ਬਰਨਾਲਾ: ਬਰਨਾਲਾ ਦੇ ਪਿੰਡ ਸੱਦੋਵਾਲ ਵਿਖੇ ਵਧਾਈ ਲੈਣ ਗਏ ਕਿੰਨਰਾਂ ਦੇ ਇੱਕ ਧੜੇ ਦੀ ਦੂਜੇ ਧੜੇ ਵਲੋਂ ਕੁੱਟਮਾਰ ਕਰ ਦਿੱਤੀ ਗਈ। ਇਸ ਕੁੱਟਮਾਰ ਦੌਰਾਨ 4 ਕਿੰਨਰ ਜ਼ਖ਼ਮੀ ਹੋ ਗਏ। ਜਿਹਨਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਕਿਨਰਾਂ ਨੇ ਦੋਸ਼ ਲਗਾਇਆ ਕਿ ਉਹਨਾਂ ਦਾ ਕਿਨਰਾਂ ਦੇ ਦੂਜੇ ਗਰੁੱਪ ਨਾਲ ਪਿੰਡਾਂ ਦੀ ਵੰਡ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ।

ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਇਸੇ ਵੰਡ ਕਾਰਨ ਦੂਜੇ ਗਰੁੱਪ ਨੇ ਉਹਨਾਂ ’ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਉਹ ਜ਼ਖ਼ਮੀ ਹੋ ਗਏ। ਉਹਨਾਂ ਹਮਲਾਵਰਾਂ ’ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।



ਇਸ ਭਾਰਤੀ ਨੇ ਕੀਤੀਆਂ ਸਭ ਤੋਂ ਵੱਧ ਡਿਗਰੀਆਂ, ਗਿਣਤੀ ਜਾਣ ਹੋ ਜਾਓਗੇ ਹੈਰਾਨ

ਸਥਾਨਕ ਸਿਵਲ ਹਸਪਤਾਲ ਬਰਨਾਲਾ ਵਿਖੇ ਗੱਲਬਾਤ ਕਰਦਿਆਂ ਜ਼ਖ਼ਮੀ ਕਿੰਨਰਾਂ ਨੇ ਦੱਸਿਆ ਕਿ ਪਿੰਡ ਸੱਦੋਵਾਲ ਉਨਾਂ ਦੇ ਏਰੀਏ ’ਚ ਪੈਂਦਾ ਹੈ। ਅੱਜ ਜਦ ਉਹ ਇੱਕ ਪਰਿਵਾਰ ਤੋਂ ਵਧਾਈ ਮੰਗਣ ਗਏ ਸਨ, ਜਿੱਥੇ ਪਿੰਡ ਹਠੂਰ ਦੇ ਕੁੱਝ ਮਹੰਤਾਂ ਨੇ ਕੁੱਝ ਹੋਰ ਅਛਪਛਾਤੇ ਨੌਜਵਾਨਾਂ ਸਮੇਤ ਪਿਸਤੌਲ ਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਲੈੱਸ ਹੋ ਕੇ ਉਨਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ।

ਉਨਾਂ ਦੱਸਿਆ ਕਿ ਇਸ ਜਾਨਲੇਵਾ ਹਮਲੇ ਵਿੱਚ ਉਨ੍ਹਾਂ ਨੇ ਲੋਕਾਂ ਦੇ ਘਰਾਂ ’ਚ ਵੜ ਕੇ ਆਪਣੀ ਜਾਨ ਬਚਾਈ।

ਇਹ ਵੀ ਪੜ੍ਹੋ:  129 ਸਾਲਾਂ ਬਾਅਦ ਭਿਆਨਕ ਚੱਕਰਵਾਤ ਤੂਫਾਨ, ਅਗਲੇ ਛੇ ਤੋਂ ਸੱਤ ਘੰਟੇ ਵਰ੍ਹੇਗਾ ਕਹਿਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ