Jalandhar News: ਜਲੰਧਰ ਤੋਂ ਰੂਹ ਕੰਬਾਊ ਖਬਰ, ਖੂਹ 'ਚੋਂ ਮਿਲੀ ਕੁੜੀ ਦੀ ਲਾ*ਸ਼, ਮੰਗੇਤਰ ਨੇ ਦੋ ਦੋਸਤਾਂ ਨਾਲ ਮਿਲ ਕੀਤਾ ਇਹ ਕਾਂਡ
ਜਲੰਧਰ ਤੋਂ ਹੈਰਾਨ ਕਰਨ ਵਾਲੀ ਖਬਰ ਨਿਕਲੇ ਸਾਹਮਣੇ ਆਈ ਹੈ। ਥਾਣਾ ਰਾਮਾਮੰਡੀ ਦੇ ਅਧੀਨ ਪੈਂਦੇ ਇਲਾਕੇ ਅਰਮਾਨ ਨਗਰ ਵਿਚ ਇਕ ਖੂਹ ਵਿੱਚੋਂ 15 ਸਾਲਾ ਕੁੜੀ ਦੀ ਲਾਸ਼ ਬਰਾਮਦ ਕੀਤੀ ਗਈ। ਲੜਕੀ ਦੀ ਮੰਗਣੀ ਲਗਭਗ...

Crime News: ਜਲੰਧਰ ਤੋਂ ਹੈਰਾਨ ਕਰਨ ਵਾਲੀ ਖਬਰ ਨਿਕਲੇ ਸਾਹਮਣੇ ਆਈ ਹੈ। ਥਾਣਾ ਰਾਮਾਮੰਡੀ ਦੇ ਅਧੀਨ ਪੈਂਦੇ ਇਲਾਕੇ ਅਰਮਾਨ ਨਗਰ ਵਿਚ ਇਕ ਖੂਹ ਵਿੱਚੋਂ 15 ਸਾਲਾ ਕੁੜੀ ਦੀ ਲਾਸ਼ ਬਰਾਮਦ ਕੀਤੀ ਗਈ। ਲੜਕੀ ਦੀ ਮੰਗਣੀ ਲਗਭਗ ਡੇਢ ਮਹੀਨਾ ਪਹਿਲਾਂ ਹੋਈ ਸੀ। ਮ੍ਰਿਤਕ ਮੂਲ ਰੂਪ ’ਚ ਪੱਛਮੀ ਬੰਗਾਲ ਦੀ ਰਹਿਣ ਵਾਲੀ ਸੀ। ਉਹ ਕਾਫ਼ੀ ਸਮੇਂ ਤੋਂ ਜਲੰਧਰ ’ਚ ਰਹਿ ਰਹੀ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਤਲ ਦੇ ਪਹਿਲੂ ਤੋਂ ਕਰ ਰਹੀ ਹੈ। ਆਸ-ਪਾਸ ਦੇ ਲੋਕਾਂ ਅਨੁਸਾਰ, ਲੜਕੀ ਦਾ ਕਤਲ ਉਸਦੇ ਮੰਗੇਤਰ ਵੱਲੋਂ ਹੀ ਕੀਤਾ ਗਿਆ ਹੈ ਅਤੇ ਬਾਅਦ ਵਿੱਚ ਕੁੜੀ ਦੀ ਲਾਸ਼ ਖੂਹ ਵਿੱਚ ਸੁੱਟ ਦਿੱਤੀ ਗਈ ਸੀ।
ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਲਈ ਕਬਜ਼ੇ 'ਚ
ਏਡੀਸੀਪੀ ਹੈੱਡਕੁਆਰਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਆਨੰਦ ਅਲੀ ਵਾਸੀ ਝੁੱਗੀਆਂ ਆਰਮਨ ਨਗਰ ਦਕੋਹਾ ਨੇ ਰਾਮਾ ਮੰਡੀ ਪੁਲਿਸ ਸਟੇਸ਼ਨ ਆਇਆ ਅਤੇ ਸ਼ਿਕਾਇਤ ਕੀਤੀ ਕਿ ਉਸਨੇ ਆਪਣੀ ਧੀ ਦਾ ਰਿਸ਼ਤਾ ਗੁਆਂਢ ’ਚ ਰਹਿਣ ਵਾਲੇ ਇੱਕ ਮੁੰਡੇ ਨਾਲ ਕੀਤਾ ਸੀ। ਜੋ 9 ਜਨਵਰੀ ਨੂੰ ਧੀ ਨੂੰ ਬਰਗਰ ਖੁਆਉਣ ਲਈ ਘਰੋਂ ਲੈ ਗਿਆ ਸੀ ਪਰ ਉਸਦੀ ਧੀ ਅਜੇ ਤੱਕ ਘਰ ਨਹੀਂ ਪਹੁੰਚੀ। ਇਸ ਤੋਂ ਬਾਅਦ ਜਦੋਂ ਉਸਨੇ ਕੁੜੀ ਦੇ ਮੰਗੇਤਰ ਤੋਂ ਪੁੱਛਿਆ ਤਾਂ ਉਸਨੇ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ। ਪਰਿਵਾਰ ਵੱਲੋਂ ਸਖ਼ਤੀ ਨਾਲ ਪੁੱਛਗਿੱਛ ਕਰਨ ਤੋਂ ਬਾਅਦ, ਉਨ੍ਹਾਂ ਦੱਸਿਆ ਕਿ ਉਸਨੇ ਆਪਣੇ ਦੋ ਦੋਸਤਾਂ ਨਾਲ ਮਿਲ ਕੇ ਉਸਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸਨੇ ਕੁੜੀ ਦੀ ਲਾਸ਼ ਨੂੰ ਖੂਹ ਵਿੱਚ ਸੁੱਟ ਦਿੱਤਾ।
ਏਡੀਸੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਨੇ ਕਤਲ ਦੀਆਂ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਇਸ ਤੋਂ ਬਾਅਦ, ਪੁਲਿਸ ਨੇ ਘਟਨਾ ਵਾਲੀ ਥਾਂ 'ਤੇ ਜਾ ਕੇ ਲੜਕੀ ਦੀ ਲਾਸ਼ ਬਰਾਮਦ ਕੀਤੀ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾ ਦਿੱਤੀ।
ਏਡੀਸੀਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਦੌਰਾਨ ਤਿੰਨ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਦਾ ਮੁੱਖ ਦੋਸ਼ੀ, ਲੜਕੀ ਦਾ ਮੰਗੇਤਰ, ਅਜੇ ਵੀ ਫ਼ਰਾਰ ਹੈ ਅਤੇ ਪੁਲਿਸ ਉਸਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
