: ਸ੍ਰੀ ਮੁਕਤਸਰ ਸਾਹਿਬ 'ਚ ਸੋਮਵਾਰ ਨੂੰ ਦਿਨਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਜ਼ਿਲ੍ਹੇ ਵਿੱਚ ਸਥਿਤ ਚਾਹ ਪੱਤੀ ਦੀ ਹੋਲਸੇਲ ਦੀ ਦੁਕਾਨ 'ਤੇ ਸ਼ਰਾਰਤੀ ਅਨਸਰਾਂ ਨੇ ਬੰਦੂਕ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਡੇਢ ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ।
ਜਾਣਕਾਰੀ ਮੁਤਾਬਕ ਬਦਮਾਸ਼ ਬਾਈਕ 'ਤੇ ਪਹੁੰਚੇ ਸਨ। ਲੁੱਟ ਦੀ ਜਾਣਕਾਰੀ ਮਿਲਦਿਆਂ ਹੀ ਐਸਐਸਪੀ ਹਰਮਨਬੀਰ ਸਿੰਘ ਗਿੱਲ, ਡੀਐਸਪੀ ਜਗਦੀਸ਼ ਸਨੇਹੀ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ ਅਤੇ ਦੁਕਾਨਦਾਰ ਤੋਂ ਪੁੱਛਗਿੱਛ ਕੀਤੀ।
ਬੰਦੁਕ ਦੀ ਨੋਕ ‘ਤੇ ਲੁੱਟੇ ਲੱਖਾਂ ਰੁਪਏ
ਦੁਕਾਨ ਮਾਲਕ ਰਵੀ ਕੁਮਾਰ ਨੇ ਦੱਸਿਆ ਕਿ ਉਸ ਦੀ ਖੰਡ, ਚਾਹ ਪੱਤੀ ਦੀ ਹੋਲਸੇਲ ਦੁਕਾਨ ਹੈ। ਸੋਮਵਾਰ ਕਰੀਬ 3 ਵਜੇ ਉਸ ਦੇ ਪਿਤਾ ਦੁਕਾਨ 'ਤੇ ਬੈਠੇ ਸਨ। ਉਸੇ ਸਮੇਂ 3 ਨਕਾਬਪੋਸ਼ ਬਾਈਕ 'ਤੇ ਸਵਾਰ ਹੋ ਕੇ ਦੁਕਾਨ 'ਤੇ ਪਹੁੰਚੇ। ਬਦਮਾਸ਼ਾਂ ਦੇ ਹੱਥਾਂ ਵਿਚ ਤਲਵਾਰਾਂ ਅਤੇ ਬੰਦੂਕਾਂ ਸਨ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਆਉਂਦਿਆਂ ਹੀ ਉਨ੍ਹਾਂ ਨੇ ਉਸ ਦੇ ਪਿਤਾ ਨੂੰ ਕਿਹਾ ਕਿ ਤੁਹਾਡੇ ਕੋਲ ਜੋ ਵੀ ਹੈ ਸਾਨੂੰ ਦੇ ਦਿਓ। ਜਦੋਂ ਉਸ ਦੇ ਪਿਤਾ ਪੈਸੇ ਦੇਣ ਲੱਗੇ ਤਾਂ ਬਦਮਾਸ਼ਾਂ ਨੇ ਤਿਜੋਰੀ ਵਿਚੋਂ ਡੇਢ ਲੱਖ ਦੀ ਨਕਦੀ ਕੱਢ ਲਈ। ਬਾਅਦ ਵਿਚ ਜਾਂਦੇ ਸਮੇਂ ਉਨ੍ਹਾਂ ਨੇ ਦੁਕਾਨ ਦਾ ਸ਼ਟਰ ਬਾਹਰੋਂ ਬੰਦ ਕਰ ਦਿਤਾ। ਪੁਲਿਸ ਨੇ ਜਦੋਂ ਨੇੜੇ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਤਿੰਨੋਂ ਲੁਟੇਰੇ ਬਾਈਕ ’ਤੇ ਜਾਂਦੇ ਹੋਏ ਕੈਦ ਹੋ ਗਏ। ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Sangrur News: ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੰਗਰੂਰ ਅਦਾਲਤ ਨੇ ਕੀਤਾ ਤਲਬ, 100 ਕਰੋੜ ਦਾ ਹੈ...
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
