Sangrur News: ਗੁਆਂਢੀਆਂ ਨੇ ਕੁੱਟ-ਕੁੱਟ ਬੰਦਾ ਮਾਰਿਆ, ਪਹਿਲਾਂ ਫੋਨ ਕਰਕੇ ਬੁਲਾਇਆ, ਫਿਰ ਬੋਲ ਦਿੱਤਾ ਹਮਲਾ
Crime News: ਸੰਗਰੂਰ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਮੂਨਕ ਨੇੜੇ ਪਿੰਡ ਬਨਾਰਸੀ ਵਿੱਚ ਖੌਫਨਾਕ ਘਟਨਾ ਵਾਪਰੀ ਹੈ। ਇੱਥੇ ਗੁਆਂਢੀਆਂ ਨੇ ਘਰ 'ਚ ਦਾਖਲ ਹੋ ਕੇ 35 ਸਾਲਾ ਵਿਅਕਤੀ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ...
Sangrur News: ਸੰਗਰੂਰ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਮੂਨਕ ਨੇੜੇ ਪਿੰਡ ਬਨਾਰਸੀ ਵਿੱਚ ਖੌਫਨਾਕ ਘਟਨਾ ਵਾਪਰੀ ਹੈ। ਇੱਥੇ ਗੁਆਂਢੀਆਂ ਨੇ ਘਰ 'ਚ ਦਾਖਲ ਹੋ ਕੇ 35 ਸਾਲਾ ਵਿਅਕਤੀ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਪਹਿਲਾਂ ਉਨ੍ਹਾਂ ਨੇ ਤਾਸ਼ ਖੇਡ ਰਹੇ ਨਰੇਸ਼ ਨੂੰ ਘਰ ਬੁਲਾਇਆ ਤੇ ਫਿਰ ਉਸ 'ਤੇ ਹਮਲਾ ਕਰ ਦਿੱਤਾ। ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਔਰਤ ਸਮੇਤ 10 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਨਰੇਸ਼ ਕੁਮਾਰ ਨੂੰ ਜ਼ਖਮੀ ਹਾਲਤ ਵਿੱਚ ਪਹਿਲਾਂ ਖਨੌਰੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰ ਨੇ ਉਸ ਨੂੰ ਮੂਨਕ ਹਸਪਤਾਲ ਲਈ ਰੈਫਰ ਕਰ ਦਿੱਤਾ। ਮੂਨਕ ਹਸਪਤਾਲ ਜਾ ਕੇ ਉਸ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ।
ਹਾਸਲ ਜਾਣਕਾਰੀ ਮੁਤਾਬਕ ਮੂਨਕ ਨੇੜਲੇ ਪਿੰਡ ਬਨਾਰਸੀ ਵਿੱਚ 5 ਫਰਵਰੀ ਨੂੰ ਸ਼ਾਮ 4 ਵਜੇ ਦੇ ਕਰੀਬ ਵਿਅਕਤੀ ਨੂੰ ਉਸ ਦੇ ਹੀ ਗੁਆਂਢੀਆਂ ਨੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਹਾਲਾਂਕਿ ਅਜੇ ਤੱਕ ਕਤਲ ਦੇ ਕਾਰਨ ਬਾਰੇ ਕੋਈ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਦੇ ਚਚੇਰੇ ਭਰਾ ਦਾ ਦੋਸ਼ ਹੈ ਕਿ ਉਸ ਦਾ ਭਰਾ ਬਾਹਰ ਤਾਸ਼ ਖੇਡ ਰਿਹਾ ਸੀ। ਪਹਿਲਾਂ ਇਨ੍ਹਾਂ ਲੋਕਾਂ ਨੇ ਉਸ ਨੂੰ ਘਰ ਬੁਲਾਇਆ ਤੇ ਜਦੋਂ ਉਹ ਘਰ ਅੰਦਰ ਚਾਹ ਪੀ ਰਿਹਾ ਸੀ ਤਾਂ ਕੁਝ ਵਿਅਕਤੀਆਂ ਨੇ ਉਸ 'ਤੇ ਡੰਡਿਆਂ ਤੇ ਪੱਥਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਸ਼ਿਕਾਇਤ ਤੋਂ ਬਾਅਦ ਖਨੌਰੀ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਚਾਚੇ ਦੇ ਪੁੱਤਰ ਸਤਿਆਨਾਰਾਇਣ ਸ਼ਰਮਾ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਨਰੇਸ਼ ਕੁਮਾਰ ਸੋਮਵਾਰ ਦੁਪਹਿਰ ਪਿੰਡ ਵਿੱਚ ਤਾਸ਼ ਖੇਡ ਰਿਹਾ ਸੀ। ਉਸ ਨੂੰ ਫੋਨ ਕਰਕੇ ਘਰ ਬੁਲਾਇਆ ਗਿਆ। ਇਸ ਦੌਰਾਨ ਉਹ ਚਾਹ ਪੀ ਰਿਹਾ ਸੀ ਕਿ ਗੁਆਂਢ 'ਚ ਰਹਿੰਦੇ ਲੋਕਾਂ ਨੇ ਘਰ 'ਚ ਦਾਖਲ ਹੋ ਕੇ ਨਰੇਸ਼ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਸਤਿਆਨਾਰਾਇਣ ਮੁਤਾਬਕ ਪਰਿਵਾਰ ਦੇ ਮੈਂਬਰਾਂ ਨੇ ਉਸ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ 'ਤੇ ਵੀ ਹਮਲਾ ਕਰ ਦਿੱਤਾ ਗਿਆ। ਇਸ ਕਾਰਨ ਨਰੇਸ਼ ਕੁਮਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਖਨੌਰੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ। ਡਾਕਟਰ ਨੇ ਉਸ ਨੂੰ ਮੂਨਕ ਰੈਫਰ ਕਰ ਦਿੱਤਾ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।