Moga News: ਸ਼ਿਵ ਸੈਨਾ ਲੀਡਰ ਤੇ ਉਸ ਦੇ ਭਰਾ ਨੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
Punjab News: ਮੋਗਾ 'ਚ ਸ਼ਿਵ ਸੈਨਾ ਪੰਜਾਬ ਦੇ ਯੂਥ ਆਗੂ ਤੇ ਉਸ ਦੇ ਭਰਾ ਨੇ ਇੱਕ ਨੌਜਵਾਨ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਪੰਕਜ ਚੋਪੜਾ ਜੋ ਸ਼ਿਵ ਸੈਨਾ ਪੰਜਾਬ ਦੇ ਉੱਤਰ ਭਾਰਤ ਦੇ ਯੂਥ ਆਗੂ ਹਨ।
Moga News: ਮੋਗਾ 'ਚ ਸ਼ਿਵ ਸੈਨਾ ਪੰਜਾਬ ਦੇ ਯੂਥ ਆਗੂ ਤੇ ਉਸ ਦੇ ਭਰਾ ਨੇ ਇੱਕ ਨੌਜਵਾਨ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਪੰਕਜ ਚੋਪੜਾ ਜੋ ਸ਼ਿਵ ਸੈਨਾ ਪੰਜਾਬ ਦੇ ਉੱਤਰ ਭਾਰਤ ਦੇ ਯੂਥ ਆਗੂ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਪੰਕਜ ਚੋਪੜਾ (ਸ਼ਿਵ ਸੈਨਾ ਪੰਜਾਬ ਉੱਤਰੀ ਭਾਰਤ ਦੇ ਯੂਥ ਆਗੂ), ਉਸ ਦੀ ਪਤਨੀ ਸੀਮਾ, ਧਵਨ ਚੋਪੜਾ,ਅਮਨਜੋਤ, ਸੰਦੀਪ ਸਿੰਘ, ਗਗਨ ਭੁੱਲਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਨਿੱਜੀ ਰੰਜਿਸ਼ ਕਾਰਨ ਬੀਤੀ ਦੇਰ ਰਾਤ ਮੋਗਾ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਹਰਵਿੰਦਰ ਸਿੰਘ ਉਮਰ 21 ਸਾਲ ਵਾਸੀ ਬੁੱਕਣਵਾਲਾ ਰੋਡ ਮੋਗਾ ਬੀਤੀ ਰਾਤ ਕਰੀਬ 10 ਵਜੇ ਆਪਣਾ ਸੈਲੂਨ ਬੰਦ ਕਰਕੇ ਘਰ ਨੂੰ ਜਾ ਰਿਹਾ ਸੀ। ਇਸ ਦੌਰਾਨ ਕੁਝ ਵਿਅਕਤੀਆਂ ਨੇ ਉਸ ਦਾ ਪਿੱਛਾ ਕੀਤਾ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ।
ਨੌਜਵਾਨ ਆਪਣੀ ਜਾਨ ਬਚਾਉਣ ਲਈ ਭੱਜ ਕੇ ਕਿਸੇ ਦੇ ਘਰ ਵੜ ਗਿਆ ਪਰ ਹਮਲਾਵਰਾਂ ਨੇ ਘਰ 'ਚ ਜਾ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਹਮਲਾਵਰਾਂ 'ਚੋਂ ਇੱਕ ਸ਼ਿਵ ਸੈਨਾ ਪੰਜਾਬ ਦਾ ਉੱਤਰੀ ਭਾਰਤ ਦਾ ਯੂਥ ਆਗੂ ਹੈ। ਪੁਲਿਸ ਨੇ ਇਸ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐਸਪੀ ਡੀ ਬੀਕੇ ਸਿੰਗਲਾ ਨੇ ਦੱਸਿਆ ਕਿ ਬੀਤੀ ਰਾਤ ਮੋਗਾ ਵਿੱਚ ਹਰਵਿੰਦਰ ਸਿੰਘ ਉਮਰ 21 ਸਾਲ ਨਾਮਕ ਲੜਕੇ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਛੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੀ ਪੁਰਾਣੀ ਰੰਜਿਸ਼ ਸੀ ਜਿਸ ਕਾਰਨ ਉਨ੍ਹਾਂ ਨੇ ਇਹ ਵਾਰਦਾਤ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।