ਰਜਨੀਸ਼ ਕੌਰ ਦੀ ਰਿਪੋਰਟ



Sidhu Moosewala Murder case: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minsiter Bhagwant Mann) ਵੱਲੋਂ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ (Goldy Brar) ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀਆਂ ਰਿਪੋਰਟਾਂ ਦੀ ਪੁਸ਼ਟੀ ਕਰਨ ਤੋਂ ਤਿੰਨ ਦਿਨ ਬਾਅਦ ਗੋਲਡੀ ਬਰਾੜ ਫਿਰ ਤੋਂ ਸਾਹਮਣੇ ਆ ਗਿਆ ਹੈ। ਉਸ ਨੇ ਦਾਅਵਾ ਕੀਤਾ ਹੈ ਕਿ ਉਹ ਉਹ ਕਿਸੇ ਦੀ ਹਿਰਾਸਤ ਵਿੱਚ ਨਹੀਂ ਹੈ।


ਬਰਾੜ ਨੇ ਇੰਟਰਵਿਊ 'ਚ ਕੀਤਾ ਦਾਅਵਾ


ਬਰਾੜ ਨੇ ਇੱਕ ਯੂ-ਟਿਊਬ ਪੱਤਰਕਾਰ ਨਾਲ ਇੰਟਰਵਿਊ ਵਿੱਚ ਦਾਅਵਾ ਕੀਤਾ ਕਿ ਉਸ ਨੂੰ ਅਮਰੀਕੀ ਪੁਲਿਸ ਨੇ ਹਿਰਾਸਤ ਵਿੱਚ ਨਹੀਂ ਲਿਆ ਸੀ। ਉਸ ਨੇ ਇਸ ਦੀ ਪੁਸ਼ਟੀ ਯੂ-ਟਿਊਬ ਇੰਟਰਵਿਊ ਵਿੱਚ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨ ਵੱਲੋਂ ਉਨ੍ਹਾਂ ਦੀ ਨਜ਼ਰਬੰਦੀ ਬਾਰੇ ਦਾਅਵਾ ਗਲਤ ਹੈ। ਉਸ ਨੇ ਕਿਹਾ ਕਿ ਉਹ ਅਮਰੀਕਾ ਵਿੱਚ ਵੀ ਨਹੀਂ ਹੈ।


ਸੀਐਮ ਮਾਨ ਨੂੰ ਸਵਾਲ 


ਇਹ ਮਾਨ ਲਈ ਵੱਡੀ ਨਮੋਸ਼ੀ ਦੇ ਰੂਪ ਵਿਚ ਸਾਹਮਣੇ ਆਇਆ ਹੈ ਕਿ ਜਿਸ ਨੇ ਗੁਜਰਾਤ ਵਿੱਚ ਮੀਡੀਆ ਨੂੰ ਦੱਸਿਆ ਸੀ ਕਿ ਬਰਾੜ ਨੂੰ ਅਮਰੀਕਾ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਮੁੱਖ ਮੰਤਰੀ ਦੀ ਮੀਡੀਆ ਟੀਮ, ਜਿਸ ਵਿੱਚ ਪੰਜਾਬ ਦੇ ਆਈਏਐਸ ਅਧਿਕਾਰੀ ਵੀ ਸ਼ਾਮਲ ਸਨ, ਨੇ ਵੀ ਪੱਤਰਕਾਰਾਂ ਨੂੰ ਮਾਨ ਦੀ ਇੱਕ ਮਹੱਤਵਪੂਰਨ ਪ੍ਰੈੱਸ ਕਾਨਫਰੰਸ ਲਈ ਜੁੜੇ ਰਹਿਣ ਲਈ ਕਿਹਾ ਗਿਆ ਸੀ ਜਿਸ ਵਿੱਚ ਦੱਸਿਆ ਗਿਆ ਸੀ ਕਿ ਬਰਾੜ ਨੂੰ ਕਿਵੇਂ ਹਿਰਾਸਤ ਵਿੱਚ ਲਿਆ ਗਿਆ ਸੀ? 


ਹਾਲਾਂਕਿ ਇਹ ਭਾਰਤ ਸਰਕਾਰ ਤੇ ਕੇਂਦਰੀ ਏਜੰਸੀਆਂ ਹਨ ਜੋ ਵਿਦੇਸ਼ਾਂ ਵਿੱਚ ਲੋੜੀਂਦੇ ਭਾਰਤੀ ਅਪਰਾਧੀਆਂ ਦੇ ਮਾਮਲਿਆਂ ਨਾਲ ਨਜਿੱਠਦੀਆਂ ਹਨ, ਪੰਜਾਬ ਦੇ ਮੁੱਖ ਮੰਤਰੀ ਦੇ ਦਾਅਵੇ ਮੂਸੇਵਾਲਾ ਮਾਮਲੇ ਦੇ ਸਬੰਧ ਵਿੱਚ ਸੂਬਾ ਪੁਲਿਸ ਨੂੰ ਇੱਕ ਹੋਰ ਝਟਕਾ ਦਿੰਦਾ ਹੈ।


ਦਿੱਲੀ ਸਪੈਸ਼ਲ ਸੈੱਲ ਪੁਲਿਸ ਨੇ ਸ਼ੂਟਰਾਂ ਨੂੰ ਕੀਤਾ ਸੀ ਗ੍ਰਿਫ਼ਤਾਰ 


ਇਸ ਤੋਂ ਪਹਿਲਾਂ ਦਿੱਲੀ ਸਪੈਸ਼ਲ ਸੈੱਲ ਪੁਲਿਸ ਨੇ ਕਤਲ ਕਾਂਡ ਵਿੱਚ ਸ਼ਾਮਲ ਜ਼ਿਆਦਾਤਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਫਿਰ, ਇੱਕ ਮੁੱਖ ਮੁਲਜ਼ਮ ਦੀਪਕ ਟੀਨੂੰ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ ਦੀ ਮਦਦ ਨਾਲ ਮਾਨਸਾ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ। 2 ਦਸੰਬਰ ਨੂੰ ਪਤਾ ਲੱਗਾ ਸੀ ਕਿ ਗੈਂਗਸਟਰ ਨੂੰ ਅਮਰੀਕੀ ਅਧਿਕਾਰੀਆਂ ਨੇ ਕੈਲੀਫੋਰਨੀਆ ਵਿੱਚ ਹਿਰਾਸਤ ਵਿਚ ਲਿਆ ਸੀ।


ਬਿਕਰਮ ਮਜੀਠੀਆ ਨੇ ਲਾਏ ਮਾਨ 'ਤੇ ਦੋਸ਼ 



ਇਸੇ ਦੌਰਾਨ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਸੀਐਮ ਮਾਨ ਨੇ ਝੂਠ ਬੋਲਿਆ ਹੈ ਕਿ ਬਰਾੜ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸ਼ਨੀਵਾਰ ਨੂੰ ਸੂਬੇ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਦਾਅਵਾ ਕੀਤਾ ਸੀ ਕਿ ਬਰਾੜ ਨੂੰ ਜਲਦੀ ਹੀ ਭਾਰਤ ਵਾਪਸ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ ਬਰਾੜ ਨੇ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਹੱਤਿਆ ਲਈ ਕਥਿਤ ਤੌਰ 'ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਹੋਰਾਂ ਦਾ ਨਾਮ ਜੋੜਿਆ ਹੋਇਆ ਸੀ।