ਪੜਚੋਲ ਕਰੋ
Advertisement
Sangrur News : ਲਹਿਰਾਗਾਗਾ ਦੇ ਪਿੰਡ ਖੰਡੇਬਾਦ ਨਜ਼ਦੀਕ ਵਾਪਰਿਆ ਦਰਦਨਾਕ ਹਾਦਸਾ , 2 ਨੌਜਵਾਨਾਂ ਦੀ ਹੋਈ ਮੌਤ
Sangrur News : ਪੰਜਾਬ 'ਚ ਠੰਢ ਦੇ ਨਾਲ -ਨਾਲ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਚੁੱਕੀ ਹੈ , ਜਿਸ ਕਾਰਨ ਕਈ ਸੜਕ ਹਾਦਸੇ ਵਾਪਰ ਰਹੇ ਹਨ। ਧੁੰਦ ਕਾਰਨ ਰਾਤ ਵੇਲੇ ਠੀਕ ਤਰ੍ਹਾਂ ਦਿਖਾਈ ਨਹੀਂ ਦਿੰਦਾ। ਅਜਿਹੇ 'ਚ ਉਹ ਰਸਤੇ 'ਚ ਖੜ੍ਹੇ ਕਿਸੇ ਵਾਹਨ ਨਾਲ ਟਕਰਾ ਜਾਂਦੇ ਹਨ
Sangrur News : ਪੰਜਾਬ 'ਚ ਠੰਢ ਦੇ ਨਾਲ -ਨਾਲ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਚੁੱਕੀ ਹੈ , ਜਿਸ ਕਾਰਨ ਕਈ ਸੜਕ ਹਾਦਸੇ ਵਾਪਰ ਰਹੇ ਹਨ। ਧੁੰਦ ਕਾਰਨ ਰਾਤ ਵੇਲੇ ਠੀਕ ਤਰ੍ਹਾਂ ਦਿਖਾਈ ਨਹੀਂ ਦਿੰਦਾ। ਅਜਿਹੇ 'ਚ ਉਹ ਰਸਤੇ 'ਚ ਖੜ੍ਹੇ ਕਿਸੇ ਵਾਹਨ ਨਾਲ ਟਕਰਾ ਜਾਂਦੇ ਹਨ ਜਾਂ ਸੜਕਾਂ ਦੇ ਕਿਨਾਰਿਆਂ 'ਤੇ ਚਿੱਟੀਆਂ ਪੱਟੀਆਂ ਨਾ ਹੋਣ ਕਾਰਨ ਵਾਹਨ ਸੜਕ ਤੋਂ ਉਤਰ ਕੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ।
ਅਜਿਹਾ ਹੀ ਤਾਜ਼ਾ ਹਾਦਸਾ ਸੰਗਰੂਰ ਦੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਪਿੰਡ ਖੰਡੇਬਾਦ ਦੇ ਨਜ਼ਦੀਕ ਵਾਪਰਿਆ ਹੈ। ਫਾਰਚੂਨਰ ਨਾਲ ਟੱਕਰ ਕਾਰਨ ਬੁਲੇਟ ਨੂੰ ਅੱਗ ਲੱਗ ਗਈ ਹੈ। ਇਸ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਦੋਵੇਂ ਨੌਜਵਾਨਾਂ ਦੀ ਪਛਾਣ ਬਿੰਦਰ ਸਿੰਘ ਪੁੱਤਰ ਮਿੱਠੂ ਸਿੰਘ ਅਤੇ ਚਮਕੌਰ ਸਿੰਘ ਪੁੱਤਰ ਮੇਘ ਰਾਜ ਪਿੰਡ ਡੂਡੀਆਂ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਬਿੰਦਰ ਸਿੰਘ ਅਤੇ ਚਮਕੌਰ ਸਿੰਘ ਪਿੰਡ ਡੂਡੀਆਂ ਲਹਿਰਾਗਾਗਾ ਤੋਂ ਆਪਣੇ ਪਿੰਡ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਖੰਡੇਬਾਦ ਦੇ ਨਜ਼ਦੀਕ ਪਹੁੰਚੇ ਤਾਂ ਅੱਗੋਂ ਆ ਰਹੀ ਇਕ ਫਾਰਚੂਨ ਗੱਡੀ ਨਾਲ ਟੱਕਰ ਦੌਰਾਨ ਬੁਲੇਟ ਮੋਟਰਸਾਈਕਲ ਨੂੰ ਅੱਗ ਲੱਗੀ ਅਤੇ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ।
ਇਸ ਮੌਕੇ ਥਾਣਾ ਸਦਰ ਦੇ ਅਡੀਸ਼ਨਲ ਐੱਸ.ਐੱਚ.ਓ. ਸ਼ੇਰਬਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੰਘਣੀ ਧੁੰਦ ਨੇ ਸੂਬੇ ਵਿਚ ਜਨਜੀਵਨ ਬੁਰੀ ਤਰ੍ਹਾਂ ਅਸਤ ਵਿਅਸਥ ਕਰਕੇ ਰੱਖ ਦਿੱਤਾ ਹੈ। ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਕਈ ਸੜਕ ਹਾਦਸੇ ਵੀ ਵਾਪਰੇ। ਇਸ ਕਾਰਨ ਹਰ ਸਾਲ ਸੜਕ ਹਾਦਸਿਆਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਬੈਠਦੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਤਕਨਾਲੌਜੀ
Advertisement