Crime News: ਅਬੋਹਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਕਲਯੁੱਗੀ ਪੁੱਤ ਵੱਲੋਂ ਆਪਣੀ ਮਾਂ ਨਾਲ ਕੁੱਟਮਾਰ ਕੀਤੀ ਗਈ ਤੇ ਜਿਸ ਤੋਂ ਬਾਅਦ ਉਸ ਨੂੰ ਕੱਪੜੇ ਨਾਲ ਬੰਨ੍ਹ ਕੇ ਨਹਿਰ ਵਿੱਚ ਸੁੱਟਣ ਜਾ ਰਿਹਾ ਸੀ। ਖੈਰੀਅਤ ਰਹੀ ਕਿ ਪੁਲਿਸ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਮਾਂ ਨੂੰ ਕਲਯੁੱਗੀ ਪੁੱਤ ਤੋਂ ਬਚਾਇਆ।
ਪੁੱਤ ਨੂੰ ਗ੍ਰਿਫ਼ਤਾਰ ਕਰਕੇ ਮਾਂ ਨੂੰ ਹਸਪਤਾਲ ਕਰਵਾਇਆ ਭਰਤੀ
ਦਰਅਸਲ ਇਹ ਮਾਮਲਾ ਅਬੋਹਰ ਦੇ ਇੱਕ ਪਿੰਡ ਦਾ ਮਾਮਲਾ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉੱਥੇ ਹੀ ਬਜ਼ੁਰਗ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਬਜ਼ੁਰਗ ਦੀ ਉਮਰ 70 ਸਾਲ ਦੱਸੀ ਜਾ ਰਹੀ ਹੈ।
ਪਿੰਡ ਵਾਸੀਆਂ ਨੇ ਅਸਲ ਕਾਰਨਾਂ ਦਾ ਕੀਤਾ ਖ਼ੁਲਾਸਾ
ਪਿੰਡ ਦੇ ਇੱਕ ਵਿਅਕਤੀ ਨੇ ਦੱਸਿਆ ਕਿ ਕਾਂਸ਼ੀਰਾਮ ਨੇ ਆਪਣੀ ਮਾਂ ਪਰਮੇਸ਼ਵਰੀ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ। ਪਿੰਡ ਵਾਸੀ ਦਾ ਕਹਿਣਾ ਹੈ ਕਿ ਉਹ ਆਪਣੀ ਮਾਂ ਦੀ ਦੇਖਭਾਲ ਨਹੀਂ ਕਰ ਰਿਹਾ ਸੀ ਇਸ ਲਈ ਉਸ ਨੂੰ ਸੱਟ ਮਾਰ ਕੇ ਤੇ ਕੱਪੜੇ ਨਾਲ ਬੰਨ੍ਹ ਕੇ ਨਹਿਰ ਵਿੱਚ ਸੁੱਟਣ ਲਈ ਜਾ ਰਿਹਾ ਸੀ।
ਪੀੜਤ ਨੂੰ ਹਸਪਤਾਲ ਕਰਵਾਇਆ ਭਰਤੀ, ਹਾਲਤ ਗੰਭੀਰ
ਇਸ ਮੌਕੇ ਬੱਲੂਆਣਾ ਨਾਕੇ ਉੱਤੇ ਤੈਨਾਤ ਪੁਲਿਸ ਮੁਲਾਜ਼ਮਾਂ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਬਜ਼ੁਰਗ ਨੂੰ ਜਾਲਮ ਪੁੱਤ ਤੋਂ ਆਜ਼ਾਦ ਕਰਵਾਇਆ ਤੇ ਹਸਪਤਾਲ ਭਰਤੀ ਕਰਵਾਇਆ। ਉੱਥੇ ਇਸ ਬਾਬਤ ਡਾਕਟਰਾਂ ਨੇ ਦੱਸਿਆ ਕਿ ਮਹਿਲਾ ਦੀ ਹਾਲਤ ਗੰਭੀਰ ਹੈ ਤੇ ਉਹ ਬੋਲ ਨਹੀਂ ਸਕਦੀ। ਉਸ ਦੀ ਹੱਥ ਦੀ ਹੱਡੀ ਵੀ ਟੁੱਟ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।