Bathinda News: ਬਠਿੰਡਾ 'ਚ ਪੁਰਾਣੀ ਰੰਜਿਸ਼ ਦੇ ਚੱਲਦੇ ਚੱਲੀਆਂ ਗੋਲੀਆਂ, ਅਕਾਲੀ ਦਲ ਦਾ ਸਾਬਕਾ ਸਰਪੰਚ ਗੰਭੀਰ ਜ਼ਖਮੀ, ਹਸਪਤਾਲ 'ਚ ਕਰਵਾਇਆ ਭਰਤੀ
Bathinda News: ਬਠਿੰਡਾ 'ਚ ਪੁਰਾਣੀ ਰੰਜਿਸ਼ ਦੇ ਚੱਲਦੇ ਸ਼ਰੇਆਮ ਗੋਲੀਆਂ ਚੱਲੀਆਂ। ਜਿਸ ਦੇ ਵਿੱਚ ਅਕਾਲੀ ਦਲ ਦਾ ਸਾਬਕਾ ਸਰਪੰਚ ਗੰਭੀਰ ਜ਼ਖਮੀ ਹੋ ਗਿਆ ਅਤੇ ਹੁਣ ਉਹ ਹਸਪਤਾਲ 'ਚ ਜ਼ੇਰੇ ਇਲਾਜ ਹੈ।
Bathinda Crime News: ਬਠਿੰਡਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਕਲਿਆਣ ਦਾ ਸੁੱਖਾ ਪੁਰਾਣੀ ਰੰਜਿਸ਼ ਦੇ ਚੱਲਦੇ ਚੱਲੀਆਂ ਗੋਲੀਆਂ। ਜਿਸ ਦੇ ਵਿੱਚ ਅਕਾਲੀ ਦਲ ਦਾ ਸਾਬਕਾ ਸਰਪੰਚ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਖੇ ਦਾਖਲ ਕਰਾਇਆ ਗਿਆ।
ਪਹਿਲਾਂ ਪਿਤਾ ਦਾ ਹੋ ਚੁੱਕਿਆ ਕਤਲ
ਮੀਡੀਆ ਨੂੰ ਜਾਣਕਾਰੀ ਦਿੰਦੇ ਫਿਰ ਅਕਾਲੀ ਦਲ ਦੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਕਿੰਦਰਾ ਨੇ ਕਿਹਾ ਹੈ ਕਿ ਪੁਰਾਣੀ ਰੰਜਿਸ਼ ਚੱਲਦੀ ਸੀ, ਜਿਸ ਨੂੰ ਲੈ ਕੇ ਸਾਡੇ ਪਿਤਾ ਦਾ ਕਤਲ ਹੋਇਆ ਸੀ। ਵਿਰੋਧੀ ਧਿਰਾਂ ਵੱਲੋਂ ਹੁਣ ਮੇਰੇ ਉੱਤੇ ਗੋਲੀਆਂ ਚਲਾਈਆਂ ਗਈਆਂ ਹਨ, ਇੱਕ ਤੋਂ ਬਾਅਦ ਇੱਕ ਕਈ ਫਾਇਰ ਕੀਤੇ ਹਨ।
ਪਿੰਡ ਦੇ ਲੋਕਾਂ ਨੇ ਕਿਹਾ ਹੈ ਕਿ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਹੈ ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ ਜਿਸਦੇ ਚਲਦੇ ਕਈ ਫਾਇਰ ਕੀਤੇ ਹਨ ਅਤੇ ਸੁੱਖਾ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ। ਜਿਸ ਨੂੰ ਨਥਾਣ ਹਸਪਤਾਲ ਤੋਂ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਦੇ ਲਈ ਲੈ ਕੇ ਆਉਂਦਾ ਗਿਆ ਹੈ। ਜਿੱਥੇ ਉਹ ਜ਼ੇਰੇ ਇਲਾਜ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।