ਪੜਚੋਲ ਕਰੋ

ਸਾਵਧਾਨ! ਨੌਕਰੀਆਂ ਦਾ ਝਾਂਸਾ ਦੇ ਕੇ ਵੱਜ ਰਹੀ ਠੱਗੀ, ਬੇਰੁਜਗਾਰਾਂ ਨੂੰ ਜਾਲ 'ਚ ਇੰਝ ਫਸਾਇਆ ਜਾ ਰਿਹਾ...

ਬੇਰੁਜਗਾਰਾਂ ਨੂੰ ਨੂੰ ਨੌਕਰੀਆਂ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਦਾ ਸਿਲਸਿਲਾ ਰੁਕ ਨਹੀਂ ਰਿਹਾ। ਹੁਣ ਮਾਮਲਾ ਮੁਹਾਲੀ ਵਿੱਚ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਨੇ ਡੇਢ ਦਰਜਨ ਦੇ ਕਰੀਬ ਬੇਰੁਜਗਾਰਾਂ ਨੂੰ ਨਿਸ਼ਾਨਾ ਬਣਾਇਆ ਹੈ।

Chandigarh News: ਬੇਰੁਜਗਾਰਾਂ ਨੂੰ ਨੂੰ ਨੌਕਰੀਆਂ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਦਾ ਸਿਲਸਿਲਾ ਰੁਕ ਨਹੀਂ ਰਿਹਾ। ਹੁਣ ਮਾਮਲਾ ਮੁਹਾਲੀ ਵਿੱਚ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਨੇ ਡੇਢ ਦਰਜਨ ਦੇ ਕਰੀਬ ਬੇਰੁਜਗਾਰਾਂ ਨੂੰ ਨਿਸ਼ਾਨਾ ਬਣਾਇਆ ਹੈ। ਸ਼ਾਤਿਰ ਵਿਅਕਤੀ ਨੇ ਇਨ੍ਹਾਂ ਤੋਂ 10 ਲੱਖ ਰੁਪਏ ਠੱਗ ਲਏ ਪਰ ਕੋਈ ਨੌਕਰੀ ਨਹੀਂ ਦਵਾਈ।

ਹਾਸਲ ਜਾਣਕਾਰੀ ਮੁਤਾਬਕ ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ ਨੇ ਹਾਈ ਕੋਰਟ ਤੇ ਹੋਰਨਾਂ ਅਦਾਲਤਾਂ ਵਿੱਚ ਨੌਕਰੀਆਂ ਲਵਾਉਣ ਦੇ ਮਾਮਲੇ ਵਿੱਚ ਕਰੀਬ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਜੀਵ ਕੁਮਾਰ ਉਰਫ ਸੰਜੂ ਧੀਮਾਨ ਵਾਸੀ ਪਿੰਡ ਜਾਂਸਲਾ ਨੇੜੇ ਬਨੂੜ, ਜ਼ਿਲ੍ਹਾ ਪਟਿਆਲਾ ਪੰਜਾਬ ਵਜੋਂ ਹੋਈ ਹੈ। 

ਸੂਤਰਾਂ ਅਨੁਸਾਰ ਜ਼ਿਲ੍ਹਾ ਪੁਲਿਸ ਕਪਤਾਨ ਮੋਹਾਲੀ ਨੂੰ ਪਿੰਡ ਕੰਸਾਲਾ ਵਾਸੀ ਚਰਨਜੀਤ ਸਿੰਘ, ਮਨਪ੍ਰੀਤ ਸਿੰਘ, ਜਸਵੰਤ ਸਿੰਘ ਸਮੇਤ 14 ਬੇਰੁਜ਼ਗਾਰਾਂ ਨੇ ਸ਼ਿਕਾਇਤ ਦਿੱਤੀ ਸੀ, ਜਿਸ ਦੀ ਪੜਤਾਲ ਕੀਤੀ ਗਈ। ਸ਼ਿਕਾਇਤਕਰਤਾ ਚਰਨਜੀਤ ਸਿੰਘ ਨੇ ਦੱਸਿਆ ਕਿ ਸੰਜੀਵ ਕੁਮਾਰ ਨੇ ਇਹ ਆਖ ਕੇ ਉਨ੍ਹਾਂ ਨੂੰ ਆਪਣੇ ਜਾਲ ਵਿੱਚ ਫਸਾਇਆ ਸੀ ਕਿ ਉਹ ਅਦਾਲਤਾਂ ਵਿੱਚ ਚੋਣ ਕਮੇਟੀ ਦਾ ਮੈਂਬਰ ਹੈ ਤੇ ਡਰਾਈਵਰ, ਕਲਰਕ ਤੇ ਚਪੜਾਸੀ ਆਦਿ ਦੀਆਂ ਨੌਕਰੀਆਂ ਲਵਾ ਦੇਵੇਗਾ ਪਰ ਇਨ੍ਹਾਂ ਨੌਕਰੀਆਂ ਲਈ ਪੈਸੇ ਦੇਣੇ ਪੈਣਗੇ। 

ਪੀੜਤ ਨੌਜਵਾਨਾਂ ਨੇ ਉਸ ਦੀਆਂ ਗੱਲਾਂ ਵਿੱਚ ਆ ਕੇ ਆਪਣੇ ਸਰਟੀਫਿਕੇਟਾਂ ਦੀਆਂ ਫੋਟੋਕਾਪੀਆਂ ਸਮੇਤ ਪੈਸੇ ਸੰਜੀਵ ਕੁਮਾਰ ਵੱਲੋਂ ਦੱਸੇ ਖਾਤੇ ਵਿੱਚ ਪਵਾ ਦਿੱਤੇ ਸਨ ਤੇ ਕੁਝ ਨਕਦੀ ਵੀ ਦਿੱਤੀ ਸੀ। ਸ਼ਿਕਾਇਤਕਰਤਾਵਾਂ ਅਨੁਸਾਰ ਸੰਜੀਵ ਕੁਮਾਰ ਕਰੀਬ ਦੋ ਸਾਲ ਰੋਪੜ੍ਹ, ਮੁਹਾਲੀ ਤੇ ਚੰਡੀਗੜ੍ਹ ਦੀਆਂ ਅਦਾਲਤਾਂ ਦੇ ਬਾਹਰ ਆਪ ਮਿਲਣ ਲਈ ਉਨ੍ਹਾਂ ਦੇ ਗੇੜੇ ਮਰਵਾਉਂਦਾ ਰਿਹਾ ਪਰ ਨਾ ਹੀ ਉਸ ਨੇ ਨੌਕਰੀਆਂ ਲਵਾਈਆਂ ਤੇ ਨਾ ਹੀ ਪੈਸੇ ਵਾਪਸ ਕੀਤੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

ਲੋਕਾਂ ਦੀ ਵੇਖੋ ਘਟੀਆ ਹਰਕਤ , ਕਰੀਨਾ ਕਪੂਰ ਦਾ ਕੀ ਕੀਤਾ ਹਾਲਦਿਲਜੀਤ ਦੋਸਾਂਝ ਦੀ ਛੁੱਟੀ ਦਾ ਵੀਡੀਓ ਵੇਖ , ਹੱਸ ਹੱਸ ਹੋ ਜਾਓਂਗੇ ਪੂਰੇ ਕਮਲੇਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨਦਿਲਜੀਤ ਪੰਜਾਬੀਅਤ ਨੂੰ ਰੱਖਦਾ ਹੈ ਨਾਲ , ਰੱਬ ਵੀ ਦਿੰਦਾ ਹੈ ਉਸਦਾ ਸਾਥ ਬੋਲੇ ਘੁੱਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
Embed widget